ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ


ਆਕਲੈਂਡ, 24 ਜੁਲਾਈ (ਖ਼ਬਰ ਖਾਸ ਬਿਊਰੋ)
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵਲੋਂ ਨਿਊਜ਼ੀਲੈਂਡ ਵਿੱਚ ਭਾਰਤ ਦੇ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ ਕੀਤੀ ਗਈ ।

ਇਸ ਮੁਲਾਕਾਤ ਦੌਰਾਨ ਸ੍ਰੀ ਗੜ੍ਹੀ ਨੇ ਨਿਊਜ਼ੀਲੈਂਡ ਵਿੱਚ ਵਸਦੇ ਪੰਜਾਬੀ ਭਾਈਚਾਰੇ ਦੇ ਮਸਲਿਆਂ ਬਾਰੇ ਸ੍ਰੀ ਸੇਠੀ ਨਾਲ ਗੱਲਬਾਤ ਕੀਤੀ।

ਉਨ੍ਹਾਂ ਭਾਰਤੀ ਸਫ਼ੀਰ ਨੂੰ ਬੇਨਤੀ ਕੀਤੀ ਕਿ ਅਤੇ ਨਿਊਜ਼ੀਲੈਂਡ ਅਤੇ ਪੰਜਾਬ ਦਰਮਿਆਨ ਵਪਾਰਕ ਗਤੀਵਿਧੀਆਂ ਨੂੂੰ ਵਧਾਉਣ ਲਈ   ਵਿਸ਼ੇਸ਼ ਉਪਰਾਲੇ ਕੀਤੇ ਜਾਣ ਤਾਂ ਜੋ ਪੰਜਾਬ ਦੇ ਕਿਸਾਨ ਹੋਰ ਖੁਸ਼ਹਾਲ ਹੋ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਤੋਂ ਆ ਕੇ ਨਿਊਜ਼ੀਲੈਂਡ ਵਿੱਚ ਵਸੇ ਬਹੁਤੇ ਲੋਕ ਖੇਤੀਬਾੜੀ ਦੇ ਖੇਤਰ ਵਿੱਚ ਮੱਲਾਂ ਮਾਰ ਰਹੇ ਹਨ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਡਾ. ਸੇਠੀ ਨੇ ਸ੍ਰੀ ਗੜ੍ਹੀ ਨੂੰ ਕਿਹਾ ਕਿ ਪੰਜਾਬ ਅਤੇ ਨਿਊਜ਼ੀਲੈਂਡ ਦਰਮਿਆਨ ਨਿਵੇਸ਼ ਵਧਾਉਣ ਲਈ ਪੰਜਾਬ ਸਰਕਾਰ ਆਪਣਾ ਵਫਦ ਭੇਜੇ ।

Leave a Reply

Your email address will not be published. Required fields are marked *