ਪ੍ਰਧਾਨ ਮੰਤਰੀ ਅੱਜ ਜਾਣਗੇ ਅਹਿਮਦਾਬਾਦ, ਜਹਾਜ਼ ਕ੍ਰੈਸ਼ ਘਟਨਾਂ ਦਾ ਲੈਣਗੇ ਜਾਇਜਾ

ਨਵੀਂ ਦਿੱਲੀ, 13 ਜੂਨ (ਖ਼ਬਰ ਖਾਸ ਬਿਊਰੋ)

ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਅਹਿਮਦਾਬਾਦ ਜਾਣਗੇ। ਹਾਦਸੇ ਦੀ ਖ਼ਬਰ ਮਿਲਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਪਹਿਲਾਂ ਹੀ ਗੁਜਰਾਤ ਪਹੁੰਚ ਚੁੱਕੇ ਹਨ। ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ‘ਤੇ, ਭਾਜਪਾ ਅੱਜ ਦੇਸ਼ ਭਰ ਵਿੱਚ ਕੀਤੇ ਜਾ ਰਹੇ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ।

 

ਅਹਿਮਦਾਬਾਦ ਜਹਾਜ਼ ਹਾਦਸਾ, 241 ਯਾਤਰੀਆਂ ਦੀ ਹੋਈ ਮੌਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ  ਜਹਾਜ਼ ਵਿੱਚ ਦੇਸ਼-ਵਿਦੇਸ਼ ਤੋਂ ਕੁੱਲ 230 ਯਾਤਰੀ ਅਤੇ 12 ਚਾਲਕ ਦਲ ਦੇ ਮੈਂਬਰ ਸਵਾਰ ਸਨ। ਇਸ ਵਿੱਚੋਂਇਕ ਯਾਤਰੀ ਬਚ ਗਿਆ ਹੈ। ਮੈਂ ਉਸਨੂੰ ਮਿਲਣ ਤੋਂ ਬਾਅਦ ਆਇਆ ਹਾਂ। ਡੀਐਨਏ ਟੈਸਟਿੰਗ ਅਤੇ ਯਾਤਰੀਆਂ ਦੀ ਪਛਾਣ ਤੋਂ ਬਾਅਦ ਹੀ ਮੌਤਾਂ ਦੀ ਗਿਣਤੀ ਅਧਿਕਾਰਤ ਤੌਰ ‘ਤੇ ਜਾਰੀ ਕੀਤੀ ਜਾਵੇਗੀ। ਘਟਨਾ ਤੋਂ ਤੁਰੰਤ ਬਾਅਦ, ਗੁਜਰਾਤ ਸਰਕਾਰ ਨੇ ਆਫ਼ਤ ਪ੍ਰਬੰਧਨ ਦੀਆਂ ਸਾਰੀਆਂ ਇਕਾਈਆਂ ਨੂੰ ਅਲਰਟ ਕਰ ਦਿੱਤਾ ਅਤੇ ਇਕੱਠੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਜਹਾਜ਼ ਵਿੱਚ 1.25 ਲੱਖ ਲੀਟਰ ਤੇਲ ਸੀ। ਜਿਸ ਕਾਰਨ ਤਾਪਮਾਨ ਇੰਨਾ ਜ਼ਿਆਦਾ ਹੋ ਗਿਆ ਕਿ ਕਿਸੇ ਨੂੰ ਬਚਾਉਣ ਦਾ ਕੋਈ ਮੌਕਾ ਨਹੀਂ ਮਿਲਿਆ। ਸਾਰੇ ਯਾਤਰੀਆਂ ਦੀਆਂ ਲਾਸ਼ਾਂ ਕੱਢਣ ਦਾ ਕੰਮ ਲਗਭਗ ਪੂਰਾ ਹੋ ਗਿਆ ਹੈ। ਜਿਨ੍ਹਾਂ ਯਾਤਰੀਆਂ ਦੇ ਰਿਸ਼ਤੇਦਾਰ ਪਹੁੰਚ ਗਏ ਹਨ, ਉਨ੍ਹਾਂ ਦੇ ਡੀਐਨਏ ਲੈਣ ਦਾ ਕੰਮ ਵੀ 2-3 ਘੰਟਿਆਂ ਵਿੱਚ ਪੂਰਾ ਹੋ ਜਾਵੇਗਾ। ਜਿਨ੍ਹਾਂ ਦੇ ਰਿਸ਼ਤੇਦਾਰ ਵਿਦੇਸ਼ ਵਿੱਚ ਹਨ, ਉਨ੍ਹਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *