ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਜੂਨ (ਖ਼ਬਰ ਖਾਸ  ਬਿਊਰੋ)

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ, ਵਿਸ਼ੇਸ਼ ਕਰਕੇ ਮਹਿਲਾਵਾਂ, ਬਜ਼ੁਰਗਾਂ ਅਤੇ ਬੱਚਿਆਂ ਦੀ ਭਲਾਈ ਲਈ ਗੰਭੀਰ ਤੇ ਨਿਰੰਤਰ ਯਤਨ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਮਾਜ ਦੀ ਤਰੱਕੀ ਉਸਦੇ ਗਰੀਬ, ਬਜ਼ੁਰਗ ਅਤੇ ਨਾਰੀ ਵਰਗ ਦੀ ਸਮਾਜਿਕ ਸੁਰੱਖਿਆ, ਸਿਹਤ ਅਤੇ ਸਿੱਖਿਆ ਉੱਤੇ ਨਿਰਭਰ ਕਰਦੀ ਹੈ। ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਲੋਕਾਂ ਤੱਕ ਪਾਰਦਰਸ਼ੀ ਅਤੇ ਸਮੇਂ ਸਿਰ ਪਹੁੰਚਾਇਆ ਜਾਵੇ।

ਅੱਜ ਇਥੇ ਕਿਸਾਨ ਭਵਨ ਵਿਖੇ ਵਿਭਾਗੀ ਅਧਿਕਾਰੀਆਂ ਨਾਲ ਵਿਸਤ੍ਰਿਤ ਸਮੀਖਿਆ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਆਂਗਨਵਾੜੀ ਸੈਂਟਰਾਂ, ‘ਅਰਲੀ ਚਾਇਲਡਹੁੱਡ ਕੇਅਰ ਐਂਡ ਐਜੂਕੇਸ਼ਨ’, ਮਿਸ਼ਨ ਵਾਤਸਲੱਯਾ ਤਹਿਤ ਚਲ ਰਹੀ ਬਾਲ ਭਿੱਖਿਆ ਮੁਕਤੀ ਮੁਹਿੰਮ, ਪੋਸ਼ਣ ਟ੍ਰੈਕਰ ਕੰਮ, ਪ੍ਰਧਾਨ ਮੰਤਰੀ ਮਾਤਰੂ ਵੰਧਨਾ ਯੋਜਨਾ ਸਕੀਮ, ਬੇਟੀ ਬਚਾਓ-ਬੇਟੀ ਪੜ੍ਹਾਓ ਮੁਹਿੰਮ, ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਅਤੇ ਮਗਨਰੇਗਾ ਹੇਠ ਆਂਗਨਵਾੜੀ ਬਿਲਡਿੰਗਾਂ ਦੀ ਉਸਾਰੀ ਸੰਬੰਧੀ, ਟਾਇਲਟਾਂ ਦੀ ਉਸਾਰੀ ਸਬੰਧੀ ਵੱਖ-ਵੱਖ ਮੁੱਦਿਆਂ ਉੱਤੇ ਵਿਸਥਾਰਪੂਰਵਕ ਵਿਚਾਰ- ਚਰਚਾ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਰਹਿੰਦੇ ਆਂਗਨਵਾੜੀ ਸੈਂਟਰਾਂ ਅਤੇ ਟਾਇਲਟਾਂ ਦਾ ਕੰਮ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਡਾ. ਬਲਜੀਤ ਕੌਰ ਨੇ ਆਦੇਸ਼ ਦਿੱਤੇ ਕਿ ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਕਰਨਾ ਹਰ ਜ਼ਿਲ੍ਹਾ ਅਧਿਕਾਰੀ ਦੀ ਜ਼ਿੰਮੇਵਾਰੀ ਹੈ। ਜਿਹੜੇ ਆਂਗਨਵਾੜੀ ਸੈਂਟਰ ਨਿਯਮਤ ਤੌਰ ‘ਤੇ ਨਾ ਖੁੱਲ ਰਹੇ ਹੋਣ, ਉਨ੍ਹਾਂ ਉੱਤੇ ਤੁਰੰਤ ਕਾਰਵਾਈ ਹੋਵੇ। ਉਨ੍ਹਾਂ ਨੇ ਪੋਸ਼ਣ ਟ੍ਰੈਕਰ ਐਪ ਦੇ ਅਧੂਰੇ ਕੰਮ ਨੂੰ ਤੁਰੰਤ ਪੂਰਾ ਕਰਕੇ ਲਾਗੂ ਕਰਨ ਅਤੇ ਆਂਗਨਵਾੜੀ ਸੈਂਟਰਾਂ ਦੀ ਅਪਗ੍ਰੇਡੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਮੰਤਰੀ ਨੇ ਮਿਸ਼ਨ ਵਾਤਸਲੱਯਾ ਅਧੀਨ ਚਲ ਰਹੀ ਬਾਲ ਭਿੱਖਿਆ ਮੁਕਤੀ ਅਤੇ ਮੁੜ ਵਸੇਬਾ ਮੁਹਿੰਮ ਦੀ ਅਗਵਾਈ ਨਿੱਜੀ ਤੌਰ ‘ਤੇ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਰਾਜ ਵਿੱਚ ਚੱਲ ਰਹੀਆਂ ਸਪੈਸਲਾਇਜ਼ਡ ਅਡਾਪਸ਼ਨ ਏਜੰਸੀਆਂ ਦੇ ਕੰਮ ਦੀ ਸਮੀਖਿਆ ਕਰਦਿਆਂ ਪਿਛਲੇ 3 ਸਾਲਾਂ ‘ਚ ਹੋਈਆਂ ਅਡਾਪਸ਼ਨਾਂ ਦੀ ਵੀ ਵਿਸਤ੍ਰਿਤ ਜਾਣਕਾਰੀ ਲੈ ਕੇ ਪੱਖ ਪੇਸ਼ ਕੀਤਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਵਿਭਾਗ ਦੇ ਡਾਇਰੈਕਟਰ ਨੂੰ ਕਿਹਾ ਕਿ ਜਿਹੜੇ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾ ਰਹੇ ਹਨ, ਉਨ੍ਹਾਂ ਨੂੰ ਵਿਭਾਗ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇ, ਤਾਂ ਜੋ ਹੋਰ ਅਧਿਕਾਰੀਆਂ ਵਿੱਚ ਵੀ ਉਤਸ਼ਾਹ ਵੱਧੇ। ਉਨ੍ਹਾਂ ਨੇ ਇਹ ਵੀ ਜ਼ੋਰ ਦਿੱਤਾ ਕਿ ਜਿਨ੍ਹਾਂ ਜ਼ਿਲ੍ਹਾ ਅਧਿਕਾਰੀਆਂ ਦੀ ਕਾਰਗੁਜ਼ਾਰੀ ਤਸੱਲੀਬਖ਼ਸ਼ ਨਹੀਂ ਹੈ, ਉਨ੍ਹਾਂ ਵਿਰੁੱਧ ਲਾਜ਼ਮੀ ਤੌਰ ‘ਤੇ ਅਨੁਸ਼ਾਸਨਿਕ ਕਾਰਵਾਈ ਕੀਤੀ ਜਾਵੇ, ਤਾਂ ਜੋ ਸਰਕਾਰੀ ਸਕੀਮਾਂ ਨੂੰ ਲਾਗੂ ਕਰਨ ਵਿੱਚ ਕੋਈ ਕੁਤਾਹੀ ਨਾ ਰਹਿ ਜਾਵੇ।

ਡਾ. ਬਲਜੀਤ ਕੌਰ ਨੇ ਆਖਿਆ ਕਿ ਪੰਜਾਬ ਸਰਕਾਰ ਮਹਿਲਾ ਸਸ਼ਕਤੀਕਰਨ, ਬਜ਼ੁਰਗ ਸੰਭਾਲ ਅਤੇ ਬਾਲ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਤਨ ਰੰਗਲਾਂ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਇੱਕ ਵਧੀਆ ਕਦਮ ਹੋਵੇਗਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੀਟਿੰਗ ਵਿੱਚ ਵਿਭਾਗ ਦੀ ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ਼੍ਰੀਵਾਸਤਵਾ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ, ਵਧੀਕ ਸਕੱਤਰ ਵਿੱਮੀ ਭੁੱਲਰ, ਸਯੁੰਕਤ ਸਕੱਤਰ ਆਨੰਦ ਸਾਗਰ ਸ਼ਰਮਾ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *