ਸਿੱਖਿਆ ਮੰਤਰੀ ਨੇ ਸਿੱਖਿਆ ਖੇਤਰ ਵਿੱਚ ਹੋਰ ਸੁਧਾਰ ਲਈ ਲਏ ਅਧਿਆਪਕਾਂ ਦੇ ਸੁਝਾਅ


ਸ੍ਰੀ ਅਨੰਦਪੁਰ ਸਾਹਿਬ 22 ਜੁਲਾਈ (ਖ਼ਬਰ ਖਾਸ ਬਿਊਰੋ)

ਸਿੱਖਿਆ ਮੰਤਰੀ ਪੰਜਾਬ ਸ.ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਅਤੇ ਗੁਣਾਤਮਕ ਸਿੱਖਿਆ ਨੂੰ ਯਕੀਨੀ ਬਣਾਉਣ ਲਈ “ਅਧਿਆਪਕਾਂ ਨਾਲ ਸੰਵਾਦ” ਪ੍ਰੋਗਰਾਮ ਤਹਿਤ ਜਿਲ੍ਹਾ ਰੂਪਨਗਰ ਵਿਚ ਨਿਵੇਕਲੀ ਪਹਿਲਕਦਮੀ ਕੀਤੀ ਹੈ। ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ ਦੇ ਆਡੀਟੋਰੀਅਮ ਵਿੱਚ ਅੱਜ ਸਿੱਖਿਆ ਮੰਤਰੀ ਨੇ ਨੈਸ਼ਨਲ ਤੇ ਸਟੇਟ ਐਵਾਰਡੀ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਅਧਿਆਪਕਾਂ, ਸਕੂਲ ਮੁਖੀਆਂ ਨਾਲ ਵਿਸੇਸ਼ ਸੰਵਾਦ ਕੀਤਾ ਅਤੇ ਘੰਟਿਆਂਬੱਧੀ ਉਨ੍ਹਾਂ ਦੇ ਸੁਝਾਅ ਠਰੰਮੇ ਨਾਲ ਸੁਣੇ। ਉਨ੍ਹਾਂ ਦੇ ਨਾਲ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਪੰਜਾਬ ਨੂੰ ਕੌਮੀ ਸਰਵੇਖਣ ਵਿਚ ਪੰਜਾਬ ਨੂੰ ਮਿਲੇ ਪਹਿਲੇ ਦਰਜੇ ਲਈ ਅਧਿਆਪਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਸ ਨਿਵੇਕਲੀ ਪਹਿਲ ਦਾ ਉਦੇਸ਼ ਨੈਸ਼ਨਲ ਸਟੇਟ ਐਵਾਰਡੀ ਅਧਿਆਪਕਾਂ, ਸਿੰਗਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਅਧਿਆਪਕਾਂ, ਪ੍ਰਿੰਸੀਪਲਾਂ, ਹੈੱਡ ਮਾਸਟਰਾਂ, ਬੀਪੀਈਓਜ਼, ਸੈਂਟਰ ਹੈੱਡ ਟੀਚਰਾਂ, ਵੱਖ-ਵੱਖ ਪ੍ਰੋਗਰਾਮਾਂ ਦੇ ਨੋਡਲ ਅਫ਼ਸਰਾਂ ਅਤੇ ਸਕੂਲ ਕੈਂਪਸ ਪ੍ਰਬੰਧਕਾਂ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਹੋਰ ਸੁਧਾਰ ਜਾਂ ਬਦਲਾਅ ਲਈ, ਚੱਲ ਰਹੇ ਸੁਧਾਰਾਂ ਅਤੇ ਪ੍ਰੋਗਰਾਮਾਂ ਬਾਰੇ ਫੀਡਬੈਕ ਪ੍ਰਾਪਤ ਕਰਨਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਸੰਵਾਰਨ ਲਈ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਦੇ ਸੰਕਲਪ ਦੀ ਸ਼ੁਰੂਆਤ ਕਰਕੇ ਸਿੱਖਿਆ ਪ੍ਰਣਾਲੀ ਵਿੱਚ ਸੁਧਾਰ ਲਿਆਉਣ ਦਾ ਵਾਅਦੇ ਨੂੰ ਬੂਰ ਪਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ, ਹੈੱਡਮਾਸਟਰਾਂ ਅਤੇ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚੇ ਅਨੁਸਾਰ ਸਾਡੀ ਸਿੱਖਿਆ ਪ੍ਰਣਾਲੀ ਨੂੰ ਬਿਹਤਰ ਅਤੇ ਮਜ਼ਬੂਤ ਕਰਨ ਲਈ ਅਗਵਾਈ ਅਤੇ ਪ੍ਰਬੰਧਕੀ ਹੁਨਰਾਂ ਨਾਲ ਲੈਸ ਕਰਨ ਲਈ ਸਿੰਘਾਪੁਰ, ਫਿਨਲੈਂਡ, ਆਈਆਈਐਮ ਅਹਿਮਦਾਬਾਦ ਤੋਂ ਸਿਖਲਾਈ ਲੈਣ ਦੇ ਪ੍ਰਬੰਧ ਕੀਤੇ ਗਏ ਹਨ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਉਨ੍ਹਾਂ ਦਾ ਪਰਿਵਾਰ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਅਜਿਹਾ ਪਹਿਲੀ ਵਾਰ ਹੋਇਆ ਹੈ, ਜਦੋ ਸਾਡੇ ਅਧਿਆਪਕ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਿਚ ਸਿਖਲਾਈ ਪ੍ਰਾਪਤ ਕਰਕੇ ਸਿੱਖਿਆ ਢਾਚੇ ਨੂੰ ਹੋਰ ਆਧੁਨਿਕ ਬਣਾ ਰਹੇ ਹਨ। ਵਿਦਿਆਰਥੀ ਚੰਦਰਯਾਨ 3 ਦੀ ਲਾਚਿੰਗ ਦੇ ਗਵਾਹ ਬਣੇ ਹਨ, ਅੱਜ ਜੇ.ਈ ਮੇਨਸ, ਜੇ.ਈ ਐਡਵਾਸ ਵਰਗੀਆਂ ਪ੍ਰੀਖਿਆਵਾ ਵਿਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਐਸਟ੍ਰੋਟਰਫ ਖੇਡ ਮੈਦਾਨ, ਸੂਟਿੰਗ ਰੇਂਜ, ਸਵੀਮਿੰਗ ਪੂਲ ਤਿਆਰ ਹੋ ਰਹੇ ਹਨ। ਸਕੂਲ ਆਫ ਐਮੀਨੈਂਸ ਮਾਡਲ ਤੇ ਕਾਨਵੈਂਟ ਸਕੂਲਾ ਦੇ ਮੁਕਾਬਲੇ ਦੇ ਅਤਿ ਆਧੁਨਿਕ ਸਕੂਲ ਬਣ ਰਹੇ ਹਨ, ਹਜ਼ਾਰਾ ਸਕੂਲਾਂ ਦੀ ਚਾਰਦੀਵਾਰੀ ਮੁਕੰਮਲ ਹੋਈ ਹੈ, ਲੈਬੋਰਟਰੀਆਂ, ਲਾਈਬ੍ਰੇਰੀਆਂ ਸਰਕਾਰੀ ਸਕੂਲਾਂ ਵਿਚ ਤਿਆਰ ਹੋਈਆਂ ਹਨ। ਕੈਂਪਸ ਮੈਂਨੇਜਰ, ਸੁਰੱਖਿਆ ਗਾਰਡ ਸਰਕਾਰੀ ਸਕੂਲਾਂ ਵਿਚ ਤੈਨਾਤ ਕੀਤੇ ਗਏ ਹਨ,ਇਹ ਉਪਰਾਲੇ ਵੀ ਅਧਿਆਪਕਾਂ ਦੇ ਸੁਝਾਅ ਤੋ ਬਾਅਦ ਹੀ ਕੀਤੇ ਹਨ, ਅਧਿਆਪਕਾਂ ਨਾਲ ਸੰਵਾਦ ਇੱਕ ਅਜਿਹਾ ਪਲੇਟਫਾਰਮ ਹੈ, ਜਿੱਥੇ ਅਸੀ ਅਧਿਆਪਕਾਂ ਨੂੰ ਆਪਣੀ ਗੱਲ ਕਹਿਣ ਦੀ ਬਜਾਏ ਉਨ੍ਹਾਂ ਦੇ ਕੀਮਤੀ ਸੁਝਾਅ ਲੈਦੇ ਹਾਂ, ਅਜਿਹਾ ਤਜਰਬਾ ਸਾਹਿਬਜਾਦਾ ਅਜੀਤ ਸਿੰਘ ਨਗਰ ਮੁਹਾਲੀ ਤੇ ਸ੍ਰੀ ਫਤਿਹਗੜ੍ਹ ਸਾਹਿਬ ਅਤੇ ਫਾਜ਼ਿਲਕਾ ਵਿੱਚ ਬਹੁਤ ਸਫਲ ਸਿੱਧ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਮੂੰਹ ਬੋਲਦੀ ਤਸਵੀਰ ਹਰ ਸਰਕਾਰੀ ਸਕੂਲ ਵਿਚ ਆਪ ਮੁਹਾਰੇ ਨਜ਼ਰ ਆ ਰਹੀ ਹੈ। ਉਨ੍ਹਾਂ ਨੇ ਅਧਿਆਪਕਾਂ, ਸਕੂਲ ਮੁਖੀਆਂ ਨੂੰ ਵਧਾਈ ਦਿੱਤੀ ਅਤੇ ਹੋਰ ਸ਼ਿੱਦਤ ਨਾਲ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਸਿੱਖਿਆ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਅਧਿਆਪਕਾ ਦੇ ਅਣਥੱਕ ਯਤਨਾ ਨਾਲ ਸਿੱਖਿਆ ਖੇਤਰ ਹੁਣ ਮਹੱਤਵਪੂਰਨ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਜਿਸ ਨਾਲ ਸਰਕਾਰੀ ਸਕੂਲਾਂ ਲਈ ਸ਼ਾਨਦਾਰ ਨਤੀਜੇ ਨਿਕਲ ਰਹੇ ਹਨ ਅਤੇ ਇਸ ਨਾਲ ਸਰਕਾਰ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਯਕੀਨਨ ਤੌਰ ‘ਤੇ ਦੇਸ਼ ਭਰ ਵਿੱਚ ਰੋਲ ਮਾਡਲ ਵਜੋਂ ਉਭਰ ਰਿਹਾ ਹੈ। ਸ.ਬੈਂਸ ਨੇ ਕਿਹਾ ਕਿ ਇਸ ਤੋਂ ਪਹਿਲਾਂ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਕਦੇ ਵੀ ਸਿੱਖਿਆ ਸੁਧਾਰਾ ਲਈ ਫਿਕਰ ਨਹੀ ਕੀਤਾ।

ਹੋਰ ਪੜ੍ਹੋ 👉  ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ

ਇਸ ਮੌਕੇ ਸਰਕਾਰੀ ਸਕੂਲਾਂ ਦੇ ਮੁਖੀਆਂ, ਅਧਿਆਪਕਾਂ, ਨੈਸ਼ਨਲ ਅਤੇ ਸਟੇਟ ਐਵਾਰਡੀ ਅਧਿਆਪਕਾਂ, ਸਿੰਘਾਪੁਰ, ਫਿਨਲੈਂਡ, ਅਹਿਮਦਾਬਾਦ ਤੋਂ ਸਿਖਲਾਈ ਹਾਸਲ ਕਰਕੇ ਪੰਜਾਬ ਦੀ ਸਿੱਖਿਆ ਪ੍ਰਣਾਲੀ ਦੀ ਨੁਹਾਰ ਬਦਲ ਰਹੇ ਅਧਿਆਪਕਾਂ ਸਕੂਲਾਂ ਦੀਆਂ ਹੋਰ ਗਤੀਵਿਧੀਆਂ ਦੇ ਪ੍ਰਬੰਧਕਾਂ ਨੇ ਆਪਣੇ ਸੰਵਾਦ ਦੌਰਾਨ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਸਰਕਾਰ ਨੇ ਅਜਿਹਾ ਪਲੇਟਫਾਰਮ ਦੇ ਕੇ ਸਾਡੇ ਅੰਦਰ ਸਿੱਖਿਆ ਪ੍ਰਣਾਲੀ ਲਈ ਕੀਤੇ ਜਾਣ ਵਾਲੇ ਸੁਧਾਰਾਂ ਦੇ ਵਿਚਾਰ ਪ੍ਰਗਟ ਕਰਨ ਦਾ ਮੌਕਾ ਦਿੱਤਾ ਹੈ, ਜਿਸ ਦੇ ਲਈ ਅਸੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਅਤੇ ਪੰਜਾਬ ਸਰਕਾਰ ਦੇ ਧੰਨਵਾਦੀ ਹਾਂ।

ਐਡਵੋਕੇਟ ਦਿਨੇਸ਼ ਕੁਮਾਰ ਚੱਢਾ ਵਿਧਾਇਕ ਰੂਪਨਗਰ ਨੇ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲੀ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਾਰੇ ਚਾਨਣਾ ਪਾਇਆ। ਇਸ ਮੌਕੇ ਅਧਿਆਪਕਾਂ ਨੇ ਆਪਣੇ ਸੰਵਾਦ ਦੌਰਾਨ ਸਿੱਖਿਆ ਮੰਤਰੀ ਦਾ ਸਕੂਲ ਵਿੱਚ ਵਰਦੀਆਂ, ਇੰਟਰੈਕਟਿਵ ਪੈਨਲ, ਵਾਈ ਫਾਈ, ਡਿਜੀਟਲ ਕਲਾਸ ਰੂਮ, ਲਾਈਬ੍ਰੇਰੀ,ਸਮੇਂ ਸਿਰ ਕਿਤਾਬਾ, ਚਾਰਦੀਵਾਰੀ ਤੇ ਹਰ ਬੁਨਿਆਦੀ ਸਹੂਲਤ ਉਪਲੱਬਧ ਕਰਵਾਉਣ ਲਈ ਧੰਨਵਾਦ ਕੀਤਾ ਤੇ ਵਾਅਦਾ ਕੀਤਾ ਕਿ ਅਗਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹੋਰ ਮੱਲਾਂ ਮਾਰਨਗੇ। ਇਸ ਮੌਕੇ ਸਿੱਖਿਆ ਵਿਭਾਗ ਦੇ ਅਧਿਕਾਰੀ ਵਿਸੇਸ਼ ਤੌਰ ਤੇ ਹਾਜ਼ਰ ਸਨ।

Leave a Reply

Your email address will not be published. Required fields are marked *