ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਚੰਡੀਗੜ੍ਹ 27 ਜੂਨ (ਖ਼ਬਰ ਖਾਸ ਬਿਊਰੋ)

 ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ  ਸ਼ਿਕਾਇਤਕਰਤਾ ਵਾਸੀ ਪਿੰਡ ਧੌਲਾ ਜਿਲ੍ਹਾ ਬਰਨਾਲਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ਉਪਰ ਕੀਤੀ ਸ਼ਿਕਾਇਤ ਦੇ ਆਧਾਰ ਉਪਰ ਇਹ ਪਰਚਾ ਦਰਜ ਕੀਤਾ ਹੈ।

ਹੋਰ ਪੜ੍ਹੋ 👉  ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

ਬੁਲਾਰੇ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਿਆ ਕਿ ਉਕਤ ਥਾਣੇ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਉਕਤ ਪੁਲਿਸ ਮੁਲਾਜ਼ਮ ਨੇ ਰਾਜਦੀਪ ਸਿੰਘ ਮੈਂਬਰ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਅਤੇ 20,000 ਰੁਪਏ ਬਤੋਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।

ਉੱਨਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਕਤ ਏ.ਐਸ.ਆਈ. ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *