ਦੇਸ਼ ਵਿਚ ਇਕ ਰਾਸ਼ਟਰ ਇਕ ਚੋਣ ਸੰਘੀ ਢਾਂਚੇ ਲਈ ਖ਼ਤਰਾ -ਚੀਮਾ

ਚੰਡੀਗੜ੍ਹ, 14 ਜੂਨ (ਖ਼ਬਰ ਖਾਸ ਬਿਊਰੋ)

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੁਆਰਾ ਪੇਸ਼ ਕੀਤੇ ਗਏ ‘ਇੱਕ ਰਾਸ਼ਟਰ ਇੱਕ ਚੋਣ’ ਸੋਧ ਬਿੱਲ ‘ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਖ਼ਤ ਇਤਰਾਜ਼ ਦਰਜ ਕਰਵਾਉਂਦੇ ਹੋਏ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੁਆਰਾ ਤਿਆਰ ਕੀਤੇ ਗਏ ਭਾਰਤ ਦੇ ਸੰਵਿਧਾਨ ਦੇ ਬੁਨਿਆਦੀ ਢਾਂਚੇ ਅਤੇ ਭਾਵਨਾ ‘ਤੇ ਸਿੱਧਾ ਹਮਲਾ ਦੱਸਿਆ।

ਸ਼੍ਰੀ ਪੀ.ਪੀ. ਚੌਧਰੀ ਦੀ ਪ੍ਰਧਾਨਗੀ ਹੇਠ ਗਠਿਤ ਸਾਂਝੀ ਸੰਸਦੀ ਕਮੇਟੀ ਦੁਆਰਾ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ‘ਆਪ’ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨਾਲ ਮਿਲ ਕੇ ਇਸ ਸੋਧ ਬਿੱਲ ਨੂੰ ਪੂਰੀ ਤਰ੍ਹਾਂ ਰੱਦ ਕੀਤਾ ਹੈ। ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਇਹ ਪ੍ਰਸਤਾਵ ਇੱਕ ਲੁਕਵਾਂ ਏਜੰਡਾ ਹੈ ਜੋ ਭਾਰਤ ਦੇ ਸੰਵਿਧਾਨ ਜਿਸਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੇ ਬਹੁਤ ਧਿਆਨ ਨਾਲ ਬਣਾਇਆ, ਵਿੱਚ ਦਰਜ ਰਾਸ਼ਟਰ ਦੇ ਸੰਘੀ ਢਾਂਚੇ ਨੂੰ ਤਬਾਹ ਕਰਨ ਲਈ ਤਿਆਰ ਕੀਤਾ ਗਿਆ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਪ੍ਰਸਤਾਵਿਤ ਬਿੱਲ ਦੀਆਂ ਸੋਧਾਂ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਬਿੱਲ ਵਿੱਚ ਸ਼ਾਮਿਲ ਕੀਤੀਆਂ ਗਈਆਂ ਸੋਧਾਂ ਸੂਬਿਆਂ ਦੀਆਂ ਵਿਧਾਨ ਸਭਾਵਾਂ ਦੇ ਕਾਰਜਕਾਲ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕੇਂਦਰ ਸਰਕਾਰ ਦੇ ਰਹਿਮੋ-ਕਰਮ ਅਧੀਨ ਕਰ ਦੇਣਗੀਆਂ, ਜੋ ਕਿ ਸੰਵਿਧਾਨ ਵਿੱਚ ਦਰਜ ਸੰਘੀ ਢਾਂਚੇ ਵਿਰੁੱਧ ਇੱਕ ਚਿੰਤਾਜਨਕ ਪਹੁੰਚ ਹੈ। ਉਨ੍ਹਾਂ ਕਿਹਾ ਕਿ ਇਹ ਬਿੱਲ ਕੇਂਦਰ ਸਰਕਾਰ ਦੁਆਰਾ ਧਾਰਾ 356 ਅਤੇ 360 ਦੀ ਦੁਰਵਰਤੋਂ ਨੂੰ ਹੋਰ ਉਤਸ਼ਾਹਿਤ ਕਰੇਗਾ।

ਸੋਧ ਬਿੱਲ ਦੇ ਭਾਗ 2 ਦੇ ਭਾਗ 5 ਦੇ ਅਨੁਸਾਰ, ਜੇਕਰ ਚੋਣ ਕਮਿਸ਼ਨ ਦਾ ਮੰਨਣਾ ਹੈ ਕਿ ਕਿਸੇ ਵੀ ਵਿਧਾਨ ਸਭਾ ਦੀਆਂ ਚੋਣਾਂ ਲੋਕ ਸਭਾ ਦੀਆਂ ਆਮ ਚੋਣਾਂ ਦੇ ਨਾਲ ਨਹੀਂ ਕਰਵਾਈਆਂ ਜਾ ਸਕਦੀਆਂ, ਤਾਂ ਉਹ ਰਾਸ਼ਟਰਪਤੀ ਨੂੰ ਇੱਕ ਆਦੇਸ਼ ਦੁਆਰਾ ਐਲਾਨ ਕਰਨ ਲਈ ਸਿਫਾਰਸ਼ ਕਰ ਸਕਦਾ ਹੈ, ਕਿ ਉਸ ਵਿਧਾਨ ਸਭਾ ਦੀਆਂ ਚੋਣਾਂ ਬਾਅਦ ਦੀ ਮਿਤੀ ‘ਤੇ ਕਰਵਾਈਆਂ ਜਾ ਸਕਦੀਆਂ ਹਨ। ਇਸ ਸੋਧ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਦਾ ਇੱਕ ਰਾਸ਼ਟਰ ਇੱਕ ਚੋਣ ਸੰਕਲਪ ਅੰਤ ਵਿੱਚ ਉਲਟਾ ਪਵੇਗਾ, ਕਿਉਂਕਿ ਇਹ ਕੇਂਦਰ ਸਰਕਾਰ ਨੂੰ ਆਮ ਚੋਣਾਂ ਤੋਂ ਇੱਕ ਜਾਂ ਦੋ ਸਾਲ ਬਾਅਦ ਆਪਣੀ ਸਹੂਲਤ ਅਨੁਸਾਰ ਰਾਜ ਚੋਣਾਂ ਕਰਵਾਉਣ ਦੇ ਯੋਗ ਬਣਾਏਗਾ, ਨਾ ਕਿ ਇਸ ਸੋਧ ਬਿੱਲ ਦੇ ਕੀਤੇ ਜਾ ਰਹੇ ਪ੍ਰਚਾਰ ਅਨੁਸਾਰ ਸਾਰੇ ਦੇਸ਼ ਵਿੱਚ ਇੱਕੋ ਸਮੇਂ ਚੋਣ ਕਰਵਾਉਣ ਨੂੰ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਰਾਜਾਂ ਦੇ ਸੰਘੀ ਢਾਂਚੇ ਅਤੇ ਸੰਸਥਾਗਤ ਖੁਦਮੁਖਤਿਆਰੀ ਨੂੰ ਸੁਰੱਖਿਅਤ ਰੱਖਣ ਲਈ ਇੱਕ ਸਾਂਝੇ ਸਟੈਂਡ ਦੀ ਮੰਗ ਕਰਦਿਆਂ, ਸ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਇੱਕਪਾਸੜ ਪ੍ਰਸਤਾਵ ਭਾਰਤ ਦੇ ਲੋਕਤੰਤਰੀ ਤਾਣੇ-ਬਾਣੇ ਲਈ ਲੋੜੀਂਦੇ ਸ਼ਕਤੀ ਦੇ ਸੰਤੁਲਨ ਨੂੰ ਅਸਥਿਰ ਕਰਨ ਦਾ ਖਤਰਾ ਪੈਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੁਆਰਾ ਪ੍ਰਸਤਾਵਿਤ ਇੱਕ ਰਾਸ਼ਟਰ ਇੱਕ ਚੋਣ ਬਿੱਲ ਖੇਤਰੀ ਪਾਰਟੀਆਂ ਨੂੰ ਖਤਮ ਕਰਨ ਲਈ ਇੱਕ ਗਿਣੀ-ਮਿਥੀ ਚਾਲ ਹੈ ਜੋ ਵਿਭਿੰਨ ਸਭਿਆਚਾਰਾਂ, ਭਾਸ਼ਾਵਾਂ ਅਤੇ ਖੇਤਰਾਂ ਦੀ ਨੁਮਾਇੰਦਗੀ ਕਰਦਿਆਂ ਭਾਰਤੀ ਲੋਕਤੰਤਰ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰਦੀਆਂ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਸੰਵਿਧਾਨ ਨੂੰ ਕਾਇਮ ਰੱਖਣ ਲਈ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਅਟੱਲ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਰਾਜ ਸਰਕਾਰ ਅਤੇ ‘ਆਪ’ ਕੇਂਦਰੀਕ੍ਰਿਤ ਪਹੁੰਚ ਵਾਲੇ ਇਸ ਸੋਧ ਬਿੱਲ ਤੋਂ ਰਾਜਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਲਿਖਤੀ ਰੂਪ ਵਿੱਚ ਵੀ ਇਸ ਬਿੱਲ ਦਾ ਵਿਰੋਧ ਕਰਨਗੇ।

Leave a Reply

Your email address will not be published. Required fields are marked *