ਸਬਸਿਡੀ ‘ਤੇ ਖੇਤੀਬਾੜੀ ਮਸ਼ੀਨਰੀ  ਮੁਹੱਈਆ ਕਰਵਾਉਣ ਲਈ ਕੱਢੇ ਡਰਾਅ

ਜਲੰਧਰ, 2 ਜੂਨ (ਖ਼ਬਰ ਖਾਸ ਬਿਊਰੋ)

 ਜ਼ਿਲ੍ਹੇ ਵਿੱਚ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਅਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਕਿਸਾਨਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ ਨੂੰ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਵੱਲੋਂ ਡਰਾਅ ਕੱਢੇ ਗਏ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ ਸਮੇਤ ਜ਼ਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਕਰਾਪ ਰੈਜ਼ੀਡਿਊ ਮੈਨੇਜਮੈਂਟ (ਸੀ.ਆਰ.ਐਮ.) ਸਕੀਮ 2025-26 ਤਹਿਤ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ agrimachinerypb.com ’ਤੇ 22 ਅਪ੍ਰੈਲ 2025 ਤੋਂ 12 ਮਈ 2025 ਤੱਕ ਅਰਜ਼ੀਆਂ ਪ੍ਰਾਪਤ ਕੀਤੀਆਂ ਗਈਆਂ ਸਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਡਾ. ਅਗਰਵਾਲ ਨੇ ਦੱਸਿਆ ਕਿ ਉਪਲਬਧ ਫੰਡਜ਼ ਅਤੇ ਟੀਚਿਆਂ ਅਨੁਸਾਰ ਸਕੀਮ ਅਧੀਨ ਵਿਅਕਤੀਗਤ ਕਿਸਾਨਾਂ ਵੱਲੋਂ ਪ੍ਰਾਪਤ ਅਰਜ਼ੀਆਂ ਦਾ ਡਰਾਅ ਕੱਢਦੇ ਹੋਏ 154 ਵੱਖ-ਵੱਖ ਮਸ਼ੀਨਾਂ ਅਤੇ 38 ਕਸਟਮ ਹਾਇਰਿੰਗ ਗਰੁੱਪਾਂ ਨੂੰ ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਏ ਬਿਨਾਂ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਖੇਤ ਵਿੱਚ ਹੀ ਸੁਚੱਜਾ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਇਸ ਦੇ ਨਾਲ ਸਬ-ਮਿਸ਼ਨ ਆਨ ਐਗਰੀਕਲਚਰ ਮੈਕੇਨਾਈਜ਼ੇਸ਼ਨ (ਸਮੈਮ) ਸਕੀਮ ਤਹਿਤ ਵੀ ਕਿਸਾਨਾਂ ਵੱਲੋਂ ਪੋਰਟਲ ’ਤੇ ਪ੍ਰਾਪਤ ਅਰਜ਼ੀਆਂ ਦੇ ਡਰਾਅ ਕੱਢੇ ਗਏ, ਜਿਸ ਦੌਰਾਨ ਵਿਅਕਤੀਗਤ ਕਿਸਾਨਾਂ ਨੂੰ 57 ਵੱਖ-ਵੱਖ ਮਸ਼ੀਨਾਂ ਅਤੇ 12 ਕਸਟਮ ਹਾਇਰਿੰਗ ਸੈਂਟਰਾਂ ਨੂੰ ਮਸ਼ੀਨਰੀ ਖ਼ਰੀਦਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਕੀਮ ਅਧੀਨ ਜ਼ਿਲ੍ਹੇ ਵਿਚ ਝੋਨੇ ਦੀ ਬਦਲਵੀਆਂ ਫ਼ਸਲਾਂ ਜਿਵੇਂ ਮੱਕੀ ਨੂੰ ਉਤਸ਼ਾਹਿਤ ਕਰਨ ਲਈ 78 ਨਿਯੂਮੈਟਿਕ ਪਲਾਂਟਰਾਂ ਨੂੰ ਪਹਿਲ ਦੇ ਆਧਾਰ ’ਤੇ ਪ੍ਰਵਾਨ ਕੀਤਾ ਗਿਆ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਅਧੀਨ ਲਾਭਪਾਤਰੀਆਂ ਨੂੰ ਵਿਭਾਗ ਦੀਆਂ ਹਦਾਇਤਾਂ ਅਨੁਸਾਰ 14 ਦਿਨ ਦੇ ਅੰਦਰ-ਅੰਦਰ ਮਸ਼ੀਨਾਂ ਖ਼ਰੀਦਣ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਕੀਮ ਸਬੰਧੀ ਵਧੇਰੇ ਜਾਣਕਾਰੀ ਲਈ ਕਿਸਾਨ ਆਨਲਾਈਨ ਪੋਰਟਲ ਜਾਂ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ, ਦਫ਼ਤਰ ਖੇਤੀਬਾੜੀ ਇੰਜੀਨੀਅਰ (ਸੰਦ) ਜਲੰਧਰ ਜਾਂ ਖੇਤੀਬਾੜੀ ਬਲਾਕ ਦਫ਼ਤਰਾਂ ਨਾਲ ਰਾਬਤਾ ਕਰ ਸਕਦੇ ਹਨ ।

ਮੀਟਿੰਗ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਰਣਧੀਰ ਸਿੰਘ ਠਾਕੁਰ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਵਿੰਦਰ ਜੀਤ ਸਿੰਘ, ਖੇਤੀਬਾੜੀ ਇੰਜੀਨੀਅਰ ਇੰਜ. ਹਰਚਰਨ ਸਿੰਘ, ਜਸਵੀਰ ਸਿੰਘ ਢੀਂਡਸਾ, ਲੀਡ ਬੈਂਕ ਮੈਨੇਜਰ ਮੋਹਨ ਸਿੰਘ ਮੋਤੀ, ਅਗਾਂਹਵਾਧੂ ਕਿਸਾਨ ਸੁਖਵੰਤ ਸਿੰਘ ਅਤੇ ਸੁਖਵੀਰ ਸਿੰਘ ਪਿੰਡ ਹਸਨ ਮੁੰਡਾ ਬਲਾਕ ਜਲੰਧਰ ਪੱਛਮੀ, ਜੂਨੀਅਰ ਤਕਨੀਸ਼ੀਅਨ ਰਮਨ ਕੁਮਾਰ ਅਤੇ ਸੁਖ਼ਵਿੰਦਰ ਸਿੰਘ ਆਦਿ ਵੀ ਮੌਜੂਦ ਸਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *