ਡਿਪਟੀ ਕਮਿਸ਼ਨਰ ਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੇਅਰ ਹਾਊਸ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਕੀਤਾ ਗਿਆ ਨਿਰੀਖਣ 

ਰੂਪਨਗਰ, 30 ਜੂਨ (ਖ਼ਬਰ ਖਾਸ ਬਿਊਰੋ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਅੱਜ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਈਵੀਐਮ/ਵੀਵੀਪੀਏਟੀ ਵੇਅਰ ਹਾਊਸ ਦਾ ਤਿਮਾਹੀ ਨਿਰੀਖਣ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਵੱਲੋਂ ਵੇਅਰ ਹਾਊਸ ਵਿਖੇ ਸਟੋਰ ਕੀਤੀਆਂ ਗਈਆਂ ਮਸ਼ੀਨਾਂ ਅਤੇ ਉਨ੍ਹਾਂ ਦੇ ਸਰੁੱਖਿਆ ਪ੍ਰਬੰਧਾਂ ਦਾ ਨਿਰੀਖਣ ਵੱਖ-ਵੱਖ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਹਾਜ਼ਰ ਮੈਬਰਾਂ ਦੀ ਮੌਜੂਦਗੀ ਵਿੱਚ ਕੀਤਾ ਗਿਆ।
ਇਸ ਨਿਰੀਖਣ ਮੌਕੇ ਚੋਣ ਤਹਿਸੀਲਦਾਰ ਸ. ਪਲਵਿੰਦਰ ਸਿੰਘ ਤੋਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਆਮ ਆਦਮੀ ਪਾਰਟੀ ਤੋਂ ਸ਼੍ਰੀ ਸੰਦੀਪ ਜੋਸ਼ੀ, ਭਾਰਤੀ ਕਮਿਊਨਿਸਟ ਪਾਰਟੀ ਤੋਂ (ਮਾਰਕਸਵਾਦੀ) ਜ਼ਿਲ੍ਹਾ ਸਕੱਤਰ ਸ਼੍ਰੀ ਬਜਿੰਦਰ ਪੰਡਿਤ, ਭਾਰਤੀ ਜਨਤਾ ਪਾਰਟੀ ਤੋਂ ਸ. ਜਰਨੈਲ ਸਿੰਘ ਭਾਊਵਾਲ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਤੋਂ ਸ. ਭੁਪਿੰਦਰ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸ. ਚਰਨਜੀਤ ਸਿੰਘ ਘਈ, ਸੀਪੀਆਈ ਐਮ ਤੋਂ ਸ. ਤਰਲੋਚਨ ਸਿੰਘ ਅਤੇ ਚੋਣ ਦਫ਼ਤਰ ਤੋਂ ਜੂਨੀਅਰ ਸਹਾਇਕ ਗੁਰਜੀਤ ਸਿੰਘ ਵੀ ਹਾਜਰ ਸਨ।
ਹੋਰ ਪੜ੍ਹੋ 👉  350ਵਾਂ ਸ਼ਹੀਦੀ ਦਿਹਾੜਾ: 20 ਕਰੋੜ ਰੁਪਏ ਦੀ ਲਾਗਤ ਨਾਲ ਬਦਲੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਨੁਹਾਰ

Leave a Reply

Your email address will not be published. Required fields are marked *