ਚੰਨੀ ਕਾਨੂੰਨੀ ਤੇ ਧਾਰਮਿਕ ਤੌਰ ‘ਤੇ ਘਿਰੇ, ਚੌਧਰੀ ਨੇ ਜਥੇਦਾਰ ਨੂੰ ਲਿਖੀ ਚਿੱਠੀ

ਜਲੰਧਰ 13 ਮਈ (ਅਮਨਪ੍ਰੀਤ/ ਨਿੱਝਰ)

ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਘੱਟਣ ਦਾ ਨਾਮ ਨਹੀ  ਲੈ ਰਹੀਆਂ।

ਕਾਂਗਰਸ ਤੋਂ ਬਾਗੀ ਹੋਏ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਚਿੱਠੀ ਲਿਖਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਜਨਤਕ ਤੌਰ ਤੇ ਘਟੀਆ ਹਰਕਤ ਕਰਨ ਵਾਲੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਕੇ ਧਾਰਮਿਕ  ਸਜ਼ਾ ਦੇਣ ਦੀ ਮੰਗ ਕੀਤੀ ਹੈ।

ਚੌਧਰੀ ਨੇ ਕੀ ਲਿਖਿਆ-

ਚੌਧਰੀ ਵਿਕਰਮਜੀਤ ਸਿੰਘ ਨੇ ਜਥੇਦਾਰ ਸਾਹਿਬ ਨੂੰ ਲਿਖੀ ਚਿੱਠੀ ਵਿਚ ਕਿਹਾ ਕਿ ਬੀਬੀ ਜਗੀਰ ਕੌਰ ਇਕ ਧਾਰਮਿਕ ਸਖਸੀਅਤ ਹਨ, ਚੰਨੀ ਨੇ ਬੀਬੀ ਜਗੀਰ  ਕੌਰ ਨਾਲ ਸ਼ਰਮਨਾਕ ਹਰਕਤ ਕਰਕੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹਨਾਂ ਕਿਹਾ ਕਿ ਚੰਨੀ ਦੀ ਇਸ ਘਟਨਾਂ ਨਾਲ ਦੁਨੀਆਂ ਵਿਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ  ਹਨ ਕਿਸੇ ਵੀ ਵਿਅਕਤੀ ਨੂੰ ਧਾਰਮਿਕ ਸਖਸ਼ੀਅਤ ਨਾਲ ਇਸ ਤਰਾਂ ਦਾ ਵਿਵਹਾਰ ਕਰਨਾ ਸ਼ੋਭਾ ਨਹੀਂ ਦਿੰਦਾ। ਹੁਣ ਜਥੇਦਾਰ ਸਾਹਿਬ ਚੰਨੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਤਲਬ ਕਰਦੇ ਹਨ ਜਾਂ ਨਹੀਂ, ਪਰ ਇਕ ਗੱਲ ਸਪਸ਼ਟ ਹੈ ਕਿ ਚੰਨੀ ਲਈ ਮਾਨਸਿਕ ਤੇ ਧਾਰਮਿਕ ਤੌਰ ਤੇ ਪਰੇਸ਼ਾਨੀ ਵੱਧ ਗਈ ਹੈ।  ਉਧਰ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸੌਮਵਾਰ ਨੂੰ ਡੀਜੀਪੀ ਪੰਜਾਬ ਤੋ ਮੰਗਲਵਾਰ ਦੁਪਹਿਰ ਦੋ ਵਜੇ ਤੱਕ ਸਟੇਟਸ ਰਿਪੋਰਟ ਤੋਂ ਮੰਗੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਵਰਨਣਯੋਗ ਹੈ ਕਿ ਵਿਕਰਮ ਚੌਧਰੀ ਨੇ ਚੰਨੀ ਖਿਲਾਫ਼ ਮੋਰਚਾ ਖੋਲਿਆ ਹੋਇਆ ਹੈ। ਚੌਧਰੀ ਆਪਣੀ ਮਾਤਾ ਕਰਮਜੀਤ ਕੌਰ ਲਈ ਜਲੰਧਰ ਤੋ ਟਿਕਟ ਮੰਗ ਰਹੇ ਸਨ ਕਿਉਂਕਿ ਜ਼ਿਮਨੀ ਚੋਣ ਵਿਚ ਉਹ ਉਮੀਦਵਾਰ ਸਨ। ਮਰਹੂਮ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਨਾਲ ਉਸ ਸਮੇ ਮੌਤ ਹੋਈ ਸੀ ਜਦੋਂ ਰਾਹੁਲ ਗਾਂਧੀ ਭਾਰਤ ਜੋੜੋ ਯਾਤਰਾ ਕੱਢ ਰਹੇ ਸਨ। ਕਾਂਗਰਸ ਨੇ ਚੌਧਰੀ ਪਰਿਵਾਰ ਦੀ ਟਿਕਟ ਕੱਟਕੇ ਚਰਨਜੀਤ ਸਿੰਘ ਚੰਨੀ ਨੂੰ ਉਮੀਦਵਾਰ ਬਣਾਇਆ ਹੈ। ਇਸ ਕਰਕੇ ਚੌਧਰੀ ਵਿਕਰਮਜੀਤ ਸਿੰਘ ਨੇ ਬਗਾਵਤ ਕੀਤੀ  ਹੋਈ ਹੈ। ਪਾਰਟੀ ਪਹਿਲਾਂ ਹੀ ਵਿਧਾਇਕ ਵਿਕਰਮਜੀਤ ਸਿੰਘ ਨੂੰ ਮੁਅਤਲ ਕਰ ਚੁੱਕੀ ਹੈ, ਜਦਕਿ ਕਰਮਜੀਤ ਕੌਰ ਕਾਂਗਰਸ ਨੂੰ ਛੱਡ ਭਾਜਪਾ ਵਿਚ ਸ਼ਾਮਲ ਹੋ ਗਈ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਹ ਵੀ ਪੜੋ

ਸੋਸ਼ਲ ਮੀਡੀਆ ‘ਤੇ ਬੀਬੀ ਜਗੀਰ ਕੌਰ ਅਤੇ ਚਰਨਜੀਤ ਸਿੰਘ ਚੰਨੀ ਦੀਆਂ ਵਾਇਰਲ ਹੋਈਆਂ ਵੀਡੀਓ ਦੇ ਆਧਾਰ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਨੋਟਿਸ ਜਾਰੀ ਕਰਕੇ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤੱਕ ਸਟੇਟ ਰਿਪੋਰਟ ਮੰਗੀ ਹੈ। ਮਹਿਲਾ ਕਮਿਸ਼ਨ ਨੇ ਡੀਜੀਪੀ ਪੰਜਾਬ ਨੂੰ ਜਾਰੀ ਕੀਤੇ ਨੋਟਿਸ ਵਿੱਚ ਕਿਹਾ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਹਨ ਜਿਨਾਂ ਦਾ ਸਮਾਜ ਵਿੱਚ ਚੰਗਾ ਰੁਤਬਾ ਹੈ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਉਨਾਂ ਦੀਆਂ ਅਜਿਹੀਆਂ ਹਰਕਤਾਂ ਪਹਿਲਾਂ ਵੀ ਜਨਤਕ ਹੋ ਚੁੱਕੀਆਂ ਹਨ। ਕਮਿਸ਼ਨ ਨੇ ਡੀਜੀਪੀ ਤੋਂ ਮੰਗਲਵਾਰ ਬਾਅਦ ਦੁਪਹਿਰ 2 ਵਜੇ ਤੱਕ ਰਿਪੋਰਟ ਮੰਗੀ ਹੈ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਮੀ ਟੂ ਮਾਮਲੇ ਵਿਚ ਪਹਿਲਾਂ ਵੀ ਜਾਰੀ ਹੋਇਆ ਸੀ ਨੋਟਿਸ

ਚਰਨਜੀਤ ਸਿੰਘ ਚੰਨੀ, ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਸੈਰ ਸਪਾਟਾ, ਸਭਿਆਚਾਰਕ ਤੇ ਤਕਨੀਕੀ ਸਿਖਿਆ ਵਿਭਾਗ ਦੇ ਮੰਤਰੀ ਸਨ ਤਾਂ ਉਦੋ ਇਕ ਮਹਿਲਾ ਆਈ.ਏ.ਐੱਸ ਅਫ਼ਸਰ ਨੂੰ ਮੈਸੇਜ ਭੇਜਣ ਕਾਰਨ ਚੰਨੀ ਮੀ ਟੂ ਮਾਮਲੇ ਨੂੰ ਲੈ ਕੇ ਚਰਚਾ ਵਿਚ ਆਏ ਸਨ। ਤਤਕਾਲੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਚੰਨੀ ਨੂੰ ਮੀ ਟੂ ਮਾਮਲੇ ਵਿਚ ਨੋਟਿਸ ਭੇਜਿਆ ਸੀ। ਕਾਂਗਰਸ ਦੀ ਸਰਕਾਰ ਅਤੇ ਚੰਨੀ ਦੇ ਮੁੱਖ ਮੰਤਰੀ ਬਣਨ ਬਾਅਦ ਇਹ ਮਾਮਲਾ ਠੰਡੇ ਬਸਤੇ ਵਿਚ ਪੈ ਗਿਆ ਸੀ।

Leave a Reply

Your email address will not be published. Required fields are marked *