ਯੁੱਧ ਨਸ਼ਿਆਂ ਵਿਰੁੱਧ-ਚੱਢਾ ਨੇ ਪਿੰਡ ਭੰਗਾਲਾ, ਮਨਸਾਲੀ ਅਤੇ ਘਨੌਲਾ ਵਿਖੇ ਕੀਤੀ ਨਸ਼ਾ ਮੁਕਤੀ ਯਾਤਰਾ

ਰੂਪਨਗਰ, 2 ਜੂਨ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕਾਂ ਵੱਲੋਂ ਪੂਰਨ ਸਹਿਯੋਗ ਮਿਲ ਰਿਹਾ ਹੈ ਅਤੇ ਨੌਜਵਾਨਾਂ ਨੂੰ ਨਸ਼ੇ ਦੀ ਅਲਾਮਤ ਨੂੰ ਦੂਰ ਕਰਕੇ ਇਲਾਜ ਕੀਤਾ ਜਾ ਰਿਹਾ ਹੈ।

ਨਸ਼ਾ ਮੁਕਤੀ ਯਾਤਰਾ ਦੌਰਾਨ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਇਸ ਬਾਰੇ ਹੋਰ ਜਾਣਕਾਰੀ ਸਾਂਝਾ ਕਰਦਿਆਂ ਕਿਹਾ ਗਿਆ ਨਸ਼ੇ ਦੀ ਆਦਤ ਤੋਂ ਮੁਕੰਮਲ ਤਰੀਕੇ ਨਾਲ ਇਲਾਜ ਕਰਵਾਕੇ ਛੁਟਕਾਰਾ ਪਾਇਆ ਜਾ ਸਕਦਾ ਹੈ ਬਸ਼ਰਤੇ ਮਰੀਜ਼ ਡਾਕਟਰ ਦੇ ਸੁਝਾਵਾਂ ਨੂੰ ਆਪਣੀ ਜ਼ਿੰਦਗੀ ਵਿੱਚ ਪੂਰਨ ਤੌਰ ਉੱਤੇ ਲਾਗੂ ਕਰੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਨਸ਼ਾ ਮੁਕਤੀ ਯਾਤਰਾਵਾਂ ਦੀ ਲੜੀ ਵਿੱਚ ਰੂਪਨਗਰ ਹਲਕੇ ਦੇ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਅੱਜ ਹਲਕੇ ਦੇ ਪਿੰਡ ਭੰਗਾਲਾ (ਭੰਗਾਲਾ, ਬਾਗਵਾਲੀ, ਫਤਿਹਪੁਰ), ਮਨਸਾਲੀ (ਮਨਸਾਲੀ, ਚੱਕ ਕਰਮਾ, ਡੰਗੋਲੀ) ਅਤੇ ਘਨੌਲਾ (ਸਾਹੋਮਾਜਰਾ, ਘਨੌਲਾ, ਬਿਕੋਂ, ਸੈਣੀ ਮਾਜਰਾ ਜੱਟਪੱਤੀ) ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮਾਂ ਦੌਰਾਨ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਨਸ਼ਾ ਸਮਾਜ ਲਈ ਗੰਭੀਰ ਸਮੱਸਿਆ ਬਣ ਗਿਆ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਜੜ੍ਹੋਂ ਖਾਤਮੇ ਲਈ ਨਸ਼ਾ ਤਸਕਰਾਂ ਵਿਰੁੱਧ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਕੋਈ ਵੀ ਅੱਗੇ ਤੋਂ ਅਜਿਹਾ ਮਾੜਾ ਕੰਮ ਕਰਨ ਦੀ ਹਿੰਮਤ ਨਾ ਕਰੇ ਅਤੇ ਪੰਜਾਬ ਨੂੰ ਮੁੜ ਤੋਂ ਸਿਹਤਮੰਦ ਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਚਾਇਤ ਵਿਭਾਗ, ਸਿਹਤ ਵਿਭਾਗ, ਪੁਲਿਸ ਵਿਭਾਗ,ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਗ੍ਰਾਮ ਸਭਾਵਾਂ, ਪਿੰਡ ਵਾਸੀਆ, ਪਿੰਡ ਰੱਖਿਆ ਕਮੇਟੀਆਂ, ਯੂਥ ਕਲੱਬਾਂ ਤੇ ਵੱਡੀ ਗਿਣਤੀ ਵਿੱਚ ਇਕੱਠ ਕਰਕੇ ਕੀਤੇ ਜਾ ਰਹੇ ਜਾਗਰੂਕਤਾ ਸਮਾਗਮਾਂ ਦੇ ਸਾਰਥਿਕ ਸਿੱਟੇ ਨਿਕਲਣੇ ਸ਼ੁਰੂ ਹੋ ਗਏ ਹਨ।

ਵਿਧਾਇਕ ਚੱਢਾ ਨੇ ਕਿਹਾ ਕਿ ਲੋਕਾਂ ਵੱਲੋਂ ਨਸ਼ਾ ਮੁਕਤੀ ਯਾਤਰਾਵਾਂ ਨੂੰ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਲੋਕਾਂ ਨਾਲ ਹਮਦਰਦੀ ਭਰਿਆ ਰਵੱਈਆ ਅਪਣਾਇਆ ਜਾਵੇ ਅਤੇ ਨਸ਼ੇ ਦੇ ਆਦੀਆਂ ਨੂੰ ਨਸ਼ੇ ਛੱਡਣ ਵਿੱਚ ਸਹਿਯੋਗ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਂਦਾ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਜੋ ਲੋਕ ਨਸ਼ੇ ਛੱਡਣ ਦੇ ਚਾਹਵਾਨ ਹਨ, ਉਹ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਜਾਂ ਮਾਨਤਾ ਪ੍ਰਾਪਤ ਕੇਂਦਰਾਂ ਤੋਂ ਹੀ ਆਪਣਾ ਇਲਾਜ ਕਰਵਾਉਣ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੌਕੇ ਹਲਕਾ ਕੋਆਰਡੀਨੇਟਰ ਅਵਤਾਰ ਸਿੰਘ ਕੁੰਨਰ, ਰਾਜੂ ਸਤਿਆਲ, ਬਲਵੰਤ ਸਿੰਘ ਗਿੱਲ, ਮਲਕੀਤ ਸਿੰਘ, ਵਿਕਰਾਂਤ ਚੌਧਰੀ, ਪਮਰਿੰਦਰ ਸਿੰਘ ਬਾਲਾ, ਇੰਦਰਜੀਤ ਸਿੰਘ ਬਾਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

Leave a Reply

Your email address will not be published. Required fields are marked *