ਚੰਡੀਗੜ੍ਹ 26 ਜੂਨ ( ਖ਼ਬਰ ਖਾਸ ਬਿਊਰੋ)
ਕਾਂਗਰਸ ਦੇ ਸੂਬਾ ਇੰਚਾਰਜ ਭੁਪੇਸ਼ ਬਘੇਲ ਨੇ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ, ਉਪ ਪ੍ਰਧਾਨ ਪ੍ਰਗਟ ਸਿੰਘ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਬਘੇਲ ਨੇ ਆਪਣੇ ਐਕਸ ਅਕਾਊਂਟ ‘ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਤਿੰਨਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਨ੍ਹਾਂ ਤਿੰਨਾਂ ਆਗੂਆਂ ਨੇ ਲੁਧਿਆਣਾ ਵਿੱਚ ਹੋਈ ਉਪ ਚੋਣ ਤੋਂ ਬਾਅਦ ਅਸਤੀਫ਼ਾ ਦੇ ਦਿੱਤਾ ਸੀ।
ਆਸ਼ੂ ਨੇ ਲੁਧਿਆਣਾ ਪੱਛਮੀ ਦੀ ਉਪ ਚੋਣ ਲੜੀ ਸੀ। ਚੋਣ ਹਾਰਨ ਤੋਂ ਬਾਅਦ, ਉਨ੍ਹਾਂ ਨੇ ਹਾਰ ਦੀ ਜ਼ਿੰਮੇਵਾਰੀ ਲਈ ਅਤੇ ਕਾਰਜਕਾਰੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਦੋਂ ਕਿ ਜਲੰਧਰ ਕੈਂਟ ਦੇ ਵਿਧਾਇਕ ਪ੍ਰਗਟ ਸਿੰਘ ਅਤੇ ਕਿੱਕੀ ਢਿੱਲੋਂ, ਜਿਨ੍ਹਾਂ ਨੇ ਆਸ਼ੂ ਦੀ ਚੋਣ ਮੁਹਿੰਮ ਵਿੱਚ ਸ਼ੁਰੂਆਤ ਤੋਂ ਹੀ ਉਨ੍ਹਾਂ ਦਾ ਸਮਰਥਨ ਕੀਤਾ, ਨੇ ਆਪਣੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਉਪ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਜਿਸ ਨੂੰ ਸੂਬਾ ਇੰਚਾਰਜ ਨੇ ਸਵੀਕਾਰ ਕਰ ਲਿਆ। ਤੁਹਾਨੂੰ ਦੱਸ ਦੇਈਏ ਕਿ ਪ੍ਰਗਟ ਸਿੰਘ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਵੀ ਹਨ।
ਕਾਂਗਰਸ ਮਹਿਸੂਸ ਕਰ ਰਹੀ ਹੈ ਕਿ ਪੰਜਾਬ ਕਾਂਗਰਸ ਦੇ ਆਗੂਆਂ ਦੀ ਧੜੇਬੰਦੀ ਕਰਕੇ ਪਾਰਟੀ ਲੁਧਿਆਣਾ ਸੀਟ ਹਾਰ ਗਈ ਹੈ। ਸੀਨੀਅਰ ਆਗੂਆਂ ਨੂੰ ਆਸ਼ੂ ਤੇ ਗਿਲਾ ਹੈ ਕਿ ਉਸਨੇ ਚੋਣ ਪ੍ਰਚਾਰ ਜਾਂ ਮੱਦਦ ਲਈ ਕਿਸੇ ਆਗੂ ਨੂੰ ਫੋਨ ਤੱਕ ਨਹੀਂ ਕੀਤਾ। ਜਦੋਕਿ ਦੂਜੇ ਪਾਸੇ ਆਸ਼ੂ ਦਾ ਕਹਿਣਾ ਹੈ ਕਿ ਉਸਦੇ ਘਰ ਕਿਹੜੇ ਕੋਈ ਵਿਆਹ ਸੀ। ਇਹ ਤਾਂ ਪਾਰਟੀ ਦਾ ਪ੍ਰੋਗਰਾਮ ਸੀ, ਜਾਂ ਪਾਰਟੀ ਚੋਣ ਲੜ ਰਹੀ ਸੀ। ਆਸ਼ੂ ਨੇ ਕਿਹਾ ਕਿ ਉਸਨੇ ਹਾਰ ਦੀ ਜੁੰਮੇਵਾਰੀ ਲਈ ਹੈ ਤੇ ਆਪਣਾ ਅਸਤੀਫ਼ਾ ਦੇ ਦਿੱਤਾ ਹੈ।
ਕਿੱਕੀ ਢਿਲੋਂ ਨੇ ਦੱਸਿਆ ਇਹ ਕਾਰਨ–