ਯੁੱਧ ਨਸ਼ਿਆ ਵਿਰੁੱਧ ; 7 ਦਿਨਾਂ ‘ਚ  33 ਮੁਕੱਦਮੇ ਦਰਜ ਕਰਕੇ 58 ਮੁਲਜ਼ਮ ਕੀਤੇ ਗ੍ਰਿਫ਼ਤਾਰ

ਜਲੰਧਰ, 29 ਮਈ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੀ ਵਚਨਬੱਧਤਾ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਸਿਰਫ਼ ਇੱਕ ਹਫ਼ਤੇ ਵਿੱਚ ਮਹੱਤਵਪੂਰਨ ਪ੍ਰਭਾਵ ਪਾਇਆ ਹੈ।

ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਆਪਣੀ ਅਟੱਲ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹੋਏ ਕਮਿਸ਼ਨਰੇਟ ਜਲੰਧਰ ਪੁਲਿਸ ਨੇ ਜਿਥੇ 33 ਮੁਕੱਦਮੇ  ਦਰਜ ਕੀਤੇ ਹਨ, ਉੱਥੇ 58 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ 20 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਮੁੜ ਵਸੇਬੇ ਲਈ ਦਾਖਲ ਕਰਵਾਇਆ ਹੈ।

ਹੋਰ ਪੜ੍ਹੋ 👉  50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਇਸ ਸਬੰਧੀ ਜਾਣਕਾਰੀ ਦਿੰਦਿਆਂ, ਜਲੰਧਰ ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਕਿਹਾ ਕਿ ਜਲੰਧਰ ਪੁਲਿਸ ਨਸ਼ੀਲੇ ਪਦਾਰਥਾਂ ਵਿਰੁੱਧ ਆਪਣੀ ਵਿਆਪਕ ਜੰਗ ਨੂੰ ਤੇਜ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ੇ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਾ ਕੇ ਉਨ੍ਹਾਂ ਨੂੰ ਪੈਰਾਂ ਸਿਰ ਖੜ੍ਹਾ ਕਰਨ ਵੱਲ ਗੰਭੀਰਤਾ ਦਿਖਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਪਿਛਲੇ ਇਕ ਹਫਤੇ ਵਿੱਚ 33 ਮੁਕੱਦਮੇ ਦਰਜ ਕੀਤੇ ਗਏ ਹਨ, ਜਦਕਿ 45 ਮੁਲਜ਼ਮਾਂ ਦੀਆਂ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਐਨ.ਡੀ.ਪੀ.ਐਸ ਐਕਟ ਦੀ ਧਾਰਾ 64-ਏ ਤਹਿਤ 10 ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਇਲਾਜ ਲਈ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ 3 ਭਗੌੜੇ ਅਪਰਾਧੀ ਗ੍ਰਿਫ਼ਤਾਰ ਕੀਤੇ ਗਏ ਹਨ।

ਹੋਰ ਪੜ੍ਹੋ 👉  ਪ੍ਰਦਰਸ਼ਨਾਂ 'ਤੇ ਪਾਬੰਦੀ ਗੈਰ-ਜਮਹੂਰੀ, ਇਹ ਪੰਜਾਬ ਯੂਨੀਵਰਸਿਟੀ ਦਾ ਤਾਨਾਸ਼ਾਹੀ ਹੁਕਮ - ਮੀਤ ਹੇਅਰ

ਉਨ੍ਹਾਂ ਦੱਸਿਆ ਕਿ ਗ੍ਰਿਫਤਾਰੀਆਂ ਤੋਂ ਇਲਾਵਾ, ਇਨ੍ਹਾਂ ਕਾਰਵਾਈਆਂ ਦੌਰਾਨ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਵਸਤੂਆਂ ਜ਼ਬਤ ਕੀਤੀਆਂ ਗਈਆਂ, ਜਿਨ੍ਹਾਂ ਵਿੱਚ 13.675 ਕਿਲੋਗ੍ਰਾਮ ਹੈਰੋਇਨ, 1,450 ਨਸ਼ੀਲੇ ਕੈਪਸੂਲ, 335 ਨਸ਼ੀਲੀਆਂ ਗੋਲੀਆਂ, 2 ਗੈਰ-ਕਾਨੂੰਨੀ ਪਿਸਤੌਲ, 4 ਕਾਰਾਂ ਅਤੇ 2 ਮੋਟਰਸਾਈਕਲ ਸ਼ਾਮਿਲ ਹਨ।

  ਸੀ.ਪੀ ਜਲੰਧਰ ਨੇ ਕਿਹਾ ਕਿ ਜਲੰਧਰ ਪੁਲਿਸ ਨਸ਼ੇ ਨੂੰ ਜੜ੍ਹ ਤੋਂ ਖਤਮ ਕਰਨ ਲਈ ਦ੍ਰਿੜ ਸੰਕਲਪ ਹੈ।  ਉਨ੍ਹਾਂ ਦੱਸਿਆ ਕਿ ਨਸ਼ੇ ਦੇ ਆਦੀ 12 ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਲੰਧਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਦੋਂ ਕਿ 8 ਵਿਅਕਤੀਆਂ ਨੂੰ ਸਟ੍ਰਕਚਰਡ ਰਿਕਵਰੀ ਪ੍ਰੋਗਰਾਮਾਂ ਲਈ ਓਏਟੀ (ਓਪੀਓਇਡ ਐਗੋਨਿਸਟ ਥੈਰੇਪੀ) ਕੇਂਦਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਹੋਰ ਪੜ੍ਹੋ 👉  ਸਵੈ-ਅਨੁਸ਼ਾਸਨ ਅਤੇ ਮਨ ਦੀ ਸ਼ਾਂਤੀ ਪੈਦਾ ਕਰਨ ਚ ਯੋਗਾ ਦਾ ਅਹਿਮ ਯੋਗਦਾਨ: ਭੁੱਲਰ

Leave a Reply

Your email address will not be published. Required fields are marked *