ਨਸ਼ੇ ਦੇ ਮੁੱਦੇ ਉਤੇ ਮੁੱਖ ਮੰਤਰੀ ਸਫ਼ੈਦ ਪੇਪਰ ਜਾਰੀ ਕਰਨ – ਵੜਿੰਗ

ਬਠਿੰਡਾ, 4 ਜੂਨ (ਖ਼ਬਰ ਖਾਸ ਬਿਊਰੋ)

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਦੀ ਸਥਿਤੀ ‘ਤੇ ‘ਵਾਈਟ ਪੇਪਰ’ ਲਿਆਉਣ ਦਾ ਸੁਝਾਅ ਦਿੱਤਾ ਹੈ।

ਵੜਿੰਗ ਨੇ  ਹਸਪਤਾਲ ਵਿਚ ਦਾਖਲ ਪਿੰਡ ਭਾਈ ਬਖਤੌਰ ਦੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕਰਨ ਉਪਰੰਤ ਕਿਾਹ ਕਿ ਮੁੱਖ ਮੰਤਰੀ ਪੰਜਾਬ ਵਿੱਚ ਨਸ਼ਿਆਂ ਦੀ ਸਮਗਲਿੰਗ ਨੂੰ ਕੰਟਰੋਲ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਨਸ਼ਿਆਂ ਨੂੰ ਖਤਮ ਕਰਨ ਲਈ ਸਮਾਂ ਸੀਮਾ ਨਿਰਧਾਰਤ ਕਰਨ ਦੀ ਗੱਲ ਸਵੀਕਾਰ ਕਰਨ ਅਤੇ ਨਸ਼ੇ ਪੂਰੀ ਤਰ੍ਹਾਂ ਖਤਮ ਨਹੀਂ ਹੋਏ ਹਨ, ਬਾਰੇ ਸਥਿਤੀ ਸਪਸ਼ਟ ਕਰਨ ਲਈ ਕਿਹਾ ਹੈ। ਉਨਾਂ ਕਿਹਾ ਕਿ ਜੇਕਰ ਨਸ਼ੇ ਖ਼ਤਮ ਹੋ ਗਏ ਹਨ  ਤਾਂ ਫਿਰ ਕਿਉਂ ਨਾ ਇੱਕ ‘ਵਾਈਟ ਪੇਪਰ’ ਲਿਆ ਕੇ ਸਭ ਕੁਝ ਸੱਚ ਤੇ ਸਪੱਸ਼ਟ ਲਿਖਿਆ ਜਾਵੇ।

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਇੰਨੀ ਗੰਭੀਰ ਅਤੇ ਡੂੰਘੀ ਹੈ ਕਿ ਇਸਨੂੰ ਕੁਝ ਪਰਚੇ ਦਰਜ ਕਰਨ ਜਾਂ ਕੁਝ ਤਸਕਰਾਂ ਦੇ ਘਰਾਂ ਨੂੰ ਢਾਹ ਕੇ ਖਤਮ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੂਲ ਕਾਰਨ ਨਾਲ ਨਜਿੱਠਣ ਤੋਂ ਬਗੈਰ ਸਿਰਫ਼ ਲੱਛਣਾਂ ਦੀ ਪਛਾਣ ਕਰਨ ਨਾਲ ਸਮੱਸਿਆ ਦਾ ਹੱਲ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ‘ਆਪ’ ਤੋਂ ਪਹਿਲਾਂ ਦੀਆਂ ਸਰਕਾਰਾਂ, ਜਿਵੇਂ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਦੀਆਂ ਸਰਕਾਰਾਂ ਨੇ ਵੀ ਇਸੇ ਤਰ੍ਹਾਂ ਦੇ ਵਾਅਦੇ ਅਤੇ ਦਾਅਵੇ ਕੀਤੇ ਸਨ ਪਰ ਜ਼ਮੀਨੀ ਪੱਧਰ ‘ਤੇ ਬਹੁਤ ਕੁਝ ਪ੍ਰਾਪਤ ਨਹੀਂ ਹੋਇਆ।

ਹੋਰ ਪੜ੍ਹੋ 👉  ਸਰਕਾਰ ਚੜ੍ਹਦੀਕਲਾ ਫੰਡ ਰਾਹੀਂ ਇਕੱਠੇ ਕੀਤੇ ਪੈਸੇ ਦੇ ਵੇਰਵੇ ਜਨਤਕ ਕਰੇ: ਅਕਾਲੀ ਦਲ

ਵੜਿੰਗ ਨੇ ਪਿੰਡ ਭਾਈ ਬਖਤੌਰ ਦੀ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰ, ਸਾਬਕਾ ਫੌਜੀ ਰਣਵੀਰ ਸਿੰਘ ‘ਤੇ ਹੋਏ ਹਮਲੇ ਅਤੇ ਇੱਕ ਹੋਰ ਮੈਂਬਰ ਲਖਬੀਰ ਨੂੰ ਡਰਾਉਣ-ਧਮਕਾਉਣ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਤਸਕਰਾਂ ਅਤੇ ਸਪਲਾਇਰਾਂ ਦੀ ਦਲੇਰੀ ਨੂੰ ਦਰਸਾਉਂਦਾ ਹੈ, ਜੋ ਕਿ ਸਰਕਾਰੀ ਸਰਪ੍ਰਸਤੀ ਤੋਂ ਬਿਨਾਂ ਸੰਭਵ ਨਹੀਂ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਨਸ਼ਾ ਵਿਰੋਧੀ ਕਮੇਟੀ ਦੇ ਇੱਕ ਮੈਂਬਰ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਜੇਕਰ ਉਨ੍ਹਾਂ ਨੇ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਰਾਹੀਂ ਤਸਕਰਾਂ ਦਾ ਪਰਦਾਫਾਸ਼ ਕਰਨਾ ਬੰਦ ਨਹੀਂ ਕੀਤਾ, ਤਾਂ ਉਨ੍ਹਾਂ ਨੂੰ ਐਫਆਈਆਰ ਦਰਜ ਕਰਨ ਦੀ ਧਮਕੀ ਵੀ ਦਿੱਤੀ ਜਾ ਰਹੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਨੇ ਭਾਈ ਕਨ੍ਹਈਆ ਜੀ ਦਾ ਇਤਿਹਾਸਿਕ ਹਵਾਲਾ ਗ਼ਲਤ ਸੰਦਰਭ ਵਿੱਚ ਦਿੱਤਾ- ਪਰਗਟ ਸਿੰਘ

 

Leave a Reply

Your email address will not be published. Required fields are marked *