PU ਪੰਜਾਬ ਯੂਨੀਵਰਸਿਟੀ ਦੇ ਨਾਲ ਕਿਸੇ ਵੀ ਤਰ੍ਹਾਂ ਦੀ ਛੇੜਛਾੜ ਦਾ ਵਿਰੋਧ ਕਰਾਂਗੇ-Kang

ਚੰਡੀਗੜ੍ਹ, 31 ਮਈ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲਣ ਅਤੇ ਇਸ ਦੀ ਖ਼ੁਦਮੁਖ਼ਤਿਆਰੀ ਨੂੰ ਕਮਜ਼ੋਰ ਕਰਨ ਦੀਆਂ ਕਥਿਤ ਸਾਜ਼ਿਸ਼ਾਂ ਦਾ ਸਮਰਥਨ ਕਰਨ ਵਾਲੇ ਹਾਲੀਆ ਬਿਆਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਕੰਗ ਨੇ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ‘ਤੇ ਭਾਜਪਾ ਦੀ ਭਾਸ਼ਾ ਬੋਲਣ ਅਤੇ ਭਾਜਪਾ ‘ਤੇ ਪੰਜਾਬ ਦੀ ਸੱਭਿਆਚਾਰਕ ਅਤੇ ਸੰਵਿਧਾਨਕ ਵਿਰਾਸਤ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ।

ਕੰਗ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਿਰਫ਼ ਇਕ ਵਿੱਦਿਅਕ ਸੰਸਥਾ ਨਹੀਂ ਹੈ ਬਲਕਿ ਇਹ ਪੰਜਾਬ ਦੇ ਇਤਿਹਾਸਕ, ਸਭਿਆਚਾਰਕ ਅਤੇ ਭਾਵਨਾਤਮਕ ਵਿਰਾਸਤ ਦਾ ਪ੍ਰਤੀਕ ਹੈ। ਬਂਟਵਾਰੇ ਤੋਂ ਬਹੁਤ ਪਹਿਲਾਂ ਸਥਾਪਿਤ, ਇਹ ਯੂਨੀਵਰਸਿਟੀ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਦਰਾਂ ਕੀਮਤਾਂ ਦੀ ਰੂਹ ਨੂੰ ਦਰਸਾਉਂਦੀ ਹੈ। ਹਰਿਆਣਾ ਦਾ ਨਾਂ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦੀਆਂ ਕੋਸ਼ਿਸ਼ਾਂ ਅਨੁਚਿਤ ਅਤੇ ਗੈਰ-ਸੰਵਿਧਾਨਕ ਹਨ। ਅਜਿਹਾ ਕਰਨਾ ਪੰਜਾਬ ਦਾ ਅਪਮਾਨ ਹੈ।

ਇਤਿਹਾਸਕ ਤੱਥਾਂ ‘ਤੇ ਚਾਨਣਾ ਪਾਉਂਦਿਆਂ, ਕੰਗ ਨੇ ਕਿਹਾ ਕਿ ਹਰਿਆਣਾ ਦੇ ਕਾਲਜਾਂ ਨੇ 1973 ਵਿੱਚ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਬੰਸੀ ਲਾਲ ਦੀ ਅਗਵਾਈ ਵਿੱਚ ਸਵੈ-ਇੱਛਾ ਨਾਲ ਆਪਣੇ ਆਪ ਨੂੰ ਪੰਜਾਬ ਯੂਨੀਵਰਸਿਟੀ ਤੋਂ ਵੱਖ ਕਰ ਲਿਆ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦਾ 50 ਸਾਲਾਂ ਤੋਂ ਵੱਧ ਸਮੇਂ ਤੋਂ ਪੰਜਾਬ ਯੂਨੀਵਰਸਿਟੀ ਨਾਲ ਕੋਈ ਸਬੰਧ ਨਹੀਂ ਹੈ। ਹੁਣ ਉਹ ਕਿਸ ਆਧਾਰ ‘ਤੇ ਮਾਲਕੀ ਦਾ ਦਾਅਵਾ ਕਰਦੇ ਹਨ ਜਾਂ ਨਾਂ ਬਦਲਣ ਦੀ ਮੰਗ ਕਰਦੇ ਹਨ? ਜੇਕਰ ਹਰਿਆਣਾ ਦੇ ਆਗੂ ਅਜਿਹਾ ਕੁੱਝ ਹੀ ਚਾਹੁੰਦੇ ਹਨ, ਤਾਂ ਉਨ੍ਹਾਂ ਨੂੰ ਪੰਜਾਬ ਦੀ ਵਿਰਾਸਤ ‘ਤੇ ਨਜ਼ਰ ਮਾਰਨ ਦੀ ਬਜਾਏ ਹਰਿਆਣਾ ਯੂਨੀਵਰਸਿਟੀ ਸਥਾਪਤ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਕੰਗ ਨੇ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਕਥਿਤ ਤੌਰ ‘ਤੇ ਕਮਜ਼ੋਰ ਕਰਨ ਲਈ ਭਾਜਪਾ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ, “ਪਿਛਲੇ ਦੋ ਸਾਲਾਂ ਤੋਂ, ਭਾਜਪਾ ਨੇ ਸੈਨੇਟ ਚੋਣਾਂ ਨੂੰ ਰੋਕਿਆ ਹੋਇਆ ਹੈ, ਜਿਸ ਨਾਲ ਪੰਜਾਬ ਯੂਨੀਵਰਸਿਟੀ ਦੇ ਸ਼ਾਸਨ ਅਤੇ ਖ਼ੁਦਮੁਖ਼ਤਿਆਰੀ ਕਮਜ਼ੋਰ ਹੋ ਗਈ ਹੈ। ਇਹ ਸਪੱਸ਼ਟ ਹੈ ਕਿ ਉਹ ਇਸ ਵੱਕਾਰੀ ਸੰਸਥਾ ‘ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਹੁੱਡਾ ਦਾ ਬਿਆਨ ਭਾਜਪਾ ਦੇ ਏਜੰਡੇ ਨਾਲ ਮੇਲ ਖਾਂਦਾ ਹੈ, ਜੋ ਸਾਬਤ ਕਰਦਾ ਹੈ ਕਿ ਕਾਂਗਰਸ ਅਤੇ ਭਾਜਪਾ ਇੱਕੋ ਸਿੱਕੇ ਦੇ ਦੋ ਪਹਿਲੂ ਹਨ।”

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਕੰਗ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ, “ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ। ਅਸੀਂ ਕਦੇ ਵੀ ਕਿਸੇ ਵੀ ਦਖ਼ਲਅੰਦਾਜ਼ੀ, ਨਾਂ ਬਦਲਣ ਜਾਂ ਇਸ ਦੀ ਪਛਾਣ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਦੀ ਇਜਾਜ਼ਤ ਨਹੀਂ ਦੇਵਾਂਗੇ। ਜੇਕਰ ਜ਼ਰੂਰੀ ਹੋਇਆ ਤਾਂ ਅਸੀਂ ਸੜਕਾਂ ‘ਤੇ ਵਿਰੋਧ ਪ੍ਰਦਰਸ਼ਨ ਕਰਨ ਜਾਂ ਆਪਣੀ ਵਿਰਾਸਤ ਨੂੰ ਸੁਰੱਖਿਅਤ ਰੱਖਣ ਲਈ ਕਾਨੂੰਨੀ ਕਦਮ ਚੁੱਕਣ ਲਈ ਤਿਆਰ ਹਾਂ।”

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਸੋਮਵਾਰ ਨੂੰ ਹਰਿਆਣਾ ਕਾਂਗਰਸ ਦੇ ਸੰਸਦ ਮੈਂਬਰ ਦੀਪੇਂਦਰ ਹੁੱਡਾ ਦੀ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਚੰਡੀਗੜ੍ਹ ਰੱਖਣ ਦੀ ਮੰਗ ਦੀ ਨਿੰਦਾ ਕੀਤੀ ਅਤੇ ਇਸ ਨੂੰ ਪੰਜਾਬ ਦੀ ਵਿਰਾਸਤ ਅਤੇ ਪਛਾਣ ‘ਤੇ ਹਮਲਾ ਕਰਾਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੱਭਿਆਚਾਰਕ ਅਤੇ ਇਤਿਹਾਸਕ ਵਿਰਾਸਤ ਦਾ ਨੀਂਹ ਪੱਥਰ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਏ ਗਏ ਸ਼ਹਿਰ ਵਿੱਚ ਬਣਾਈ ਗਈ ਸੀ। ਗਰਗ ਨੇ ਕਿਹਾ, “ਇਸ ਦਾ ਨਾਮ ਬਦਲਣ ਦੀ ਕੋਈ ਵੀ ਕੋਸ਼ਿਸ਼ ਪੰਜਾਬ ਅਤੇ ਪੰਜਾਬੀਆਂ ਦਾ ਅਪਮਾਨ ਹੈ।”

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਹਰਿਆਣਾ ਦੇ ਆਗੂਆਂ ਦੀ ਆਲੋਚਨਾ ਕਰਦੇ ਹੋਏ, ਗਰਗ ਨੇ ਉਨ੍ਹਾਂ ‘ਤੇ ਫੁੱਟ ਪਾਊਣ ਅਤੇ ਅਸਲ ਮੁੱਦਿਆਂ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਪੰਜਾਬ ਯੂਨੀਵਰਸਿਟੀ ਦਾ ਨਾਂ ਬਦਲਣ ਦੀ ਮੰਗ ਨੂੰ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ ਕਰਾਰ ਦਿੱਤਾ ਅਤੇ ਕਿਹਾ ਕਿ ਇਸ ਦਾ ਉਦੇਸ਼ ਜਨਤਾ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਦੀ ਬਜਾਏ ਬੇਲੋੜਾ ਵਿਵਾਦ ਪੈਦਾ ਕਰਨਾ ਹੈ। ਅਜਿਹੇ ਮੁੱਦੇ ਉਠਾਉਣ ਵਾਲਾ ਵਿਅਕਤੀ ਆਪਣੀ ਰਾਜਨੀਤਿਕ ਪ੍ਰਸੰਗਿਕਤਾ ਗੁਆ ਚੁੱਕਾ ਹੈ।

Leave a Reply

Your email address will not be published. Required fields are marked *