ਚੰਡੀਗੜ੍ਹ, 7 ਅਗਸਤ (ਖ਼ਬਰ ਖਾਸ ਬਿਊਰੋ)
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਦੌਰੇ ਉਤੇ ਮੁੜ ਪੰਜਾਬ ਪਰਤ ਆਏ ਹਨ। ਜਾਣਕਾਰੀ ਅਨੁਸਾਰ ਕੇਜਰੀਵਾਲ ਅੱਜ ਮੋਹਾਲੀ ਪੁੱਜ ਗਏ ਹਨ ਅਤੇ ਦੋ ਦਿਨ ਉਹ ਪੰਜਾਬ ਰਹਿਣਗੇ। ਜਾਣਕਾਰੀ ਅਨੁਸਾਰ ਕੇਜਰੀਵਾਲ ਨੇ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਕ ਵਿਸ਼ੇਸ਼ ਮੀਟਿੰਗ ਵੀ ਕੀਤੀ।
ਮੀਟਿੰਗ ਵਿਚ ਕਈ ਸੀਨੀਅਰ ਅਧਿਕਾਰੀ ਵੀ ਸ਼ਾਮਲ ਸੀ। ਦੱਸਿਆ ਜਾਂਦਾ ਹੈ ਕਿ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਨਾਲ ਪੰਜਾਬ ਸਰਕਾਰ ਵਲੋ ਕੀਤੇ ਜਾ ਰਹੇ ਕੰਮਾਂ ਅਤੇ ਪਾਰਟੀ ਵਲੋਂ ਲੋਕਾਂ ਦਿੱਤੀਆਂ ਗਰੰਟੀਆਂ ਬਾਰੇ ