ਚੰਡੀਗੜ੍ਹ 6 ਜੂਨ (ਖ਼ਬਰ ਖਾਸ ਬਿਊਰੋ)
ਪੰਜਾਬ ਸਰਕਾਰ ਨੇ ਟ੍ਰਾਈਡੈਂਟ ਦੇ ਮਾਲਕ ਅਤੇ ਪੰਜਾਬ ਸਰਕਾਰ ਦੇ ਆਰਥਿਕ ਅਤੇ ਯੋਜਨਾਂ ਬੋਰਡ ਦੇ ਉਪ ਚੇਅਰਮੈਨ ਰਾਜਿੰਦਰ ਗੁਪਤਾ ਦੇ ਕਾਰਜ਼ਕਾਲ ਵਿਚ ਤਿੰਨ ਸਾਲ ਦਾ ਵਾਧਾ ਕਰ ਦਿੱਤਾ ਹੈ। ਯੋਜਨਾ ਵਿਭਾਗ ਪੰਜਾਬ ਨੇ ਬਕਾਇਦਾ ਇਸ ਸਬੰਧ ਵਿਚ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਾਰੀ ਨੋਟੀਫਿਕੇਸ਼ਨ ਅਨੁਸਾਰ ਉਹਨਾਂ ਦਾ ਕਾਰਜ਼ਕਾਲ 22 ਅਗਸਤ 2028 ਤੱਕ ਵਧਾ ਦਿੱਤਾ ਗਿਆ ਹੈ। ਦੱਸਿਆ ਜਾਂਦਾ ਹੈ ਕਿ 22 ਅਗਸਤ 2025 ਨੂੰ ਇਹਨਾਂ ਦਾ ਕਾਰਜ਼ਕਾਲ ਪੂਰਾ ਹੋਣਾ ਸੀ।
ਪੰਜਾਬ ਸਰਕਾਰ ਨੇ ਰਾਜਿੰਦਰ ਗੁਪਤਾ ਨੂੰ ਕੈਬਨਿਟ ਰੈਂਕ ਦਿੱਤਾ ਹੋਇਆ ਹੈ।