ਲੁਧਿਆਣਾ ਪੱਛਮੀ ਜ਼ਿਮਨੀ ਚੋਣ,ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ


ਚੰਡੀਗੜ੍ਹ, 29 ਮਈ  (ਖ਼ਬਰ ਖਾਸ ਬਿਊਰੋ)

ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਚੌਥੇ ਦਿਨ 4 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਇੰਡੀਅਨ ਨੈਸ਼ਨਲ ਕਾਂਗਰਸ ਤੋਂ ਉਮੀਦਵਾਰ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਸ੍ਰੀਮਤੀ ਮਮਤਾ ਆਸ਼ੂ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਤੋਂ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਅਤੇ ਸ੍ਰੀਮਤੀ ਅਰਵਿੰਦਰ ਕੌਰ ਘੁੰਮਣ (ਕਵਰਿੰਗ ਉਮੀਦਵਾਰ) ਨੇ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਹਨ। ਇਸ ਤੋਂ ਪਹਿਲਾਂ ਬੀਤੇ ਦਿਨ 28 ਮਈ ਨੂੰ 1 ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ ਸੀ।

ਹੋਰ ਪੜ੍ਹੋ 👉  50,000 ਰੁਪਏ ਰਿਸ਼ਵਤ ਲੈਂਦਾ  ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ 

ਜ਼ਿਕਰਯੋਗ ਹੈ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 2 ਜੂਨ ਹੈ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 5 ਜੂਨ, 2025 ਹੈ। 30 ਅਤੇ 31 ਮਈ ਨੂੰ ਵੀ ਨਾਮਜ਼ਦਗੀ ਪੱਤਰ ਦਾਖਲ ਕੀਤੇ ਜਾ ਸਕਦੇ ਹਨ।

Leave a Reply

Your email address will not be published. Required fields are marked *