ਅਨਿਲ ਜੋਸ਼ੀ ਮੁੜ ਅਕਾਲੀ ਦਲ ’ਚ ਹੋਏ ਸ਼ਾਮਲ, ਸੁਖਬੀਰ ਬਾਦਲ ਬਾਗੋ ਬਾਗ

ਲੁਧਿਆਣਾ, 9 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਬਹੁਤ ਵੱਡਾ ਹੁਲਾਰਾ ਮਿਲਿਆ ਜਦੋਂ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਮੁੜ ਪਾਰਟੀ ਵਿਚ ਸ਼ਾਮਲ ਹੋ ਗਏ ਅਤੇ ਉਹਨਾਂ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਪ੍ਰਚਾਰ ਮੁਹਿੰਮ ਵਿਚ ਵੀ ਸ਼ਮੂਲੀਅਤ ਕਰ ਲਈ।

ਸ੍ਰੀ ਜੋਸ਼ੀ ਦਾ ਮੁੜ ਵਿਚ ਸ਼ਾਮਲ ਹੋਣ ’ਤੇ ਸਵਾਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸੀਨੀਅਰ ਆਗੂ ਉਹਨਾਂ ਦੇ ਛੋਟੇ ਭਰਾਵਾਂ ਵਾਂਗੂ ਹਨ। ਉਹਨਾਂ ਕਿਹਾ ਕਿ ਸਾਡੇ ਦੋ ਦਹਾਕਿਆਂ ਤੋਂ ਬਹੁਤ ਨਿੱਘੇ ਸੰਬੰਧ ਹਨ। ਉਹਨਾਂ ਕਿਹਾ ਕਿ ਮੈਨੂੰ ਬਹੁਤ ਖੁਸ਼ੀ ਹੈ ਕਿ ਪੰਜਾਬ ਤੇ ਪੰਜਾਬੀਅਤ ਲਈ ਸ੍ਰੀ ਜੋਸ਼ੀ ਨੇ ਮੁੜ ਅਕਾਲੀ ਦਲ ਵਿਚ ਸ਼ਮੂਲੀਅਤ ਕੀਤੀ ਹੈ। ਉਹਨਾਂ ਕਿਹਾ ਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਸੂਬੇ ਨੂੰ ਮੁੜ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਲੀਹ ’ਤੇ ਲਿਆਉਣ ਦੀ ਬਹੁਤ ਜ਼ਰੂਰਤ ਹੈ ਤੇ ਅਸੀਂ ਇਸ ਵਾਸਤੇ ਹੀ ਯਤਨ ਕਰਾਂਗੇ।

ਹੋਰ ਪੜ੍ਹੋ 👉  ਪ੍ਰਵਾਸੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸਾਹਿਤਕ ਮਿਲਣੀ

ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਜੋਸ਼ੀ ਨੇ ਕਿਹਾ ਕਿ ਇਹ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਉਸ ਖੇਤਰੀ ਪਾਰਟੀ ਨੂੰ ਮਜ਼ਬੂਤ ਕਰੀਏ ਜੋ ਪੰਜਾਬੀਆਂ ਦੀਆਂ ਆਸਾਂ ਮੁਤਾਬਕ ਪ੍ਰੋਗਰਾਮ ਤੇ ਨੀਤੀਆਂ ਬਣਾਉਂਦੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਤੇ ਉਹਨਾਂ ਨੂੰ ਵਿਸ਼ਵਾਸ ਹੈ ਕਿ ਇਹ ਗੱਲ ਸਮਾਜ ਦੇ ਹਰ ਵਰਗ ਦੀਆਂ ਆਸਾਂ ਵਿਚ ਵੀ ਝਲਕੇਗੀ। ਉਹਨਾਂ ਇਹ ਵੀ ਆਖਿਆ ਕਿ ਕਿਵੇਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠਲੀ ਅਕਾਲੀ ਦਲ ਦੀ ਸਰਕਾਰ ਵੇਲੇ ਵਿਕਾਸ ਪੱਖੀ ਤੇ ਗਰੀਬ ਪੱਖੀ ਨੀਤੀਆਂ ਬਣਾਈਆਂ ਗਈਆਂ ਤੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਐਕਸਪ੍ਰੈਸਵੇਅ ਅਤੇ ਕੌਮਾਂਤਰੀ ਹਵਾਈ ਅੱਡਿਆਂ ਸਮੇਤ ਤੇਜ਼ ਰਫਤਾਰ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ।

ਹੋਰ ਪੜ੍ਹੋ 👉  ਯੁੱਧ ਨਸ਼ਿਆਂ ਵਿਰੁੱਧ’ ਦੇ ਦੂਜੇ ਪੜਾਅ ਦੀ ਪ੍ਰਗਤੀ ਦਾ ਮੁੱਖ ਮੰਤਰੀ ਨੇ ਲਿਆ ਜਾਇਜਾ, ਕਹੀ ਇਹ ਗੱਲ

ਬਾਅਦ ਵਿਚ ਸਰਦਾਰ ਬਾਦਲ ਨੇ ਸਾਬਕਾ ਜਥੇਦਾਰ ਹਰਭਜਨ ਸਿੰਘ ਡਾਂਗ ਦੇ ਭਰਾ ਦੀ ਵੀ ਪਾਰਟੀ ਵਿਚ ਸ਼ਮੂਲੀਅਤ ਕਰਵਾਈ।
ਸਰਦਾਰ ਗੁਰਦੀਪ ਸਿੰਘ ਰਾਣਾ ਡਾਂਗ ਪਾਰਟੀ ਵਿਚ ਸ਼ਾਮਲ ਹੋਏ। ਉਹਨਾਂ ਨੇ ਆਜ਼ਾਦ ਉਮੀਦਵਾਰ ਵਜੋਂ ਪਿਛਲੀਆਂ ਮਿਉਂਸਪਲ ਚੋਣਾਂ ਲੜੀਆਂ ਸਨ।

Leave a Reply

Your email address will not be published. Required fields are marked *