ਹਾਈਕੋਰਟ ਤੋ ਐਮੀ ਵਿਰਕ ਨੂੰ ਮਿਲੀ ਰਾਹਤ,ਹੇਠਲੀ ਅਦਾਲਤ ਦੇ ਹੁਕਮ ਤੇ ਲਗਾਈ ਰੋਕ

ਚੰਡੀਗੜ੍ਹ 21ਜੁਲਾਈ ( ਖ਼ਬਰ ਖਾਸ ਬਿਊਰੋ)

ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਐਮੀ ਵਿਰਕ ਨੂੰ ਵੱਡੀ ਰਾਹਤ ਦਿੱਤੀ ਹੈ।  ਮੋਹਾਲੀ ਦੀ ਹੇਠਲੀ ਅਦਾਲਤ ਵੱਲੋਂ ਉਨ੍ਹਾਂ ਨੂੰ ਜਾਰੀ ਕੀਤੇ ਗਏ ਸੰਮਨ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ। ਇਹ ਵਿਵਾਦ ਐਮੀ ਵੱਲੋਂ ਗਾਏ ਗਏ ਇੱਕ ਗੀਤ ਦੇ ਕਾਪੀਰਾਈਟ ਬਾਰੇ ਹੈ।

ਸ਼ਿਕਾਇਤਕਰਤਾ  ਨਿਰਮਲ ਸਿੰਘ ਗਰੇਵਾਲ ਨੇ ਮੋਹਾਲੀ ਦੀ ਹੇਠਲੀ ਅਦਾਲਤ ਵਿੱਚ ਐਮੀ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਮੋਹਾਲੀ ਦੀ ਹੇਠਲੀ ਅਦਾਲਤ ਨੇ 14 ਫਰਵਰੀ ਨੂੰ ਐਮੀ ਨੂੰ ਸੰਮਨ ਨੋਟਿਸ ਭੇਜਿਆ ਸੀ ਅਤੇ ਉਨ੍ਹਾਂ ਨੂੰ 26 ਅਗਸਤ ਨੂੰ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਇਹ ਵਿਵਾਦ ਐਮੀ ਵੱਲੋਂ ਗਾਏ ਗਏ ਪੰਜਾਬੀ ਗੀਤ “ਦਰਸ਼ਨ” ਨੂੰ ਲੈ ਕੇ ਪੈਦਾ ਹੋਇਆ ਸੀ। ਸ਼ਿਕਾਇਤਕਰਤਾ ਨਿਰਮਲ ਸਿੰਘ ਗਰੇਵਾਲ ਦਾ ਦੋਸ਼ ਹੈ ਕਿ ਉਨ੍ਹਾਂ ਨੇ ਇਹ ਗੀਤ ਸਾਲ 2021 ਵਿੱਚ ਅਰਸ਼ਦ ਅਲੀ ਨਾਲ ਮਿਲ ਕੇ ਲਿਖਿਆ ਸੀ, ਪਰ ਬਾਅਦ ਵਿੱਚ ਅਰਸ਼ਦ ਅਲੀ ਨੇ ਇਹ ਗੀਤ ਐਮੀ ਅਤੇ ਸੁੱਖੀ ਨੂੰ ਵੇਚ ਦਿੱਤਾ ਸੀ। ਇਹ ਕਾਪੀਰਾਈਟ ਕਾਨੂੰਨ ਦੀ ਸਿੱਧੀ ਉਲੰਘਣਾ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮਾਮਲੇ ਸਬੰਧੀ ਨਿਰਮਲ ਸਿੰਘ ਗਰੇਵਾਲ ਨੇ ਅਰਸ਼ਦ ਅਲੀ, ਐਮੀ ਵਿਰਕ ਅਤੇ ਸੁੱਖੀ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ। ਤਿੰਨਾਂ ਨੇ ਸੰਮਨ ਦੇ ਹੁਕਮ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨਕਰਤਾ ਸੁੱਖੀ ਨੇ ਕਿਹਾ ਕਿ ਇਹ ਗੀਤ ਉਨ੍ਹਾਂ ਦੁਆਰਾ ਲਿਖਿਆ ਗਿਆ ਸੀ, ਜਿਸਦਾ ਨਿਰਮਲ ਸਿੰਘ ਗਰੇਵਾਲ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਇਸ ਦੇ ਬਾਵਜੂਦ ਹੇਠਲੀ ਅਦਾਲਤ ਨੇ ਉਨ੍ਹਾਂ ਨੂੰ ਗਲਤ ਤਰੀਕੇ ਨਾਲ ਸੰਮਨ ਜਾਰੀ ਕੀਤੇ ਹਨ। ਹਾਈ ਕੋਰਟ ਨੇ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਇਨ੍ਹਾਂ ਤਿੰਨਾਂ ਵਿਰੁੱਧ ਜਾਰੀ ਸੰਮਨ ਨੋਟਿਸ ‘ਤੇ ਰੋਕ ਲਗਾ ਦਿੱਤੀ ਹੈ ਅਤੇ ਨਿਰਮਲ ਸਿੰਘ ਗਰੇਵਾਲ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

Leave a Reply

Your email address will not be published. Required fields are marked *