ਚੰਡੀਗੜ੍ਹ 23 ਜੂਨ ( ਖ਼ਬਰ ਖਾਸ ਬਿਊਰੋ)
ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋ ਉਮੀਦਵਾਰ ਅਤੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਨੇ ਉਪ ਚੋਣ ਹਾਰਨ ਬਾਅਦ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਭੇਜ ਦਿੱਤਾ ਹੈ। ਜਦਕਿ ਕਾਂਗਰਸ ਦੇ ਜਨਰਲ ਸਕੱਤਰ (ਦਫ਼ਤਰ) ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਇਸ ਸਬੰਧੀ ਉਨਾਂ ਨੂੰ ਕੋਈ ਜਾਣਕਾਰੀ ਨਹੀਂ ਹੈ।
ਚੋਣ ਪ੍ਰਚਾਰ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਪ੍ਰਧਾਨ ਅਮਿਰੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਲੋਕ ਸਭਾ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਮੇਤ ਕਈ ਸੀਨੀਅਰ ਆਗੂਆਂ ਨੇ ਦੂਰੀ ਬਣਾਈ ਹੋਈ ਸੀ। ਵੋਟਾਂ ਤੋ ਕੁੱਝ ਦਿਨ ਪਹਿਲਾਂ ਪਾਰਟੀ ਦੇ ਇੰਚਾਰਜ਼ ਭੂਪੇਸ਼ ਬਘੇਲ ਨੇ ਸੀਨੀਅਰ ਆਗੂਆਂ ਨਾਲ ਇੱਥੇ ਪੰਜ ਤਾਰਾਂ ਹੋਟਲ ਵਿਚ ਮੀਟਿੰਗ ਵੀ ਕੀਤੀ ਸੀ ਅਤੇ ਉਹ ਆਪਣੇ ਨਾਲ ਵੜਿੰਗ ਅਤੇ ਬਾਜਵਾ ਨੂੰ ਲੁਧਿਆਣਾ ਵੀ ਲੈ ਕੇ ਗਏ ਸਨ। ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਆਸ਼ੂ ਦੀ ਹਾਰ ਦਾ ਕਾਰਨ ਪਾਰਟੀ ਦੀ ਧੜੇਬੰਦੀ ਨੂੰ ਵੀ ਮੰਨਿਆ ਜਾ ਰਿਹਾ ਹੈ।