ਅਕਾਲੀ ਦਲ ਨੇ ਧਾਰਾ 356 ਦਾ ਕੀਤਾ ਵਿਰੋਧ, ਇਕ ਦੇਸ਼ ਇਕ ਚੋਣ ਨੂੰ ਦੱਸਿਆ ਸੰਘੀ ਢਾਂਚੇ ਦੇ ਉਲਟ

ਚੰਡੀਗੜ੍ਹ , 14 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਾਂਝੀ ਸੰਸਦੀ ਕਮੇਟੀ (ਜੇ ਪੀ ਸੀ) ਨੂੰ ਅਪੀਲ ਕੀਤੀ ਕਿ ਉਹ ਧਾਰਾ 356 ਖ਼ਤਮ ਕਰਨ ਦੀ ਸਿਫਾਰਸ਼ ਕਰੇ ਕਿਉਂਕਿ ਦੇਸ਼ ਵਿਚ ਇਕੋ ਵੇਲੇ ਚੋਣਾਂ ਦੇ ਰਾਹ ਵਿਚ ਸਭ ਤੋਂ ਵੱਡੀ ਰੁਕਾਵਟ ਹੈ।

ਅਕਾਲੀ ਦਲ ਦੇ ਵਫਦ, ਜਿਸਦੀ ਅਗਵਾਈ ਡਾ. ਦਲਜੀਤ ਸਿੰਘ ਚੀਮਾ ਅਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਕੀਤੀ, ਨੇ ਸਾਂਝੀ ਸੰਸਦੀ ਕਮੇਟੀ ਨੂੰ ਆਖਿਆ ਕਿ ਜੇਕਰ ਧਾਰਾ 356 ਖ਼ਤਮ ਨਾ ਕੀਤੀ ਗਈ ਤਾਂ ਚੋਣਾਂ ਦੇ ਪ੍ਰੋਗਰਾਮ ਵਿਚ ਫਿਰ ਵਿਘਨ ਪੈ ਜਾਵੇਗਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਵਫਦ ਨੇ ਧਾਰਾ 82 ਏ ਉਪ ਧਾਰਾ 5 ਸ਼ਾਮਲ ਕਰਨ ਦਾ ਵਿਰੋਧ ਕੀਤਾ ਜਿਸਦੇ ਨਾਲ ਚੋਣ ਕਮਿਸ਼ਨ ਨੂੰ ਵਿਧਾਨ ਸਭਾ ਚੋਣਾਂ ਟਾਲਣ ਦੀ ਤਾਕਤ ਹਾਸਲ ਹੋ ਜਾਵੇਗੀ। ਵਫਦ ਨੇ ਕਿਹਾ ਕਿ ਇਸ ਤਾਕਤ ਦੀ ਵਰਤੋਂ ਸਿਆਸੀ ਪਾਰਟੀਆਂ ਖਿਲਾਫ ਕਿਸੇ ਵੇਲੇ ਵੀ ਕੀਤੀ ਜਾ ਸਕਦੀ ਹੈ।
ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਨਿਰੰਤਰ ਜ਼ਿਮਨੀ ਚੋਣਾਂ ਦਾ ਵੀ ਕੋਈ ਹੱਲ ਕੱਢੇ ਜਾਣ ਦੀ ਮੰਗ ਕੀਤੀ। ਉਹਨਾਂ ਕਿਹਾ ਕਿ ਜ਼ਿਮਨੀ ਚੋਣਾਂ ਅਸਲ ਵਿਚ ਚੋਣ ਧਾਂਦਲੀਆਂ ਦੀ ਜੜ੍ਹ ਹਨ। ਉਹਨਾਂ ਤਜਵੀਜ਼ ਰੱਖੀ ਕਿ ਜੇਕਰ ਵਿਧਾਇਕ ਦੀ ਮੌਤ ਹੋ ਜਾਂਦੀ ਹੈ ਤਾਂ ਪਾਰਟੀ ਨੂੰ ਬਾਕੀ ਰਹਿੰਦੇ ਸਮੇਂ ਲਈ ਉਹਨਾਂ ਦੀ ਥਾਂ ਕਿਸੇ ਹੋਰ ਆਗੂ ਨੂੰ ਨਾਮਜ਼ਦ ਕਰਨ ਦਾ ਅਧਿਕਾਰ ਮਿਲਣਾ ਚਾਹੀਦਾ ਹੈ।
ਅਕਾਲੀ ਦਲ ਦੇ ਵਫਦ ਨੇ ਬਿੱਲ ਵਿਚ ਸੰਘੀ ਚਿੰਤਾਵਾਂ ਵੀ ਉਜਾਗਰ ਕੀਤੀਆਂ। ਉਹਨਾਂ ਕਿਹਾ ਕਿ ਇਸ ਬਿੱਲ ਨਾਲ ਫਾਇਦੇ ਜਾਂ ਸੁਧਾਰ ਨਾਲੋਂ ਨੁਕਸਾਨ ਜ਼ਿਆਦਾ ਹੋਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *