ਮੁੱਖ ਮੰਤਰੀ ਨੇ  ਦੂਧਨ ਸਾਧਾਂ ਵਿਖੇ  ਤਹਿਸੀਲ ਕੰਪਲੈਕਸ ਦਾ ਕੀਤਾ ਉਦਘਾਟਨ

ਪਟਿਆਲਾ 9 ਜੂਨ (ਖ਼ਬਰ ਖਾਸ ਬਿਊਰੋ)

ਆਮ ਲੋਕਾਂ ਦੀ ਸਹੂਲਤ ਲਈ ਇਕ ਹੋਰ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ 8.55 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਅਤਿ-ਆਧੁਨਿਕ ਤਹਿਸੀਲ ਕੰਪਲੈਕਸ ਨੂੰ ਲੋਕਾਈ ਨੂੰ ਸਮਰਪਿਤ ਕੀਤਾ।

ਐਸ.ਡੀ.ਐਮ., ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਹੋਰ ਅਫ਼ਸਰਾਂ ਦੇ ਦਫ਼ਤਰਾਂ ਵਾਲੀ ਇਮਾਰਤ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਅਹਿਮ ਪ੍ਰਾਜੈਕਟ ਦਾ ਨੀਂਹ ਪੱਥਰ ਜਨਵਰੀ 2023 ਵਿੱਚ ਰੱਖਿਆ ਗਿਆ ਸੀ ਅਤੇ ਇਸ ਨੂੰ ਰਿਕਾਰਡ ਸਮੇਂ ਵਿੱਚ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਲੋਕਾਂ ਨੂੰ ਸਮਾਂਬੱਧ ਢੰਗ ਨਾਲ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰ ਕੇ ਬਹੁਤ ਲਾਭ ਪਹੁੰਚਾਏਗਾ ਅਤੇ ਨਾਲ ਹੀ ਇਹ ਲੋਕਾਂ ਨੂੰ ਆਪਣੇ ਨੇੜੇ ਪ੍ਰਸ਼ਾਸਕੀ ਸੇਵਾਵਾਂ ਹਾਸਲ ਕਰਨ ਦੀ ਸਹੂਲਤ ਦੇਵੇਗਾ, ਜਿਸ ਨਾਲ ਉਨ੍ਹਾਂ ਦਾ ਸਮਾਂ, ਪੈਸੇ ਅਤੇ ਊਰਜਾ ਬਚੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੂਧਨ ਸਾਧਾਂ ਮੁੱਖ ਤੌਰ `ਤੇ ਇਕ ਪੇਂਡੂ ਖੇਤਰ ਹੈ ਅਤੇ ਪਹਿਲਾਂ ਐਸ.ਡੀ.ਐਮ. ਦਾ ਦਫ਼ਤਰ ਮਿੰਨੀ ਸਕੱਤਰੇਤ ਪਟਿਆਲਾ ਵਿੱਚ ਸਥਿਤ ਸੀ, ਜਿਸ ਕਾਰਨ ਲੋਕਾਂ ਨੂੰ ਆਪਣੇ ਰੋਜ਼ਾਨਾ ਦੇ ਪ੍ਰਸ਼ਾਸਕੀ ਕੰਮ ਕਰਵਾਉਣ ਲਈ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਆਮ ਲੋਕਾਂ ਦੀ ਸਹੂਲਤ ਲਈ ਸੂਬਾ ਸਰਕਾਰ ਨੇ ਇਹ ਕੰਪਲੈਕਸ ਇੱਥੇ ਹੀ ਬਣਾਉਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ ਅਜਿਹੇ ਆਧੁਨਿਕ ਤਹਿਸੀਲ ਕੰਪਲੈਕਸ ਬਣਾਏ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਬਿਹਤਰ ਢੰਗ ਨਾਲ ਸੇਵਾ ਕਰਨ ਲਈ ਅਜਿਹੇ ਉਪਰਾਲਿਆਂ ਵੱਲ ਕਦੇ ਧਿਆਨ ਨਹੀਂ ਦਿੱਤਾ।

ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਪਹਿਲਾਂ ਸੂਬੇ ਦੀ ਸੱਤਾ ਗਲਤ ਹੱਥਾਂ ਵਿੱਚ ਸੀ, ਜਿਸ ਕਾਰਨ ਸੂਬੇ ਨੂੰ ਬਹੁਤ ਨੁਕਸਾਨ ਝੱਲਣਾ ਪਿਆ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਜਨਤਕ ਮਹੱਤਵ ਵਾਲੇ ਅਜਿਹੇ ਕੰਮਾਂ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਇਮਾਰਤਾਂ ਲੋਕਾਂ ਦੀਆਂ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈਆਂ ਜਾ ਰਹੀਆਂ ਹਨ।

————

Leave a Reply

Your email address will not be published. Required fields are marked *