ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਤੋ ਸਕੱਤਰ ਜਨਰਲ ਬਣਾਇਆ, ਸੁਖਬੀਰ ਨੇ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਕੀਤਾ ਐਲਾਨ,

ਚੰਡੀਗੜ੍ਹ 27 ਜੂਨ (ਖ਼ਬਰ ਖਾਸ ਬਿਊਰੋ)
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।
ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ਰ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ, ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ।
ਇਸਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ  ਨੂੰ ਸ਼ਾਮਲ ਕੀਤਾ ਗਿਆ ਹੈ।
ਹੋਰ ਪੜ੍ਹੋ 👉  ਗੁਰੂਆਂ ਦੀ ਸੋਚ ਦੇ ਅਧਾਰ 'ਤੇ ਲੋਕਾਂ ਦੀ ਲਾਮਬੰਦੀ ਆਖਰੀ ਸਾਹ ਤੱਕ ਜਾਰੀ ਰਹੇਗੀ - ਗੜ੍ਹੀ

Leave a Reply

Your email address will not be published. Required fields are marked *