ਚੰਡੀਗੜ੍ਹ 19 ਜੁਲਾਈ ( ਖ਼ਬਰ ਖਾਸ ਬਿਊਰੋ)
ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਮਾਲ ਹਲਕਾ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਜਸਵੀਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ। ਜਦਕਿ ਪਟਵਾਰੀ ਨੂੰ ਮੁਅਤਲ ਕਰਨ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਹੁਕਮ ਦਿੱਤੇ ਹਨ। ਜਾਣਕਾਰੀ ਅਨੁਸਾਰ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਨਾਇਬ ਤਹਿਸੀਲਦਾਰ ਪਟਵਾਰੀ ਤੋਂ ਰਿਸ਼ਵਤ ਲੈਂ ਰਹੀ ਹੈ।
ਵਰਮਾ ਨੇ ਨਾਇਬ ਤਹਿਸੀਲਦਾਰ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਉਲਟ ਕੰਮ ਕਰ ਰਹੀ ਹੈ। ਨਾਇਬ ਤਹਿਸੀਲਦਾਰ ਨੂੰ ਮੁਅੱਤਲੀ ਦੌਰਾਨ, ਸਿਰਫ਼ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ ਅਕੇ ਉਸਦਾ ਮੁੱਖ ਦਫਤਰ ਡੀਸੀ ਫਾਜ਼ਿਲਕਾ ਹੋਵੇਗਾ। ਡੀਸੀ ਫਾਜ਼ਿਲਕਾ ਆਪਣੀ ਹਾਜ਼ਰੀ ਰਿਪੋਰਟ ਰੋਜ਼ਾਨਾ ਭੇਜਣਗੇ।
ਮਾਲ ਵਿਭਾਗ ਨੇ ਡੀਸੀ ਗੁਰਦਾਸਪੁਰ ਨੂੰ ਇੱਕ ਪੱਤਰ ਵੀ ਲਿਖਿਆ ਹੈ ਵਰਮਾ ਨੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਨਾਇਬ ਤਹਿਸੀਲਦਾਰ ਦੀ ਐੱਸ.ਐੱਸ.ਪੀ ਵਿਜੀਲੈਂਸ ਗੁਰਦਾਸਪੁਰ ਤੋਂ ਜਾੰਚ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਉਨਾਂ ਪਟਵਾਰੀ ਨੂੰ ਵੀ ਤੁਰੰਤ ਮੁਅੱਤਲ ਕਰਨ ਅਤੇ ਉਸਦੇ ਵਿਰੁੱਧ ਅਨੁਸ਼ਾਸਨੀ ਕਾਰਵਾਈ ਕਰਨ ਦੀ ਹਿਦਾਇਤ ਕੀਤੀ ਹੈ।