ਮੁੱਖ ਮੰਤਰੀ ਦੇ ਓਐਸਡੀ ਨੇ ਸੁਖਪਾਲ ਖਹਿਰਾ ਖਿਲਾਫ਼ ਕੀਤਾ ਮਾਣਹਾਨੀ ਮੁਕੱਦਮਾ

ਚੰਡੀਗੜ੍ਹ, 31 ਜੁਲਾਈ ( ਖ਼ਬਰ ਖਾਸ ਬਿਊਰੋ)

ਕਾਂਗਰਸ ਆਗੂ ਸੁਖਪਾਲ ਖਹਿਰਾ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਹੈ।

ਰਾਜਬੀਰ ਘੁੰਮਣ ਨੇ ਵੀਰਵਾਰ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਇਹ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੇ ਮੇਰੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ। ਉਨ੍ਹਾਂ ਨੇ ਮੇਰੇ ਅਕਸ ਨੂੰ ਖਰਾਬ ਕਰਨ ਲਈ ਜਾਣਬੁੱਝ ਕੇ ਭ੍ਰਿਸ਼ਟਾਚਾਰ ਦੇ ਝੂਠੇ ਦਾਅਵੇ ਕੀਤੇ ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਇਸ ਮਾਮਲੇ ‘ਤੇ ‘ਆਪ’ ਦੇ ਬੁਲਾਰੇ ਗੋਵਿੰਦਰ ਮਿੱਤਲ ਨੇ ਕਿਹਾ ਕਿ ਅਦਾਲਤ ਨੇ ਕੇਸ ‘ਤੇ ਸੁਣਵਾਈ ਕਰਦੇ ਹੋਏ ਸੁਖਪਾਲ ਖਹਿਰਾ ਨੂੰ ਇਸ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਖਹਿਰਾ ਦੇ ਕਿਸੇ ਵੀ ਤਰ੍ਹਾਂ ਦੇ ਕੋਈ ਬਿਆਨ ਦੇਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਕੋਰਟ ਨੇ ਖਹਿਰਾ ਨੂੰ 11 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਵੀ ਹੁਕਮ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ 11 ਅਗਸਤ ਨੂੰ ਸੁਣਵਾਈ ਲਈ ਸੁਖਪਾਲ ਖਹਿਰਾ ਨੂੰ ਕੋਰਟ ਪੇਸ਼ ਹੋਣਾ ਪਵੇਗਾ ਅਤੇ ਜੇਕਰ ਉਨ੍ਹਾਂ ਦੇ ਬਿਆਨ ਪਹਿਲਾਂ ਕੀਤੇ ਗਏ ਦਾਅਵੇ ਤੋਂ ਵੱਖਰੇ ਨਿਕਲੇ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਰਾਜਬੀਰ ਘੁੰਮਣ ਨੇ ਵੀਰਵਾਰ ਨੂੰ ਚੰਡੀਗੜ੍ਹ ਦੀ ਅਦਾਲਤ ਵਿੱਚ ਇਹ ਮਾਮਲਾ ਦਰਜ ਕਰਵਾਇਆ। ਉਨ੍ਹਾਂ ਨੇ ਅਦਾਲਤ ਨੂੰ ਦੱਸਿਆ ਕਿ ਖਹਿਰਾ ਨੇ ਮੇਰੇ ਖਿਲਾਫ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾਏ। ਉਨ੍ਹਾਂ ਨੇ ਮੇਰੇ ਅਕਸ ਨੂੰ ਖਰਾਬ ਕਰਨ ਲਈ ਜਾਣਬੁੱਝ ਕੇ ਭ੍ਰਿਸ਼ਟਾਚਾਰ ਦੇ ਝੂਠੇ ਦਾਅਵੇ ਕੀਤੇ।

ਅਦਾਲਤ ਨੇ ਸੁਖਪਾਲ ਖਹਿਰਾ ਨੂੰ ਇਸ ਮਾਮਲੇ ਵਿੱਚ ਨੋਟਿਸ ਜਾਰੀ ਕੀਤਾ ਹੈ ਅਤੇ ਸੁਣਵਾਈ ਪੂਰੀ ਹੋਣ ਤੱਕ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦੇ ਕੋਈ ਬਿਆਨ ਦੇਣ ‘ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਕੋਰਟ ਨੇ ਖਹਿਰਾ ਨੂੰ 11 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਦਾ ਵੀ ਹੁਕਮ ਜਾਰੀ ਕੀਤਾ ਹੈ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

11 ਅਗਸਤ ਨੂੰ ਸੁਣਵਾਈ ਲਈ ਸੁਖਪਾਲ ਖਹਿਰਾ ਨੂੰ ਕੋਰਟ ਪੇਸ਼ ਹੋਣਾ ਪਵੇਗਾ ਅਤੇ ਜੇਕਰ ਉਨ੍ਹਾਂ ਦੇ ਬਿਆਨ ਕੀਤੇ ਗਏ ਦਾਅਵੇ ਤੋਂ ਵੱਖਰੇ ਨਿਕਲੇ ਤਾਂ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਮਾਣਹਾਨੀ ਦੇ ਮਾਮਲੇ ਵਿੱਚ ਵੱਧ ਤੋਂ ਵੱਧ ਦੋ ਸਾਲ ਦੀ ਸਜ਼ਾ ਜਾਂ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ।

Leave a Reply

Your email address will not be published. Required fields are marked *