ਸੁਨਾਮ-ਪਟਿਆਲਾ ਹਾਈਵੇ ਦਾ ਨਾਮ ਸਹੀਦ ਊਧਮ ਸਿੰਘ ਹਾਈਵੇਅ ਰੱਖਿਆ

ਸਹੀਦ ਊਧਮ ਸਿੰਘ ਵਾਲਾ (ਸੁਨਾਮ), 31 ਜੁਲਾਈ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਸਹੀਦ ਊਧਮ ਸਿੰਘ ਦੇ 86ਵੇਂ ਸਹੀਦੀ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਉਨ੍ਹਾਂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਅਤੇ ਸਹੀਦ ਦੇ ਜੱਦੀ ਸਹਿਰ ਵਿੱਚ ਲਗਪਗ 85 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।

ਇੱਥੇ ਸਟੇਡੀਅਮ ਵਿੱਚ ਊਧਮ ਸਿੰਘ ਸਮਾਰਕ ਵਿਖੇ ਸਹੀਦ ਨੂੰ ਸਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸਹੀਦ ਦੇ ਸਮਾਰਕ ‘ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਉਨ੍ਹਾਂ ਕਿਹਾ ਕਿ ਧਰਤੀ ਮਾਂ ਦੇ ਇਸ ਸੱਚੇ ਪੁੱਤਰ ਨੇ ਜਲਿ੍ਹਆਂਵਾਲਾ ਬਾਗ ਕਤਲੇਆਮ ਦੇ ਮੁੱਖ ਦੋਸੀ ਮਾਈਕਲ ਓ‘ ਡਵਾਇਰ ਨੂੰ ਮਾਰ ਕੇ ਇੱਕ ਬਹਾਦਰੀ ਭਰੇ ਕਾਰਨਾਮੇ ਦਾ ਪ੍ਰਦਰਸਨ ਕੀਤਾ ਸੀ। ਦੋਵਾਂ ਆਗੂਆਂ ਨੇ ਕਿਹਾ ਕਿ ਰਾਸਟਰੀ ਆਜਾਦੀ ਸੰਗਰਾਮ ਵਿੱਚ ਇਸ ਸਪੂਤ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੇ ਦੇਸ ਵਿੱਚੋਂ ਬਿ੍ਰਟਿਸ ਸਾਮਰਾਜਵਾਦ ਦੇ ਜੂਲੇ ਨੂੰ ਉਖਾੜ ਸੁੱਟਣ ਵਿੱਚ ਮਦਦ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਸਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਹਮੇਸਾ ਦੇਸ ਦੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰੇਗੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਹੀਦ ਊਧਮ ਸਿੰਘ ਵਾਲਾ ਦੇ ਵਸਨੀਕਾਂ ਨੂੰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਰੂਪ ਵਿੱਚ ਲਗਪਗ 85 ਕਰੋੜ ਰੁਪਏ ਦਾ ਤੋਹਫਾ ਵੀ ਦਿੱਤਾ। ਇਨ੍ਹਾਂ ਵਿੱਚ 15.32 ਕਰੋੜ ਰੁਪਏ ਦੀ ਲਾਗਤ ਨਾਲ ਤਹਿਸੀਲ ਕੰਪਲੈਕਸ ਦਾ ਅਪਗ੍ਰੇਡੇਸਨ ਸਾਮਲ ਹੈ, ਜੋ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਨਵੇਂ ਕੰਪਲੈਕਸ ਵਿੱਚ ਐਸ.ਡੀ.ਐਮ. ਦਫਤਰ, ਸਬ-ਰਜਿਸਟਰਾਰ ਦਫਤਰ, ਤਹਿਸੀਲਦਾਰ ਦਫਤਰ, ਖਜਾਨਾ ਦਫਤਰ, ਖੁਰਾਕ ਸਪਲਾਈ ਦਫਤਰ, ਟੈਕਸ ਦਫਤਰ, ਸਹਿਕਾਰੀ ਸਭਾ ਦਫਤਰ ਅਤੇ ਹੋਰ ਵਿਭਾਗ ਹੋਣਗੇ।

ਇਸੇ ਤਰ੍ਹਾਂ ਉਨ੍ਹਾਂ ਨੇ ਸੁਨਾਮ ਵਿੱਚ 13.64 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਇਹ ਪ੍ਰਾਜੈਕਟ ਵੀ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ ਅਤੇ ਬੱਸ ਸਟੈਂਡ ਵਿੱਚ ਬੱਸ ਕਾਊਂਟਰਾਂ ਦੇ ਨਾਲ ਇੱਕ ਸਾਪਿੰਗ ਕੰਪਲੈਕਸ ਵੀ ਸਾਮਲ ਹੋਵੇਗਾ। ਇਸੇ ਤਰ੍ਹਾਂ ਦੋਵਾਂ ਆਗੂਆਂ ਨੇ 8.20 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੇ ਕੁੜੀਆਂ ਦੇ ਨਵੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨੀਂਹ ਪੱਥਰ ਵੀ ਰੱਖਿਆ, ਜੋ ਨੌਂ ਮਹੀਨਿਆਂ ਦੇ ਵਿੱਚ ਪੂਰਾ ਹੋ ਜਾਵੇਗਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਸੁਨਾਮ ਵਿੱਚ ਖੇਡਾਂ ਨੂੰ ਉਤਸਾਹਿਤ ਕਰਨ ਲਈ ਸੁਨਾਮ ਵਿੱਚ 18.95 ਕਰੋੜ ਰੁਪਏ ਦੀ ਲਾਗਤ ਨਾਲ ਇਨਡੋਰ ਸਪੋਰਟਸ ਕੰਪਲੈਕਸ ਵੀ ਬਣਾਇਆ ਜਾਵੇਗਾ। ਇਸ ਕੰਪਲੈਕਸ ਵਿੱਚ ਸਿੰਥੈਟਿਕ ਟਰੈਕ, ਬੈਡਮਿੰਟਨ, ਬਾਕਸਿੰਗ, ਜੂਡੋ, ਕੁਸਤੀ, ਬਾਸਕਟਬਾਲ, ਵਾਲੀਬਾਲ ਅਤੇ ਤਾਈਕਵਾਂਡੋ ਦੀਆਂ ਸਹੂਲਤਾਂ ਹੋਣਗੀਆਂ। ਦੋਵਾਂ ਆਗੂਆਂ ਨੇ ਸਹੀਦ ਊਧਮ ਸਿੰਘ ਸਰਕਾਰੀ ਕਾਲਜ ਵਿੱਚ ਵਿਕਾਸ ਕਾਰਜਾਂ ਦੀ ਨੀਂਹ ਵੀ ਰੱਖੀ, ਜਿਸ ਵਿੱਚ ਐਸਟ੍ਰੋ ਟਰਫ ਹਾਕੀ ਗਰਾਊਂਡ, ਲੈਕਚਰ ਹਾਲ, ਲਾਇਬ੍ਰੇਰੀ, ਪ੍ਰਬੰਧਕੀ ਬਲਾਕ ਅਤੇ ਹੋਰ ਸਾਮਲ ਹਨ।

ਇਸ ਅਹਿਮ ਪ੍ਰਾਜੈਕਟ ਦੀ ਕੁੱਲ ਲਾਗਤ 20.78 ਕਰੋੜ ਰੁਪਏ ਹੈ ਅਤੇ ਇਹ ਇੱਕ ਸਾਲ ਦੇ ਅੰਦਰ ਪੂਰਾ ਹੋ ਜਾਵੇਗਾ। ਮੁੱਖ ਮੰਤਰੀ ਅਤੇ ਅਰਵਿੰਦ ਕੇਜਰੀਵਾਲ ਨੇ ਸੁਨਾਮ ਸਹਿਰ ਵਿੱਚ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣ ਲਈ 8.49 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

Leave a Reply

Your email address will not be published. Required fields are marked *