ਥਰਮਲ ਪਲਾਂਟ ਬਣਾਂਵਾਲੀ ਵਿਖੇ ਹੋਇਆ ਆਪਰੇਸ਼ਨ ਸ਼ੀਲਡ,ਚੌਕਸੀ  ਸਬੰਧੀ ਕੀਤੀ ਰਿਹਰਸਲ

ਮਾਨਸਾ, 31 ਮਈ (ਖ਼ਬਰ ਖਾਸ ਬਿਊਰੋ)

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ ਏ ਐਸ ਅਤੇ ਐਸ.ਐਸ.ਪੀ.  ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ‘ਤੇ ਤਲਵੰਡੀ ਸਾਬੋ ਪਾਵਰ ਲਿਮਟਡ ਬਣਾਂਵਾਲੀ ਵਿਖੇ ਅੱਜ ਦੇਰ ਸ਼ਾਮ 07 ਵਜੇ ਸੁਰੱਖਿਆ ਦੇ ਮੱਦੇਨਜ਼ਰ ਆਪਰੇਸ਼ਨ ਸ਼ੀਲਡ ਕਰਵਾਇਆ ਗਿਆ ਤਾਂ ਜੋ ਕਿਸੇ ਹਮਲੇ ਦੌਰਾਨ ਚੌਕਸੀ ਨੂੰ ਲੈ ਕੇ ਸੁਰੱਖਿਆ ਪ੍ਰਬੰਧਾਂ ਅਤੇ ਲੋੜੀਂਦੀ ਪ੍ਰਕਿਰਿਆ ਵਿਚ ਕੋਈ ਕਮੀ ਨਾ ਰਹੇ, ਇਸ ਕਰਕੇ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕੀਤੀ ਗਈ।

ਇਸ ਮੌਕੇ ਐਸ.ਪੀ. ਜਸਕੀਰਤ ਸਿੰਘ ਨੇ ਕਿਹਾ ਕਿ ਇਹ ਸ਼ੀਲਡ ਆਪਰੇਸ਼ਨ ਸਿਰਫ ਇਕ ਰਿਹਰਸਲ ਵਜੋਂ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਵਿਚ ਹਰੇਕ ਨਿਰਦੇਸ਼ ਨੂੰ ਤੁਰੰਤ ਪ੍ਰਭਾਵ ਨਾਲ ਅਮਲ ਵਿਚ ਲਿਆਂਦਾ ਜਾ ਸਕੇ।ਉਨ੍ਹਾਂ ਕਿਹਾ ਕਿ ਚੌਕਸੀ ਅਪਨਾਉਣਾ ਬੇਹੱਦ ਜ਼ਰੂਰੀ ਹੈ ਅਤੇ ਮੌਕ ਡਰਿੱਲ ਦਾ ਮਕਸਦ ਹੈ ਕਿ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਦੇ ਪ੍ਰਬੰਧ ਮੁਕੰਮਲ ਰਹਿਣ।

ਹੋਰ ਪੜ੍ਹੋ 👉  "ਯੁੱਧ ਨਸ਼ਿਆਂ ਵਿਰੁੱਧ" 111 ਗ੍ਰਾਮ ਚਰਸ ਅਤੇ 52 ਬੋਤਲਾਂ ਦੇਸੀ ਸ਼ਰਾਬ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਐਸ.ਡੀ.ਐਮ. ਮਾਨਸਾ ਸ੍ਰੀ ਕਾਲਾ ਰਾਮ ਕਾਂਸਲ ਨੇ ਕਿਹਾ ਕਿ ਇਹ ਮੌਕ ਡਰਿੱਲ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਅਤੇ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਬਚਾਅ ਕਾਰਜਾਂ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।ਇਸ ਵਿਚ ਸਾਇਰਨ ਵੱਜਣ ਬਾਰੇ, ਸਾਇਰਨ ਵੱਜਣ ‘ਤੇ ਨਜ਼ਦੀਕੀ ਵਾਸੀਆਂ ਨੇ ਕਿੱਥੇ ਇਕੱਠੇ ਹੋਣਾ ਹੈ, ਸਿਹਤ ਵਿਭਾਗ ਸਣੇ ਹੋਰ ਵਿਭਾਗਾਂ ਦੀ ਭੂਮਿਕਾ ਬਾਰੇ, ਬਚਾਅ ਕਾਰਜਾਂ ਵਿਚ ਸਿਵਲ ਡਿਫੈਂਸ ਦੀ ਭੂਮਿਕਾ ਆਦਿ ਬਾਰੇ ਦੱਸਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜਿਵੇਂ ਕਿ ਅੱਗ ਲੱਗਣ ਦੀ ਸਥਿਤੀ ਵਿਚ ਅੱਗ ‘ਤੇ ਕਿਵੇਂ ਕਾਬੂ ਪਾਉਣਾ ਹੈ ਇਸ ਸਬੰਧੀ ਰਿਹਰਸਲ ਕਰਵਾਈ ਗਈ।ਪੀੜਤ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁੱਢਲੀ ਸਹਾਇਤਾ ਦੀ ਸਿਖਲਾਈ ਦਿੱਤੀ ਗਈ। ਉਨ੍ਹਾਂ ਜਿ਼ਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਐਮਰਜੈਂਸੀ ਸਥਿਤੀ ਵਿਚ ਅਫ਼ਵਾਹਾਂ ਤੋਂ ਬਚਿਆ ਜਾਵੇ ਅਤੇ ਸਰਕਾਰ ਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਹੋਰ ਪੜ੍ਹੋ 👉  ਕੈਬਨਿਟ ਦਾ ਫੈਸਲਾ, ਇੰਡਸਟਰੀ ਪਲਾਟਾਂ ਵਿਚ ਹੋਵੇਗੀ ਵੰਡ, ਜੇਲ੍ਹ ਵਿਭਾਗ ਵਿੱਚ 500 ਖ਼ਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ

ਇਸ ਮੌਕੇ ਡੀ.ਐਸ.ਪੀ ਬੂਟਾ ਸਿੰਘ ਗਿੱਲ, ਕਾਰਜਸਾਧਕ ਅਫ਼ਸਰ ਬਲਵਿੰਦਰ ਸਿੰਘ, ਕਾਰਜਸਾਧਕ ਅਫ਼ਸਰ ਹੈਪੀ ਜਿੰਦਲ, ਤਹਿਸੀਲਦਾਰ ਅਮਰਜੀਤ ਸਿੰਘ, ਆਪਰੇਸ਼ਨ ਅਤੇ ਮੇਨਟੇਨੈਂਸ ਹੈੱਡ ਰਵਿੰਦਰ ਠਾਕੁਰ, ਪਲਾਂਟ ਹੈੱਡ ਪੀ.ਐਮ.ਪੀ.ਐਲ. ਨਿਲੇਸ਼, ਸੇਫਟੀ ਅਫ਼ਸਰ ਟੀ.ਐਸ.ਪੀ.ਐਲ. ਸੌਰਵ ਰਾਵਤ ਤੋਂ ਇਲਾਵਾ ਰੈੱਡ ਕਰਾਸ ਦੇ ਨੁੰਮਾਇੰਦੇ ਤੇ ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਜੂਦ ਸਨ।

Leave a Reply

Your email address will not be published. Required fields are marked *