ਰਾਸ਼ਟਰੀ ਸਰਵੇਖਣ ਵਿੱਚ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਬਣਿਆ ਨੰਬਰ-1- ਹਰਜੋਤ ਬੈਂਸ

ਚੰਡੀਗੜ੍ਹ 12 ਜੁਲਾਈ (ਖ਼ਬਰ ਖਾਸ ਬਿਊਰੋ)

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪਿਛਲੀਆਂ ਕਾਂਗਰਸ, ਅਕਾਲੀ-ਭਾਜਪਾ ਸਰਕਾਰਾਂ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਨਜ਼ਰਅੰਦਾਜ਼ ਕਰਨ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪਿਛਲੇ ਸਾਢੇ ਤਿੰਨ ਸਾਲਾਂ ਵਿੱਚ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਵੱਲ ਇਤਿਹਾਸਕ ਕਦਮ ਚੁੱਕੇ ਹਨ।

ਸ਼ਨੀਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਬੈਂਸ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਰਕਾਰੀ ਸਕੂਲਾਂ ਦੀ ਹਾਲਤ ਬਹੁਤ ਮਾੜੀ ਸੀ। ਬੱਚੇ ਚੱਟਾਈਆਂ ‘ਤੇ ਬੈਠਣ ਲਈ ਮਜਬੂਰ ਸਨ, ਪਰ 2022 ਵਿੱਚ ‘ਆਪ’ ਸਰਕਾਰ ਬਣਨ ਤੋਂ ਬਾਅਦ, ਅਸੀਂ ਸਰਕਾਰੀ ਸਕੂਲਾਂ ਨੂੰ ਸੁਧਾਰਿਆ। ਅਸੀਂ ਨਵੇਂ ਕਲਾਸਰੂਮ ਬਣਾਏ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਸੁਰੱਖਿਆ ਗਾਰਡ, ਕੈਂਪਸ ਮੈਨੇਜਰ, ਆਵਾਜਾਈ ਸੇਵਾਵਾਂ, ਵਰਦੀਆਂ ਅਤੇ ਕਿਤਾਬਾਂ ਦੀ ਸਮੇਂ ਸਿਰ ਸਪਲਾਈ ਸ਼ੁਰੂ ਕੀਤੀ ਅਤੇ ਸਕੂਲ ਆਫ਼ ਐਮੀਨੈਂਸ ਵਰਗੇ ਕਈ ਸੁਧਾਰ ਕੀਤੇ। ਅਸੀਂ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਸਿਖਲਾਈ ਲਈ ਵਿਦੇਸ਼ ਭੇਜਿਆ ਅਤੇ ਵਿਦਿਆਰਥੀਆਂ ਲਈ ਐਕਸਪੋਜ਼ਰ ਵਿਜ਼ਿਟ ਵਰਗੀਆਂ ਯੋਜਨਾਵਾਂ ਲਾਗੂ ਕੀਤੀਆਂ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੰਤਰੀ ਬੈਂਸ ਨੇ ਅੱਗੇ ਕਿਹਾ ਕਿ ਸਰਕਾਰ ਫਾਊਂਡੇਸ਼ਨ ਲਰਨਿੰਗ ਨੂੰ ਤਰਜੀਹ ਦੇ ਰਹੀ ਹੈ। ਬੱਚਿਆਂ ਨੂੰ ਇੱਕ ਮਜ਼ਬੂਤ ਵਿਦਿਅਕ ਅਧਾਰ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਬਿਨਾਂ ਕਿਸੇ ਦਬਾਅ ਦੇ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਸਰਕਾਰ ਦਾ ਉਦੇਸ਼ ਹੈ ਕਿ ਹਰ ਬੱਚਾ ਆਤਮਵਿਸ਼ਵਾਸ ਅਤੇ ਗੁਣਵੱਤਾ ਨਾਲ ਅੱਗੇ ਵਧੇ।

ਉਨ੍ਹਾਂ ਅੱਗੇ ਕਿਹਾ ਕਿ ‘ਮਿਸ਼ਨ ਸਮਰਥ’ ਤਹਿਤ ਉਨ੍ਹਾਂ ਬੱਚਿਆਂ ਦੀ ਪਛਾਣ ਕੀਤੀ ਗਈ ਜੋ ਆਪਣੀ ਜਮਾਤ ਦੇ ਅਨੁਸਾਰ ਪੜ੍ਹਨ-ਲਿਖਣ ਜਾਂ ਗਣਿਤ ਵਿੱਚ ਕਮਜ਼ੋਰ ਸਨ। ਇਹ ਮਿਸ਼ਨ ਸਫਲਤਾਪੂਰਵਕ ਲਾਗੂ ਕੀਤਾ ਗਿਆ। ਜਿਸ ਦੇ ਨਤੀਜੇ ਭਾਰਤ ਸਰਕਾਰ ਦੇ ਰਾਸ਼ਟਰੀ ਮੁਲਾਂਕਣ ਸਰਵੇਖਣ ਵਿੱਚ ਦੇਖੇ ਗਏ, ਜਿਸ ਵਿੱਚ ਪੰਜਾਬ ਨੇ ਪੂਰੇ ਦੇਸ਼ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਬੈਂਸ ਨੇ ਕਿਹਾ ਕਿ ਪੰਜਾਬ ਨੇ ਨਾ ਸਿਰਫ਼ ਪਹਿਲਾ ਸਥਾਨ ਹਾਸਲ ਕੀਤਾ ਸਗੋਂ ਆਪਣੇ ਪਿਛਲੇ ਸਾਰੇ ਰਿਕਾਰਡ ਵੀ ਤੋੜ ਦਿੱਤੇ। ਖਾਸ ਕਰਕੇ, ਤੀਜੀ ਜਮਾਤ ਦੇ ਵਿਦਿਆਰਥੀਆਂ ਨੇ 100 ਵਿੱਚੋਂ 80 ਦਾ ਇਤਿਹਾਸਕ ਸਕੋਰ ਪ੍ਰਾਪਤ ਕੀਤਾ, ਜਦੋਂ ਕਿ ਰਾਸ਼ਟਰੀ ਔਸਤ ਸਿਰਫ 60-65 ਦੇ ਵਿਚਕਾਰ ਸੀ।

