ਅਕਾਲੀ ਆਗੂ ਕਾਂਗਰਸ ਵਿਚ ਸ਼ਾਮਲ, ਵੜਿੰਗ ਬੋਲੇ ਕਾਂਗਰਸ ਦੀ ਸੱਤਾ ਵਿਚ ਵਾਪਸੀ ਤੈਅ

ਚੰਡੀਗੜ੍ਹ, 16 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ।

ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਿਸੀ ਦਾ ਮਾਹੌਲ ਬਣਿਆ ਹੋਇਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।

ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ ‘ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨ੍ਹਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ, ਕਿਉਂਕਿ ਪੰਜਾਬ ਵਿੱਚ ਬਦਲਾਅ ਦੀਆਂ ਹਵਾਵਾਂ ਵਗਣ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਕਾਂਗਰਸ ਵੱਲ ਉਮੀਦਾਂ ਨਾਲ ਦੇਖ ਰਹੇ ਹਨ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਸੇਵਾ ਵਿੱਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਅਤੇ ਇਨ੍ਹਾਂ ਦੇ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੂੰ ਹੋਰ ਮਜ਼ਬੂਤ ​​ਮਿਲੇਗੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਚੰਗਾ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਦਾਨ ਕਰ ਸਕਦੀ ਹੈ ਅਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਇਸ ਮੌਕੇ ਮੌਜੂਦ ਸੀਨੀਅਰ ਪਾਰਟੀ ਆਗੂਆਂ ਵਿੱਚ ਬ੍ਰਹਮ ਮਹਿੰਦਰਾ, ਰਾਣਾ ਕੇਪੀ ਸਿੰਘ, ਬਲਬੀਰ ਸਿੱਧੂ, ਕੈਪਟਨ ਸੰਦੀਪ ਸੰਧੂ, ਬਰਿੰਦਰਮੀਤ ਸਿੰਘ ਪਾਹੜਾ ਵੀ ਸ਼ਾਮਿਲ ਰਹੇ।

Leave a Reply

Your email address will not be published. Required fields are marked *