ਚੰਡੀਗੜ੍ਹ, 30 ਜੂਨ (ਖ਼ਬਰ ਖਾਸ ਬਿਊਰੋ)
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਇਸਦੀ ਸਿਆਸੀ ਬਦਲਾਖੋਰੀ ਦੀ ਨੀਤੀ ਨੂੰ ਬੰਦ ਕਰੇ ਅਤੇ ਜ਼ੋਰ ਦੇ ਕੇ ਕੇ ਕਿਹਾ ਕਿ ਉਹ ਕਿਸਾਨਾਂ ਤੋਂ ਇਹਨਾਂ ਦੀ ਹਜ਼ਾਰਾਂ ਏਕੜ ਖੋਹਣ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਹੁਦੇਦਾਰਾਂ ਵੱਲੋਂ ਇਸਦੀ ਪੁਸ਼ਤਪਨਾਹੀ ਕਰਨ ਖਿਲਾਫ ਲੋਕ ਲਹਿਰ ਸ਼ੁਰੂ ਕਰੇਗੀ।
ਇਥੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਦੀ ਪਲੇਠੀ ਮੀਟਿੰਗ ਜਿਸਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ, ਦੀ ਅਗਵਾਈ ਕਰਦਿਆਂ ਤਰਨ ਤਾਰਨ ਚੋਣ ਲਈ ਤਾਲਮੇਲ ਕਰਨ ਵਾਸਤੇ ਨਿਯੁਕਤ ਸਰਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਮੀਟਿੰਗ ਵਿਚ ਪਾਰਟੀ ਦੇ ਆਬਜ਼ਰਵਰਾਂ ਨੂੰ ਜ਼ਿਲ੍ਹਾ ਪ੍ਰਧਾਨਾਂ ਤੇ ਬੂਥ ਪ੍ਰਧਾਨਾਂ ਦੀ ਨਿਯੁਕਤੀ ਪੂਰੀ ਕਰਨ ਵਾਸਤੇ ਆਖਿਆ ਗਿਆ ਹੈ।
ਕੋਰ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਮੁਤਾਬਕ ਜੁਲਾਈ ਮਹੀਨੇ ਵਿਚ ਇਕ ਲੱਖ ਬੂਟੇ ਲਾਉਣ ਦਾ ਟੀਚਾ ਪੂਰਾ ਕੀਤਾ ਜਾਵੇ। ਸਰਦਾਰ ਸੁਖਬੀਰ ਸਿੰਘ ਬਾਦਲ ਇਸ ਮੁਹਿੰਮ ਦੀ ਅਗਵਾਈ ਕਰਨਗੇ।
ਮੀਟਿੰਗ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਵਿਚ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਦਿੱਲੀ ਦੀ ਲੀਡਰਸ਼ਿਪ ਵੱਲੋਂ ਐਮਰਜੰਸੀ ਵਰਗੇ ਹਾਲਾਤ ਬਣਾਏ ਗਏ ਹਨ ਅਤੇ ਵਿਰੋਧੀ ਧਿਰ ਦੀ ਆਵਾਜ਼ ਕੁਚਲੀ ਜਾ ਰਹੀ ਹੈ। ਉਹਨਾ ਕਿਹਾ ਕਿ ਸਰਦਾਰ ਬਿਕਰਮ ਸਿੰਘ ਮਜੀਠੀਆ ਲਗਾਤਾਰ ਆਪ ਸਰਕਾਰ ਦੇ ਭ੍ਰਿਸਟਾਚਾਰ ਤੇ ਹੋਰ ਮੁੱਦਿਆਂ ਨੂੰ ਉਜਾਗਰ ਕਰ ਕਰ ਰਹੇ ਸਨ, ਜਿਸ ਕਾਰਨ ਉਹਨਾਂ ਖਿਲਾਫ ਮੌਜੂਦਾ ਕੇਸ ਦਰਜ ਕੀਤਾ ਗਿਆ ਹੈ।
ਕੋਰ ਕਮੇਟੀ ਨੇ ਉਹਨਾਂ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਸਰਦਾਰ ਮਜੀਠੀਆ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਆਪ ਸਰਕਾਰ ਵੱਲੋਂ ਉਹਨਾਂ ਖਿਲਾਫ ਸਿਆਸੀ ਕਿੱੜਾਂ ਕੱਢਣ ਦਾ ਹੱਕ ਦਿੱਤਾ।
ਉਹਨਾਂ ਜ਼ੋਰ ਦੇ ਕੇ ਆਖਿਆ ਕਿ ਜਿਵੇਂ ਸਰਦਾਰ ਮਜੀਠੀਆ ਦੇ ਖਿਲਾਫ ਐਨ ਡੀ ਪੀ ਐਸ ਕੇਸ ਮੂਧੇ ਮੂੰਹ ਡਿੱਗਿਆ ਹੈ, ਉਸੇ ਤਰੀਕੇ ਮੌਜੂਦਾ ਕੇਸ ਵੀ ਮੂਧੇ ਮੂੰਹ ਡਿੱਗੇਗਾ। ਡਾ. ਚੀਮਾ ਨੇ ਕਿਹਾ ਕਿ ਅਕਾਲੀ ਦਲ ਆਪ ਸਰਕਾਰ ਨੂੰ ਬੇਨਕਾਬ ਕਰਨਾ ਜਾਰੀ ਰੱਖੇਗਾ। ਉਹਨਾਂ ਕਿਹਾ ਕਿ ਆਪ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿਚ ਬੇਨਕਾਬ ਸਾਬਤ ਹੋਈ ਹੈ ਤੇ ਇਸ ਗੱਲ ਨੂੰ ਅਸੀਂ ਬੇਨਕਾਬ ਕਰਾਂਗੇ। ਉਹਨਾਂ ਕਿਹਾ ਕਿ ਪੰਜਾਬ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਦਾ ਬਹੁਤ ਬੁਰਾ ਹਾਲ ਹੈ। ਉਹਨਾਂ ਕਿਹਾ ਕਿ ਸਾਰੀ ਸਰਕਾਰ ਦਾ ਕੰਮ ਬਾਹਰਲਿਆਂ ਹਵਾਲੇ ਕਰ ਦਿੱਤਾ ਗਿਆ ਹੈ।
ਡਾ. ਚੀਮਾ ਨੇ ਕਿਹਾ ਕਿ ਕੋਰ ਕਮੇਟੀ ਨੇ ਲੁਧਿਆਣਾ ਵਿਚ 24000 ਏਕੜ ਜ਼ਮੀਨ ਐਕਵਾਇਰ ਕਰਨ ਦੇ ਤਰੀਕੇ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਅਤੇ ਨਾਲ ਹੀ ਵਿਚਾਰਾਂ ਕੀਤੀਆਂ ਕਿ ਸੂਬੇ ਵਿਚ ਹਜ਼ਾਰਾਂ ਏਕੜ ਜ਼ਮੀਨ ਹੋਰ ਐਕਵਾਇਰ ਕੀਤੀ ਜਾਣੀ ਹੈ। ਉਹਨਾਂ ਕਿਹਾ ਕਿ ਇਸ ਪ੍ਰਕਿਰਿਆ ਵਿਚ ਹਜ਼ਾਰਾਂ ਲੋਕ ਆਪਣੇ ਰੋਜ਼ਗਾਰ ਗੁਆ ਲੈਣਗੇ। ਉਹਨਾਂ ਕਿਹਾ ਕਿ ਜ਼ਮੀਨ ਐਕਵਾਇਰ ਕਰਨ ਦਾ ਇਹ ਘੁਟਾਲਾ ਕਿਸਾਨਾਂ ਸਿਰ ਮੜ੍ਹਿਆ ਜਾ ਰਿਹਾ ਹੈ ਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਨਹੀਂ ਮਿਲ ਰਿਹਾ। ਉਹਨਾਂ ਕਿਹਾ ਕਿ ਅਸੀਂ ਕਿਸੇ ਵੀ ਕੀਮਤ ’ਤੇ ਇਹ ਲੁੱਟ ਸਫਲ ਨਹੀਂ ਹੋਣ ਦੇਵਾਂਗੇ।
ਕਮੇਟੀ ਨੇ ਇਹ ਵੀ ਕਿਹਾ ਕਿ ਆਪ ਸਰਕਾਰ ਭ੍ਰਿਸ਼ਟਾਚਾਰ ਦੇ ਮਾਮਲੇ ’ਤੇ ਪਲਟੀ ਮਾਰ ਰਹੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਵਿਰੋਧੀ ਧਿਰ ਨੇਤਾਵਾਂ ਨੂੰ ਫਸਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਸਾਬਕਾ ਮੰਤਰੀ ਡਾ. ਵਿਜੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੰਤੀ ਹੈ ਜਿਹਨਾਂ ਖਿਲਾਫ ਮੁੱਖ ਮੰਤਰੀ ਦੇ ਕਹਿਣ ’ਤੇ ਕੇਸ ਦਰਜ ਕੀਤਾ ਗਿਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਇਹ ਜਵਾਬ ਦੇਣ ਕਿ ਇਸ ਸਬੂਤ ਦਾ ਕੀ ਬਣਿਆ ਅਤੇ ਡਾ. ਵਿਜੇ ਸਿੰਗਲਾ ਨੂੰ ਸਜ਼ਾ ਦੁਆਉਣ ਵਾਸਤੇ ਇਸ ਸਬੂਤ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ।
ਕਮੇਟੀ ਨੇ ਦਿਲਜੀਤ ਦੁਸਾਂਝ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਉਹਨਾਂ ਨੂੰ ਗਲਤ ਢੰਗ ਨਾਲ ਫਸਾਇਆ ਗਿਆ। ਜੇਕਰ ਦਿਲਜੀਤ ਦੁਸਾਂਝ ਨੂੰ ਬੇਲੋੜੇ ਵਿਵਾਦ ਵਿਚ ਫਸਾਇਆ ਗਿਆ ਅਤੇ ਨਫਰਤ ਭਰੀ ਇਸ ਰਾਜਨੀਤੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।