ਰਾਸ਼ਟਰੀ ਸਰਵੇਖਣ ਤੋਂ ਪਤਾ ਲੱਗਾ ਹੈ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਸੂਬੇ ਦੇ ਪ੍ਰਾਈਵੇਟ ਸਕੂਲਾਂ ਅਤੇ ਇੱਥੋਂ ਤੱਕ ਕਿ ਕੇਂਦਰ ਸਰਕਾਰ ਦੇ ਵਿਦਿਅਕ ਅਦਾਰਿਆਂ ਨੂੰ ਵੀ ਪਛਾੜ ਦਿੱਤਾ ਹੈ। ਸਰਵੇਖਣ ਦੌਰਾਨ ਭਾਰਤ ਸਰਕਾਰ ਦੁਆਰਾ ਸਕੂਲਾਂ ਦੀ ਚੋਣ ਕੀਤੀ ਗਈ ਸੀ, ਫਿਰ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਨੇ ਸਭ ਤੋਂ ਵਧੀਆ ਪ੍ਰਦਰਸ਼ਨ ਕੀਤਾ।

ਸਿੱਖਿਆ ਮੰਤਰੀ ਨੇ ਕਿਹਾ ਕਿ ਬਾਲ (ਚਾਈਲਡ) ਮਨੋਵਿਗਿਆਨ ਅਨੁਸਾਰ ਜਦੋਂ ਕੋਈ ਬੱਚਾ ਆਪਣੀ ਮਾਤ ਭਾਸ਼ਾ ਵਿੱਚ ਮੁਹਾਰਤ ਰੱਖਦਾ ਹੈ, ਤਾਂ ਉਹ ਦੂਜੇ ਵਿਸ਼ਿਆਂ ਨੂੰ ਬਿਹਤਰ ਢੰਗ ਨਾਲ ਸਮਝਣ ਦੇ ਯੋਗ ਹੁੰਦਾ ਹੈ। ਇਸ ਸੋਚ ਦੇ ਤਹਿਤ, ਪੰਜਾਬੀ ਭਾਸ਼ਾ ਵਿੱਚ ਪੜ੍ਹਨ, ਸਿੱਖਣ ਅਤੇ ਲਿਖਣ ‘ਤੇ ਜ਼ੋਰ ਦਿੱਤਾ ਗਿਆ, ਜਿਸਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਬੈਂਸ ਨੇ ਕਿਹਾ ਕਿ ਪਹਿਲਾਂ ਸਿੱਖਿਆ ਵਿਭਾਗ ਨਾਲ ਸਬੰਧਤ ਨਕਾਰਾਤਮਕ ਖ਼ਬਰਾਂ ਸੁਰਖੀਆਂ ਵਿੱਚ ਹੁੰਦੀਆਂ ਸਨ, ਪਰ ਅੱਜ ਉਹੀ ਵਿਭਾਗ ਦੇਸ਼ ਭਰ ਵਿੱਚ ਇੱਕ ਉਦਾਹਰਣ ਬਣ ਗਿਆ ਹੈ। ਉਨ੍ਹਾਂ ਇਸ ਬਦਲਾਅ ਦਾ ਸਿਹਰਾ ਇੱਕ ਲੱਖ ਤੋਂ ਵੱਧ ਸਰਕਾਰੀ ਅਧਿਆਪਕਾਂ, ਗੈਰ-ਅਧਿਆਪਨ ਸਟਾਫ਼, ਮਿਡ-ਡੇਅ ਮੀਲ ਵਰਕਰਾਂ, ਸੁਰੱਖਿਆ ਗਾਰਡਾਂ ਅਤੇ ਪੰਜਾਬ ਦੇ ਸਾਬਕਾ ਅਤੇ ਮੌਜੂਦਾ ਅਧਿਕਾਰੀਆਂ ਨੂੰ ਦਿੱਤਾ।

ਉਨ੍ਹਾਂ ਕਿਹਾ ਕਿ ਸਾਡਾ ਮਿਸ਼ਨ ਲਗਾਤਾਰ ਜਾਰੀ ਹੈ। ਸੂਬੇ ਦੇ 20,000 ਸਕੂਲਾਂ ਨੂੰ ਸੁਧਾਰਨ ਦਾ ਟੀਚਾ ਅਜੇ ਵੀ ਬਾਕੀ ਹੈ। ‘ਆਪ’ ਸਰਕਾਰ ਦੀ ਇਹ ਸਫਲਤਾ ਇੱਕ ਵੱਡੀ ਪ੍ਰਾਪਤੀ ਹੈ ਜੋ ਭਾਰਤ ਸਰਕਾਰ ਦੇ ਸਰਵੇਖਣ ਵਿੱਚ ਦਰਜ ਹੈ। ਇਹ ਪ੍ਰਾਪਤੀ ਹਰ ਪੰਜਾਬੀ ਅਤੇ ਦੇਸ਼ ਦੇ ਨਾਗਰਿਕ ਤੱਕ ਪਹੁੰਚਣੀ ਚਾਹੀਦੀ ਹੈ।

Leave a Reply

Your email address will not be published. Required fields are marked *