ਯੁੱਧ ਨਸ਼ਿਆਂ ਵਿਰੁੱਧ,ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ

ਡੇਰਾਬੱਸੀ (ਐਸ ਏ ਐਸ ਨਗਰ), 2 ਜੂਨ ( ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ, ਗੌਰਵ ਯਾਦਵ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੀ ਲਗਾਤਾਰਤਾ ਵਿੱਚ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਡੀ ਆਈ ਜੀ ਰੋਪੜ ਰੇਂਜ, ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਕਾਰਵਾਈ ਕਰਦਿਆਂ, ਥਾਣਾ ਲਾਲੜੂ, ਜ਼ਿਲ੍ਹਾ ਐਸ ਏ ਐਸ ਨਗਰ ਦੇ ਅਧਿਕਾਰ ਖੇਤਰ ਵਿੱਚ ਆਉਣ ਵਾਲੇ ਲਾਲੜੂ ਖੇਤਰ ਦੇ ਦੋ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ/ਫ੍ਰੀਜ਼ ਕੀਤੀ ਹੈ। ਐਸ ਐਸ ਪੀ ਐਸ ਏ ਐਸ ਨਗਰ, ਹਰਮਨਦੀਪ ਹਾਂਸ ਨੇ ਦੱਸਿਆ ਕਿ ਇਹ ਕਾਰਵਾਈ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ 1985 (ਐਨ ਡੀ ਪੀ ਐਸ) ਦੀ ਧਾਰਾ 68 ਐਫ ਅਧੀਨ ਨਸ਼ਾ ਤਸਕਰੀ ਦੀ ਕਮਾਈ ਵਜੋਂ ਬਣਾਈ ਜਾਇਦਾਦ ਤੇ ਕੀਤੀ ਗਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਐਸ ਐਸ ਪੀ ਨੇ ਅੱਗੇ ਦੱਸਿਆ ਕਿ ਥਾਣਾ ਲਾਲੜੂ ਦੀ ਟੀਮ ਨੇ ਮੁਲਜ਼ਮ ਜਸਵੰਤ ਪਾਲ ਸਿੰਘ ਅਤੇ ਜਸਵੀਰ ਸਿੰਘ, ਦੋਵੇਂ ਵਾਸੀ ਸਦਰਪੁਰਾ ਮੁਹੱਲਾ, ਲਾਲੜੂ ਤੋਂ 4 ਕੁਇੰਟਲ ਅਤੇ 48 ਕਿਲੋਗ੍ਰਾਮ ਭੁੱਕੀ ਬਰਾਮਦ ਕੀਤੀ ਸੀ।  “ਉਨ੍ਹਾਂ ਵਿਰੁੱਧ 16.04.2020 ਨੂੰ ਐਨ ਡੀ ਪੀ ਐਸ ਐਕਟ ਦੀ ਧਾਰਾ 15/61 ਅਧੀਨ, ਐਫ ਆਈ ਆਰ ਨੰਬਰ 82, ਥਾਣਾ ਲਾਲੜੂ ਵਿਖੇ ਦਰਜ ਕੀਤੀ ਗਈ ਸੀ। ਮਾਮਲੇ ਦੇ ਵਿੱਤੀ ਪਹਿਲੂ ਦੀ ਪੈਰਵੀ ਕਰਦੇ ਹੋਏ, ਐਸ  ਐਚ ਓ ਲਾਲੜੂ ਅਤੇ ਉਨ੍ਹਾਂ ਦੀ ਟੀਮ ਨੇ ਲਗਾਤਾਰ ਕੋਸ਼ਿਸ਼ਾਂ ਨਾਲ ਦੋਸ਼ੀ ਜਸਵੀਰ ਸਿੰਘ ਅਤੇ ਸ਼੍ਰੀਮਤੀ ਸਵਿਤਾ ਪਾਲ ਪਤਨੀ ਦੋਸ਼ੀ ਜਸਵੰਤ ਪਾਲ ਸਿੰਘ ਦੇ ਨਾਮ ‘ਤੇ ਲਾਲੜੂ ਵਿੱਚ ਸਥਿਤ 130 ਵਰਗ ਗਜ਼ ਦੇ ਇੱਕ ਘਰ ਦੀ ਸ਼ਨਾਖ਼ਤ ਕੀਤੀ, ਜਿਸਦੀ ਕੀਮਤ 22.44 ਲੱਖ ਰੁਪਏ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮਾਮਲੇ ਦੀ ਪੂਰੀ ਜਾਂਚ ਕਰਨ ਅਤੇ ਮਾਲ ਵਿਭਾਗ ਤੋਂ ਵੇਰਵੇ ਹਾਸਲ ਕਰਨ ਤੋਂ ਬਾਅਦ, ਉਕਤ ਘਰ ਦੀ ਤਸਦੀਕ ਕੀਤੀ ਗਈ ਅਤੇ ਜਾਇਦਾਦ ਨੂੰ ਜ਼ਬਤ ਕਰਨ ਅਤੇ ਫ੍ਰੀਜ਼ ਕਰਨ ਦੇ ਸੰਬੰਧ ਵਿੱਚ ਮਾਮਲਾ ਸਮਰੱਥ ਅਥਾਰਟੀ, ਨਵੀਂ ਦਿੱਲੀ ਦੇ ਦਫ਼ਤਰ ਨੂੰ ਭੇਜਿਆ ਗਿਆ। ਲਗਾਤਾਰ ਕੋਸ਼ਿਸ਼ਾਂ ਤੋਂ ਬਾਅਦ, ਥਾਣਾ ਲਾਲੜੂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਟੀਮ ਵੱਲੋਂ, ਸਮਰੱਥ ਅਥਾਰਟੀ ਅਤੇ ਸਮਗਲਰਜ਼ ਐਂਡ ਫਾਰੇਨ ਐਕਸਚੇਂਜ ਮੈਨੀਪੁਲੇਟਰ (ਫੋਰਫੀਚਰ ਆਫ਼ ਪ੍ਰਾਪਰਟੀ) ਐਕਟ 1976 ਰਾਹੀਂ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਤਹਿਤ ਉਕਤ ਘਰ ਨੂੰ ਜ਼ਬਤ/ਫ੍ਰੀਜ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਗਈ।
ਐਸ ਐਸ ਪੀ ਨੇ ਅੱਗੇ ਕਿਹਾ ਕਿ ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਦੁਆਰਾ ਐਨ ਡੀ ਪੀ ਐਸ ਐਕਟ ਦੀ ਧਾਰਾ 68 ਐੱਫ ਦੇ ਤਹਿਤ ਨਸ਼ੀਲੇ ਪਦਾਰਥਾਂ ਦੇ ਹੋਰ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕਰਵਾਉਣ ਲਈ ਵੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *