ਅਕਾਲੀ ਦਲ ਨੇ ਸ਼ੁਰੂ ਕੀਤੀ ਬੂਟੇ ਲਾਓਣ ਦੀ  ਮੁਹਿੰਮ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਪੌਦੇ ਲਾਓਣ ਦੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਮੁਹਿੰਮ ਤਹਿਤ ਸੂਬੇ ਭਰ ਵਿਚ ਅਗਲੇ ਮਹੀਨੇ ਦੇ ਅੰਤ ਤੱਕ 1.25 ਲੱਖ ਪੌਦੇ  ਲਗਾਏ ਜਾਣਗੇ।

ਪਾਰਟੀ ਦੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਅਤੇ ਹੀਰਾ ਸਿੰਘ ਗਾਬੜੀਆ ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਅਨੇਕਾਂ ਰੁੱਖ਼ ਲਗਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ। ਪਾਰਟੀ ਨੇ ਪਹਿਲਾਂ ਗਰਮ ਲੂੰ ਦੇ ਹਾਲਾਤਾਂ ਦੇ ਚਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਹ ਮੁਹਿੰਮ ਮੁਲਤਵੀ ਕਰਨ ਦੀ ਪ੍ਰਵਾਨਗੀ ਲਈ ਸੀ ਅਤੇ ਹੁਣ ਮੌਨਸੂਨ ਦੀ ਆਮਦ ਨਾਲ ਇਹ ਮੁਹਿੰਮ ਆਰੰਭ ਕਰ ਦਿੱਤੀ ਹੈ।

ਹੋਰ ਪੜ੍ਹੋ 👉  ਗੁਰੂਆਂ ਦੀ ਸੋਚ ਦੇ ਅਧਾਰ 'ਤੇ ਲੋਕਾਂ ਦੀ ਲਾਮਬੰਦੀ ਆਖਰੀ ਸਾਹ ਤੱਕ ਜਾਰੀ ਰਹੇਗੀ - ਗੜ੍ਹੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਨੇ ਸਾਰੇ ਜ਼ਿਲ੍ਹਿਆਂ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਆਖਿਆ ਹੈ ਕਿ ਉਹ ਸਾਂਝੀਆਂ ਥਾਵਾਂ ’ਤੇ ਬੂਟੇ ਲਗਾ ਕੇ ਇਸ ਮੁਹਿੰਮ ਨੂੰ ਚਲਾਉਣ ਅਤੇ ਲੋਕਾਂ ਨੂੰ ਵੀ ਆਪੋ ਆਪਣੇ ਘਰਾਂ ਵਿਚ ਤੇ ਦਫਤਰਾਂ ਵਿਚ ਬੂਟੇ  ਲਾਉਣ ਲਈ ਪ੍ਰੇਰਿਤ ਕਰਨ। ਉਹਨਾਂ ਕਿਹਾ ਕਿ ਪਾਰਟੀ ਆਪਣੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਆਖੇਗੀ ਕਿ ਉਹ ਬੂਟਿਆਂ ਦੀ ਖਰੀਦ ਕਰ ਕੇ ਇਹਨਾਂ ਦੀ ਵੰਡ ਲਈ ਕੈਂਪ ਵੀ ਲਗਾਉਣ। ਸ਼ੁਰੂਆਤੀ ਪੜਾਅ ਵਿਚ ਇਹਨਾਂ ਬੂਟਿਆਂ ਦੀ ਸੰਭਾਲ ਦੀ ਜ਼ਿੰਮੇਵਾਰੀ ਵਾਲੰਟੀਅਰਜ਼ ਨੂੰ ਸੌਂਪੀ ਜਾਵੇਗੀ।

ਹੋਰ ਪੜ੍ਹੋ 👉  ਜੈਨ ਨੇ ਕਿਹਾ ਕਿਸਾਨਾਂ ਨੂੰ ਸਮਝਾਓ ਤਾਂ ਆਪ ਦੇ ਵਿਧਾਇਕ ਬੋਲੇ, ਸਾਨੂੰ ਲੈਂਡ ਪੂਲਿੰਗ ਦੀ ਜਾਣਕਾਰੀ ਨਹੀਂ

ਡਾ. ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੰਨਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ।

ਇਸ ਦੌਰਾਨ ਰੋਪੜ ਅਤੇ ਪਟਿਆਲਾ ਵਿਚ ਵੀ ਬੂਟੇ ਲਾਏ ਜਾਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਅਗਲੇ ਦਿਨਾਂ ਵਿਚ ਮੁਹਿੰਮ ਦੇ ਤੇਜ਼ ਹੋਣ ਦੇ ਆਸਾਰ ਹਨ।

Leave a Reply

Your email address will not be published. Required fields are marked *