ਮੁੰਡੀਆ ਨੇ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ,ਗੈਰ ਮਿਆਰਾਂ ਦਾ ਲਿਆ ਨੋਟਿਸ,ਜਾਂਚ ਦੇ ਹੁਕਮ

ਚੰਡੀਗੜ੍ਹ, 27 ਜੂਨ (ਖ਼ਬਰ ਖਾਸ ਬਿਊਰੋ)

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ।

ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਹੋਰ ਪੜ੍ਹੋ 👉  ‘ਆਪ’ ਸਰਕਾਰ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਪਹਿਰਾ ਦੇਵੇਗੀ: ਅਮਨ ਅਰੋੜਾ

ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਉਥੇ ਸਰਕਾਰੀ ਕੰਮਕਾਰ ਵਿੱਚ ਕੋਈ ਵੀ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੂਬੇ ਦਾ ਸਭ ਤੋਂ ਵਿਕਸਤ ਹੋਇਆ ਸ਼ਹਿਰ ਹੈ ਜਿੱਥੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਰਿਹਾਇਸ਼ੀ ਵਸੋਂ ਅਤੇ ਕਾਰਪੋਰੇਟ ਦਫਤਰਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਹ ਖੁਦ ਸਮੇਂ-ਸਮੇਂ ਉਤੇ ਇੱਥੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣਗੇ।
—–

ਹੋਰ ਪੜ੍ਹੋ 👉  ਬੀ.ਬੀ.ਐਮ.ਬੀ ਲਈ ਸੀ.ਆਈ.ਐਸ.ਐਫ ਤਾਇਨਾਤ ਕਰਨ ਦੇ ਪ੍ਰਸਤਾਵ ਦੀ ਕਰੜੀ ਨਿੰਦਾ

Leave a Reply

Your email address will not be published. Required fields are marked *