ਮੁੱਖ ਮੰਤਰੀ, ਵਿਰੋਧੀਆਂ ਦੀ ਅਵਾਜ਼ ਦਬਾਉਣ ਲਈ ਸੱਤਾ ਦੀ ਦੁਰਵਰਤੋਂ ਕਰ ਰਹੇ -ਚੰਨੀ

ਮੋਰਿੰਡਾ,26 ਜੂਨ ( ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵਿਰੋਧੀਆਂ ਦੀ ਅਵਾਜ਼ ਨੂੰ ਦਬਾਉਣ ਲਈ ਸੱਤਾ ਦੀ ਗ਼ਲਤ ਵਰਤੋਂ ਕਰ ਰਹੀ ਹੈ ਜ਼ੋ ਪੰਜਾਬ ਦੇ ਲੋਕ ਬਰਦਾਸ਼ਤ ਨਹੀਂ ਕਰਨਗੇ। ਇਹ ਵਿਚਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਥੇ ਸੀਨੀਅਰ ਕਾਂਗਰਸੀ ਨੇਤਾ ਹਰਮਿੰਦਰ ਸਿੰਘ ਲੱਕੀ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ।

ਉਹਨਾਂ ਆਖਿਆ ਕਿ ਸਾਬਕਾ ਅਕਾਲੀ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਸਾਜ਼ਿਸ਼ ਰਚੀ ਗਈ ਹੈ ਕਿਉਂਕਿ ਮਜੀਠੀਆ ਖੁਲ ਕੇ ਭਗਵੰਤ ਮਾਨ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਬੋਲਦੇ ਆ ਰਹੇ ਹਨ। ਉਹਨਾਂ ਦੀ ਗ੍ਰਿਫਤਾਰੀ ਸਮੇਂ ਪੁਲਿਸ ਵੱਲੋਂ ਉਸਦੇ ਪ੍ਰੀਵਾਰਿਕ ਮੈਂਬਰਾਂ ਨਾਲ ਗਲਤ ਵਿਵਹਾਰ ਕਰਨਾ ਬਹੁਤ ਮੰਦਭਾਗਾ ਹੈ। ਲੁਧਿਆਣਾ ਵਿਧਾਨ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਦੀ ਜਿੱਤ ਦਾ ਜ਼ਿਕਰ ਕਰਦਿਆਂ ਉਹਨਾਂ ਦਸਿਆ ਕਿ ਇਹ ਸੀਟ ਤਾਂ ਪਹਿਲਾਂ ਵੀ ਆਪ ਦੇ ਜਿਤੀ ਹੋਈ ਸੀ। ਇਹ ਜਿੱਤ ਆਮ ਆਦਮੀ ਪਾਰਟੀ ਦੀ ਨਹੀਂ ਇਹ ਜਿੱਤ ਪਾਵਰ ਦੀ ਗ਼ਲਤ ਵਰਤੋਂ ਕਰ ਕੇ ਜਿੱਤੀ ਗਈ ਹੈ ਲੋਕਾਂ ਨੂੰ ਲੁਭਾਉਣ ਲਈ ਵੱਡੇ ਪੱਧਰ ਤੇ ਸਮਾਨ ਵੰਡਿਆ ਗਿਆ ਜ਼ੋ ਪੰਜਾਬ ਦੇ ਲੋਕਾਂ ਨੇ ਵੱਖ ਵੱਖ ਚੈਨਲਾਂ ਤੇ ਵੇਖਿਆ ਹੈ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਉਹਨਾਂ ਕਿਹਾ ਕਿ  ਆਪ ਦੇ ਕਨਵੀਨਰ ਕੇਜਰੀਵਾਲ ਨੇ ਸਾਰੇ ਆਮ ਆਖਿਆ ਕਿ ਜੇਕਰ ਤੁਸੀਂ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਨੂੰ ਜਿਤਾਉਗੇ ਤਾਂ ਤੁਹਾਡੇ ਕੰਮ ਨਹੀਂ ਹੋਣਗੇ ਕਿੳਕਿ ਪੰਜਾਬ ਵਿੱਚ ਤਾਂ ਆਪ ਦੀ ਸਰਕਾਰ ਹੈ। ਸ੍ਰ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਦੀ ਕਰੜੀ ਅਲੋਚਨਾ ਕਰਦਿਆਂ ਆਖਿਆ ਕਿ ਪੰਜਾਬ ਵਿੱਚ ਜੰਗਲ ਰਾਜ ਚਲ ਰਿਹਾ ਹੈ। ਜਿਥੇ ਰੋਜ਼ਾਨਾ ਕਤਲ ਦੀਆਂ ਵਾਰਦਾਤਾਂ ਵਾਪਰ ਰਹੀਆਂ ਹਨ ਉਥੇ ਅਪਣਾ ਹਕ ਮੰਗਦੇ ਲੋਕਾਂ ਦੀ ਅਵਾਜ਼ ਨੂੰ ਡੰਡੇ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੰਜਾਬ ਦੇ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਸਹੀ ਸਮੇਂ ਦੀ ਉਡੀਕ ਕਰ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਹਰਮਿੰਦਰ ਸਿੰਘ ਸੰਧੂ, ਹਰੀਪਾਲ ਸਾਬਕਾ ਪ੍ਰਧਾਨ ਨਗਰ ਕੌਂਸਲ ਮੋਰਿੰਡਾ, ਕੌਂਸਲ ਰਾਜਪ੍ਰੀਤ ਸਿੰਘ ਰਾਜੀ, ਕਿਸਾਨ ਯੂਨੀਅਨ ਦੇ ਆਗੂ ਰਣਯੋਧ ਸਿੰਘ ਜੋਤੀ, ਬਲਵੀਰ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਸੰਧੂ ਸਾਬਕਾ ਸਰਪੰਚ ਅਰਨੌਲੀ, ਦੀਪਕ ਕੁਮਾਰ ਆਦਿ ਆਗੂ ਹਾਜਰ ਸਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

Leave a Reply

Your email address will not be published. Required fields are marked *