ਬੇਗ਼ਮਪੁਰਾ ਵਸਾਉਣ ਰੋਕਣ ਲਈ ਗ੍ਰਿਫ਼ਤਾਰ ਔਰਤਾਂ ਦੀ ਜਾਣਕਾਰੀ ਜਨਤਕ ਕਰਨ ਦੀ ਇਸਤਰੀ ਜਾਗ੍ਰਿਤੀ ਮੰਚ ਨੇ ਕੀਤੀ ਮੰਗ

ਚੰਡੀਗੜ੍ਹ 22 ਮਈ ( ਖ਼ਬਰ ਖਾਸ ਬਿਊਰੋ)

ਇਸਤਰੀ ਜਾਗ੍ਰਿਤੀ ਮੰਚ ਵੱਲੋਂ ਬੇਗਮਪੁਰਾ ਵਸਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸੰਗਰੂਰ ਬੀੜ ਐਸਵਾਨ ਜਾ ਰਹੀਆਂ ਬੇਜ਼ਮੀਨੇ ਮਜ਼ਦੂਰ ਔਰਤਾਂ ਨੂੰ ਭਗਵੰਤ ਸਿੰਘ ਮਾਨ ਸਰਕਾਰ ਨੇ ਗ੍ਰਿਫ਼ਤਾਰ ਕਰਕੇ ਆਪਣਾ ਅਖੌਤੀ ਔਰਤ ਪੱਖੀ ਨਕਾਬ ਲਾਹ ਮਾਰਿਆ ਹੈ। ਸੰਗਰੂਰ ਵਿਖੇ ਬੀੜ ਐਸਵਾਨ ਦੀ 927 ਏਕੜ ਜ਼ਮੀਨ ਉੱਤੇ ਆਪਣਾ ਹੱਕ ਲੈਣ ਲਈ ਜਾ ਰਹੀਆਂ ਔਰਤਾਂ ਨੂੰ ਗ੍ਰਿਫ਼ਤਾਰ ਕਰਕੇ ਕੰਮੀਆਂ ਦੇ ਹੱਕ ਵਿੱਚ ਢੋਂਗ ਕਰਨ ਵਾਲੇ ਮੁੱਖ ਮੰਤਰੀ ਦਾ ਹੀਜ ਪਿਆਜ਼ ਨੰਗਾ ਹੋ ਗਿਆ ਹੈ। ਸੰਗਰੂਰ ਪ੍ਰਸ਼ਾਸਨ ਨੇ ਬੀੜ ਐਸਵਾਨ ਜ਼ਮੀਨ ਵੱਲ ਵੱਧ ਰਹੀਆਂ ਸੈਂਕੜੇ ਔਰਤਾਂ ਨੂੰ ਵੱਖ ਵੱਖ ਥਾਵਾਂ ਤੋਂ ਗ੍ਰਿਫ਼ਤਾਰ ਕੀਤਾ। ਕੁੱਝ ਲੋਕਾਂ ਨੂੰ ਦੇਰ ਰਾਤ ਰਿਹਾਅ ਕਰ ਦਿੱਤਾ ਗਿਆ। ਸੈਕੜੇਂ ਔਰਤਾਂ ਨੂੰ ਸੰਗਰੂਰ ਪ੍ਰਸ਼ਾਸਨ ਨੇ ਗ੍ਰਿਫ਼ਤਾਰ ਕਰਨ ਉਪਰੰਤ ਜੇਲ ਵਿੱਚ ਭੇਜ ਦਿੱਤਾ। ਇਹ ਵੀ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਬਠਿੰਡਾ ਜੇਲ੍ਹ ਵਿੱਚ ਬਹੁਤ ਸਾਰੀਆਂ ਔਰਤਾਂ ਨੂੰ ਨਜ਼ਰਬੰਦ ਕੀਤਾ ਗਿਆ ਹੈ ਪ੍ਰੰਤੂ ਬਾਕੀ ਔਰਤਾਂ ਨੂੰ ਕਿਸ ਜਗ੍ਹਾ ਕੈਦ ਕਰਕੇ ਰੱਖਿਆ,ਪ੍ਰਸ਼ਾਸਨ ਉਹ ਦੱਸਣ ਲਈ ਤਿਆਰ ਨਹੀਂ।
ਇਸਤਰੀ ਜਾਗ੍ਰਿਤੀ ਮੰਚ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਅਤੇ ਸੰਗਰੂਰ ਪ੍ਰਸ਼ਾਸਨ ਬੇਗ਼ਮਪੁਰਾ ਵਸਾਉਣ ਤੋਂ ਰੋਕਣ ਲਈ ਗ੍ਰਿਫ਼ਤਾਰ ਕੀਤੀਆ ਔਰਤਾਂ ਦੀ ਗਿਣਤੀ ਜਨਤਕ ਕਰੇ ਅਤੇ ਉਹਨਾਂ ਨੂੰ ਕਿਹੜੀ ਕਿਹੜੀ ਜੇਲ੍ਹ ਵਿੱਚ ਨਜ਼ਰਬੰਦ ਕਰਕੇ ਰੱਖਿਆ ਹੋਇਆ ਹੈ ਦੱਸਿਆ ਜਾਵੇ। ਤਾਂ ਕਿ ਫ਼ਿਕਰਮੰਦ ਪਰਿਵਾਰਾਂ ਨੂੰ ਉਹਨਾਂ ਦੇ ਪਰਿਵਾਰਕ ਮੈਂਬਰਾਂ ਦੇ ਸਹੀ ਸਲਾਮਤ ਹੋਣ ਦੀ ਜਾਣਕਾਰੀ ਮਿਲ ਸਕੇ। ਉਨ੍ਹਾਂ ਨਾਲ ਹੀ ਚੇਤਾਵਨੀ ਦਿੱਤੀ ਕਿ ਜੇਕਰ ਕਿਸੇ ਔਰਤ ਨੂੰ ਕਿਸੇ ਕਿਸਮ ਦਾ ਨੁਕਸਾਨ ਪਹੁੰਚਾਇਆ ਤਾਂ ਭਗਵੰਤ ਮਾਨ ਸਰਕਾਰ ਅਤੇ ਪ੍ਰਸ਼ਾਸਨ ਇਸ ਦੇ ਸਿੱਟੇ ਭੁਗਤਣ ਲਈ ਤਿਆਰ ਰਹੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *