ਮੋਰਿੰਡਾ ਵਿਖੇ 40 ਕਰੋੜ ਦੇ ਸੀਵਰੇਜ ਵਿਕਾਸ ਕਾਰਜਾਂ ਦਾ ਉਦਘਾਟਨ

ਮੋਰਿੰਡਾ, 4 ਜੂਨ ( ਖ਼ਬਰ ਖਾਸ ਬਿਊਰੋ)
 ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਪੰਜਾਬ ਰਾਜ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ ਵੱਲੋਂ ਅੱਜ ਮੋਰਿੰਡਾ ਵਿਖੇ ਲਗਭਗ 39.36 ਕਰੋੜ ਰੁਪਏ ਦੇ ਸੀਵਰੇਜ ਵਿਕਾਸ ਕਾਰਜਾਂ ਦੇ ਪ੍ਰੋਜੈਕਟ (ਐਕਸਟੈਂਸ਼ਨ ਐਂਡ ਆਗਮੈਂਟੇਸ਼ਨ ਸੀਵਰ ਸਕੀਮ) ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸ. ਭਗਵੰਤ ਮਾਨ ਸਰਕਾਰ ਵੇਲੇ ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਵੱਡੇ ਪੱਧਰ ਤੇ ਵਿਕਾਸ ਕਾਰਜ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੋਰਿੰਡਾ ਦਾ ਸੀਵਰੇਜ ਦਾ ਕੰਮ ਪਿਛਲੇ ਕਰੀਬ 40 ਸਾਲਾਂ ਤੋਂ ਲਟਕ ਰਿਹਾ ਸੀ ਪਰੰਤੂ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਦੇ ਵਿਸ਼ੇਸ਼ ਉਪਰਾਲਿਆਂ ਸਦਕਾ ਇਹ ਕੰਮ ਮੁਕੰਮਲ ਹੋਇਆ ਹੈ।
ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 2600 ਮੀਟਰ ਮੇਨ ਸੀਵਰ 28672 ਮੀਟਰ ਲੇਟਰਲ ਸੀਵਰ ਅਤੇ 3000 ਘਰਾਂ ਦੇ ਸੀਵਰ ਕਨੈਕਸ਼ਨ ਦੇਣ ਦੀ ਵਿਵਸਥਾ ਮੁਕੰਮਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਰੇਲਵੇ ਕਰੋਸਿੰਗ ਕਰਨੀ ਪਈ ਹੈ ਤੇ ਇਸ ਪ੍ਰੋਜੈਕਟ ਅਧੀਨ ਕੁਝ ਪੁਰਾਣੇ ਸ਼ਹਿਰੀ ਹਿੱਸੇ ਤੋਂ ਇਲਾਵਾ ਸੁਰਜੀਤ ਨਗਰ, ਨਿਊ ਸੁਰਜੀਤ ਨਗਰ, ਸੁੰਦਰ ਨਗਰ, ਟਾਵਰ ਕਲੋਨੀ, ਰੈਸਟ ਹਾਊਸ ਏਰੀਆ ਅਤੇ ਸਿਵਲ ਹਸਪਤਾਲ ਏਰੀਆ ਆਦਿ ਨੂੰ ਕਵਰ ਕੀਤਾ ਗਿਆ ਹੈ।
ਇਸ ਮੌਕੇ ‘ਤੇ ਉਨ੍ਹਾਂ ਸ. ਭਗਵੰਤ ਮਾਨ ਸਰਕਾਰ ਦੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮੋਰਿੰਡਾ ਸ਼ਹਿਰ ਦੇ ਕਰੋੜਾਂ ਰੁਪਏ ਦੇ ਕੀਤੇ ਗਏ ਵਿਕਾਸ ਕਾਰਜਾਂ ਦੀ ਜਾਣਕਾਰੀ ਵੀ ਸਾਂਝੀ ਕੀਤੀ। ਇਸ ਤੋਂ ਇਲਾਵਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸਿੱਖਿਆ, ਸਿਹਤ ਤੇ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਪ੍ਰਾਪਤੀਆਂ ਵੀ ਸਾਂਝੀਆਂ ਕੀਤੀਆਂ, ਜਦਕਿ ਉਨ੍ਹਾਂ ਨੇ ਦੱਸਿਆ ਕਿ ਇਸੇ ਤਰ੍ਹਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਵੀ ਕਿਸੇ ਤੋਂ ਛੁਪੀ ਨਹੀਂ। ਉਨ੍ਹਾਂ ਨੇ ਦੱਸਿਆ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਨੂੰ ਜਲਦੀ ਹੀ ਨਸ਼ਾ ਮੁਕਤ ਹਲਕਾ ਬਣਾਇਆ ਜਾ ਰਿਹਾ ਹੈ।
ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ ਨੇ ਇਸ ਮੌਕੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਤੋਂ ਪਹਿਲਾਂ 70 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਵੱਲੋਂ ਲੋਕਾਂ ਤੱਕ ਉਨ੍ਹਾਂ ਦੀ ਮੁੱਢਲੀ ਜ਼ਰੂਰਤ ਸੀਵਰੇਜ ਅਤੇ ਪਾਣੀ ਦੀ ਸੁਵਿਧਾ ਉਪਲਬਧ ਨਹੀਂ ਕਰਵਾਈ ਜਾ ਸਕੀ, ਪ੍ਰੰਤੂ ਸਾਡੀ ਸਰਕਾਰ ਹੋਰਨਾਂ ਵਿਕਾਸ ਕਾਰਜਾਂ ਦੇ ਨਾਲ-ਨਾਲ ਪੀਣ ਵਾਲਾ ਸ਼ੁੱਧ ਪਾਣੀ ਅਤੇ ਸੀਵਰੇਜ ਦੀ ਮੁਕੰਮਲ ਵਿਵਸਥਾ ਦੇਣ ਲਈ ਵਚਨਬੱਧ ਹੈ ਅਤੇ ਕਿਸੇ ਹੱਦ ਤੱਕ ਕਾਫੀ ਸਫਲ ਹੋਈ ਹੈ।
ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਇਸੇ ਤਹਿਤ ਮੋਰਿੰਡਾ ਵਿਖੇ ਵੀ ਵੱਡੇ ਪੱਧਰ ਤੇ ਪੀਣ ਵਾਲੇ ਸ਼ੁੱਧ ਪਾਣੀ ਅਤੇ ਸੀਵਰੇਜ ਦੀ ਵਿਵਸਥਾ ਲਈ ਕਰੀਬ 40 ਕਰੋੜ ਰੁਪਏ ਦਾ ਪ੍ਰੋਜੈਕਟ ਮੁਕੰਮਲ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਭ ਲਈ ਲੋਕਾਂ ਦਾ ਸਹਿਯੋਗ ਵੀ ਸਹਾਇਕ ਰਿਹਾ ਹੈ।
ਇਸ ਮੌਕੇ ‘ਤੇ ਐਸਡੀਐਮ ਮੋਰਿੰਡਾ ਸ. ਸੁਖਪਾਲ ਸਿੰਘ ਨੇ ਜਿੱਥੇ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਗਿਣਾਈਆਂ ,ਉੱਥੇ ਹੀ ਉਹਨਾਂ ਦੱਸਿਆ ਕਿ ਹਲਕਾ ਸ਼੍ਰੀ ਚਮਕੌਰ ਸਾਹਿਬ ਵਿੱਚ ਵਿਸ਼ੇਸ਼ ਕਰਕੇ ਮੋਰਿੰਡਾ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦੇ ਕੇ ਹਲਕਾ ਸ੍ਰੀ ਚਮਕੌਰ ਸਾਹਿਬ ਨੂੰ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਵਿੱਚੋਂ ਇੱਕ ਮੋਹਰੀ ਹਲਕਾ ਬਣਾਉਣ ਵਿੱਚ ਸਹਿਯੋਗ ਦੇਣ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਐਕਸੀਅਨ ਸੀਵਰੇਜ ਬੋਰਡ ਗੁਰਸ਼ਰਨਜੀਤ ਸਿੰਘ, ਐਸਡੀਓ ਦੀਪਕ ਕੁਮਾਰ, ਡੀਐਸਪੀ ਜਤਿੰਦਰ ਪਾਲ ਸਿੰਘ, ਆਪ ਆਗੂ ਬੀਰਦਵਿੰਦਰ ਸਿੰਘ ਬੱਲਾਂ, ਸਿਆਸੀ ਸਲਾਹਕਾਰ ਜਗਤਾਰ ਸਿੰਘ ਘੜੂੰਆਂ, ਕਾਰਜ ਸਾਧਕ ਅਫਸਰ ਪਰਵਿੰਦਰ ਸਿੰਘ ਭੱਟੀ, ਏਐਮਈ ਇੰਦਰ ਮੋਹਨ ਸਿੰਘ, ਮਾਰਕੀਟ ਕਮੇਟੀ ਮੋਰਿੰਡਾ ਦੇ ਚੇਅਰਮੈਨ ਐਨਪੀ ਰਾਣਾ, ਮਾਰਕੀਟ ਕਮੇਟੀ ਸ਼੍ਰੀ ਚਮਕੌਰ ਸਾਹਿਬ ਦੇ ਚੇਅਰਮੈਨ ਸਿਕੰਦਰ ਸਿੰਘ ਸਹੇੜੀ, ਐੱਸਸੀ ਸੈੱਲ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਟੋਨੀ, ਜੇਈ ਸੀਵਰੇਜ ਬੋਰਡ ਪ੍ਰਦੀਪ ਕੁਮਾਰ, ਡਾਕਟਰ ਗੁਰਪ੍ਰੀਤ ਸਿੰਘ ਮਾਵੀ, ਨਗਰ ਕੌਂਸਲ ਦੇ ਪ੍ਰਧਾਨ ਜਗਦੇਵ ਸਿੰਘ ਬਿੱਟੂ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਹਰਜੀਤ ਸਿੰਘ ਸੋਢੀ, ਪੀਏ ਸ੍ਰੀ ਚੰਦ ਹਰਮੀਤ ਸਿੰਘ ਸਲ੍ਹ, ਕੁਲਬੀਰ ਸਿੰਘ ਸੋਨੂ ਰਤਨਗੜ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਹਰਨੇਕ ਸਿੰਘ ਸੋਹਨ ਪਾਲ, ਹਰਪ੍ਰੀਤ ਸਿੰਘ ਭੰਡਾਰੀ ਘੜੂੰਆਂ, ਕੇਸਰ ਸਿੰਘ ਸਮਾਣਾ, ਸਰਪੰਚ ਗੁਰਮੀਤ ਸਿੰਘ ਮੜੌਲੀ, ਪ੍ਰਿੰਸੀਪਲ ਲਾਭ ਸਿੰਘ, ਕੁਲਦੀਪ ਸਿੰਘ ਖੇੜੀ, ਹੈਪੀ ਸੂਦ, ਕੇਵਲ ਜੋਸ਼ੀ, ਸਵਰਨ ਸਿੰਘ ਬਿੱਟੂ, ਵਿੱਕੀ ਸ਼ਰਮਾ, ਜਗਤਾਰ ਸਿੰਘ ਸਹੇੜੀ, ਨਿਰਮਲ ਪ੍ਰੀਤ ਸਿੰਘ ਮਿਹਰਬਾਨ, ਸਰਪੰਚ ਹਰਿੰਦਰ ਸਿੰਘ ਜਟਾਣਾ, ਬਿੱਲੂ ਕਲਾਰਾਂ, ਕੇਵਲ ਜੋਸ਼ੀ, ਜਗਮੋਹਣ ਸਿੰਘ, ਅੰਮ੍ਰਿਤਪਾਲ ਕੌਰ ਨਾਗਰਾ, ਮਨਜੀਤ ਕੌਰ ਅਤੇ ਪਿੰਡਾਂ ਦੇ ਪੰਚ ਸਰਪੰਚ ਆਪ ਵਲੰਟੀਅਰ ਅਤੇ ਹੋਰ ਪਤਵੰਤੇ ਵੀ ਸ਼ਾਮਿਲ ਸਨ।
ਹੋਰ ਪੜ੍ਹੋ 👉  ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

Leave a Reply

Your email address will not be published. Required fields are marked *