ਪੰਜਾਬ ਦੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ

ਚੰਡੀਗੜ੍ਹ, 27 ਜੂਨ  (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ ਦੋਹਾ, ਕਤਰ ਤੱਕ ਪਹੁੰਚ ਗਈ ਹੈ।

ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਉਤਪਾਦਾਂ ਨੂੰ ਅੰਤਰਰਾਸ਼ਟਰੀ ਬਾਜ਼ਾਰਾਂ ਵਿੱਚ ਲੈ ਜਾਣ ਲਈ ਨਿਰੰਤਰ ਯਤਨ ਕਰ ਰਹੀ ਹੈ। ਇਨ੍ਹਾਂ ਯਤਨਾਂ ਦੇ ਨਤੀਜੇ ਵਜੋਂ ਪਹਿਲੀ ਵਾਰ ਪਠਾਨਕੋਟ ਤੋਂ ਮਿੱਠੀਆਂ-ਸੁਆਦੀ ਲੀਚੀਆਂ ਦੋਹਾ, ਕਤਰ ਦੇ ਸਟੋਰਾਂ ਤੱਕ ਪਹੁੰਚੀਆਂ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਦੇ ਕਾਸ਼ਤਕਾਰਾਂ ਨੇ ਆਪਣੀ ਸਖ਼ਤ ਮਿਹਨਤ ਅਤੇ ਉੱਚ ਗੁਣਵੱਤਾ ਵਾਲੇ ਉਤਪਾਦਾਂ ਲਈ ਵਿਸ਼ਵ ਪੱਧਰ ‘ਤੇ ਮਾਨਤਾ ਹਾਸਲ ਕਰ ਕੇ ਨਵਾਂ ਅਧਿਆਏ ਲਿਖਿਆ ਹੈ।

ਹੋਰ ਪੜ੍ਹੋ 👉  ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੀ ਉਪਜਾਊ ਮਿੱਟੀ ‘ਚ ਉਗਾਏ ਜਾਣ ਵਾਲੇ ਫਲਾਂ ਦੇ ਨਾਲ-ਨਾਲ ਸੂਬੇ ਦੇ ਹੋਰ ਉਤਪਾਦ ਵੀ ਦੇਸ਼ ਭਰ ਅਤੇ ਦੁਨੀਆ ਭਰ ਦੇ ਬਾਜ਼ਾਰਾਂ ਵਿੱਚ ਪੇਸ਼ ਕੀਤੇ ਜਾਣਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੰਜਾਬ ਦੇ ਕਿਸਾਨਾਂ ਲਈ ਇੱਕ ਮਹੱਤਵਪੂਰਨ ਪਲ ਹੈ ਕਿਉਂਕਿ ਇਹ ਪਹਿਲੀ ਵਾਰ ਹੈ ਜਦੋਂ ਇਹ ਸੁਆਦੀ ਮਿੱਠੀਆਂ ਲੀਚੀਆਂ ਅੰਤਰਰਾਸ਼ਟਰੀ ਸ਼ੈਲਫਾਂ ‘ਤੇ ਵਿਕ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੀਲ ਪੱਥਰ ਪੰਜਾਬ ਦੇ ਮਿਹਨਤੀ ਅਤੇ ਸਿਰੜੀ ਕਿਸਾਨਾਂ ਲਈ ਵਿਸ਼ਵ ਪੱਧਰ ‘ਤੇ ਮਾਨਤਾ ਦੇ ਨਵੇਂ ਯੁੱਗ ਦੀ ਸ਼ੁਰੂਆਤ ਨੂੰ ਦਰਸਾਉਂਦਾ ਹੈ।

ਹੋਰ ਪੜ੍ਹੋ 👉  ਚੋਣ ਜਿੱਤ ਕੇ ਵੀ ਆਪ ਲੀਡਰਸ਼ਿਪ ਦੀ ਚਿੰਤਾ ਵਧੀ, ਜਾਣੋ ਕਿਵੇਂ

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਪਹਿਲਾਂ ਹੀ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਨੂੰ ਉਤਸ਼ਾਹਿਤ ਕਰ ਕੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਸਖ਼ਤ ਯਤਨ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਆਮਦਨ ਵਧਾਉਣ ਲਈ ਰਵਾਇਤੀ ਕਣਕ-ਝੋਨੇ ਦੇ ਚੱਕਰ ਤੋਂ ਕੱਢਣਾ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਫਲਾਂ ਅਤੇ ਸਬਜ਼ੀਆਂ ਦੀ ਕਾਸ਼ਤ ਲਈ ਅਥਾਹ ਸੰਭਾਵਨਾਵਾਂ ਹਨ ਅਤੇ ਸਰਕਾਰ ਸੂਬੇ ਭਰ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਨਵੀਆਂ ਪਹਿਲਕਦਮੀਆਂ ਕਰਦੀ ਰਹੇਗੀ।

ਹੋਰ ਪੜ੍ਹੋ 👉  DTF ਵੱਲੋਂ ਪ੍ਰਾਇਮਰੀ ਤੋ ਮਾਸਟਰ ਕਾਡਰ ਵਿੱਚ ਪਦ ਉੱਨਤ ਹੋਏ ਅਧਿਆਪਕਾਂ 'ਤੇ ਪੀਟੈੱਟ ਦੀ ਸ਼ਰਤ ਲਾਉਣ ਦੀ ਨਿਖੇਧੀ

Leave a Reply

Your email address will not be published. Required fields are marked *