ਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਹੱਲ ਕੀਤੀਆਂ: ਧਾਲੀਵਾਲ

ਅੰਮ੍ਰਿਤਸਰ, 31 ਮਈ (ਖ਼ਬਰ ਖਾਸ ਬਿਊਰੋ)

ਛੇਵੀਂ ਔਨਲਾਈਨ ਐਨ.ਆਰ.ਆਈ ਮਿਲਣੀ ਦੌਰਾਨ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਨ੍ਹਾਂ ਆਨਲਾਈਨ ਮਿਲਣੀਆਂ ਵਿੱਚ ਹੁਣ ਤੱਕ ਪ੍ਰਵਾਸੀ ਪੰਜਾਬੀਆਂ ਦੀਆਂ 600 ਤੋਂ ਵੱਧ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਛੇਵੀਂ ਮਹੀਨਾਵਾਰ ਔਨਲਾਈਨ ਐਨ.ਆਰ.ਆਈ ਮਿਲਣੀ ਅੱਜ ਅੰਮ੍ਰਿਤਸਰ ਵਿਖੇ ਕੀਤੀ ਗਈ।

ਅੱਜ ਦੀ ਮਿਲਣੀ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਸਾਨੂੰ ਦੁਨੀਆ ਭਰ ਦੇ ਐਨ.ਆਰ.ਆਈ. ਪੰਜਾਬੀਆਂ ਤੋਂ ਵੱਖ-ਵੱਖ ਪਲੇਟਫਾਰਮਾਂ ਰਾਹੀਂ 123 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਹਰ ਮਹੀਨੇ ਇਹ ਐਨ.ਆਰ.ਆਈ. ਮਿਲਣੀਆਂ ਕਰਵਾ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਰੀਆਂ ਸ਼ਿਕਾਇਤਾਂ ਜੂਨ ਮਹੀਨੇ ਹੋਣ ਵਾਲੀ ਅਗਲੀ ਮੀਟਿੰਗ ਤੋਂ ਪਹਿਲਾਂ ਹੱਲ ਕਰ ਦਿੱਤੀਆਂ ਜਾਣਗੀਆਂ।

ਹੋਰ ਪੜ੍ਹੋ 👉  ਜੇਕਰ ਮੋਦੀ ਸਰਕਾਰ ਨੇ ਚੰਗਾ ਕੰਮ ਕੀਤਾ ਹੁੰਦਾ ਤਾਂ ਮੇਲਾਨੀਆ ਟਰੰਪ ਦਿੱਲੀ ਦੇ ਸਰਕਾਰੀ ਸਕੂਲਾਂ ਨੂੰ ਦੇਖਣ ਨਹੀਂ ਜਾਂਦੀ - ਚੀਮਾ

ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਛੇ ਮਹੀਨਿਆਂ ਵਿੱਚ ਵੱਖ-ਵੱਖ ਦੇਸ਼ਾਂ ਤੋਂ 658 ਕੇਸ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ ਸਿਰਫ਼ 51 ਮਾਮਲੇ ਅਦਾਲਤੀ ਕੇਸਾਂ ਕਾਰਨ ਲੰਬਿਤ ਹਨ, ਜਦਕਿ ਬਾਕੀ ਸਾਰੇ ਕੇਸ ਹੱਲ ਕਰ ਦਿੱਤੇ ਗਏ ਹਨ। ਉਨ੍ਹਾਂ ਸਾਰੇ ਐਨ.ਆਰ.ਆਈ. ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਮਹੀਨੇ ਹੋਣ ਵਾਲੀਆਂ ਇਨ੍ਹਾਂ ਐਨ.ਆਰ.ਆਈ. ਮਿਲਣੀਆਂ ਵਿੱਚ ਆਪਣੀਆਂ ਸ਼ਿਕਾਇਤਾਂ ਉਠਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਐਨ.ਆਰ.ਆਈ. ਪੰਜਾਬੀਆਂ ਦੇ ਮਸਲਿਆਂ ਦੇ ਹੱਲ ਲਈ ਵਚਨਬੱਧ ਹਨ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਮੇਰੇ ਲਈ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਹੋਰ ਪੜ੍ਹੋ 👉  ਹੱਥ ਦੀ ਬਜਾਏ ਹੁਣ ਮਸ਼ੀਨਾਂ ਨਾਲ ਹੋਵੇਗੀ ਸੀਵਰੇਜ ਦੀ ਸਫ਼ਾਈ, ਉੱਨਤ ਉਪਕਰਨ ਅਪਣਾਉਣ ਵਾਲਾ ਪੰਜਾਬ ਮੋਹਰੀ ਸੂਬਾ ਬਣਿਆ

ਛੇਵੀਂ ਐਨਆਰਆਈ ਔਨਲਾਈਨ ਮਿਲਣੀ ਦੌਰਾਨ ਡੀਆਈਜੀ ਐਨਆਰਆਈ ਮਾਮਲੇ ਰਾਜਪਾਲ ਸਿੰਘ ਸੰਧੂ, ਏਆਈਜੀ ਜਗਜੀਤ ਸਿੰਘ ਵਾਲੀਆ, ਏਆਈਜੀ ਐਨਆਰਆਈ ਵਿੰਗ ਪੰਜਾਬ ਪੁਲਿਸ ਅਜਿੰਦਰ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਨਵਕੀਰਤ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *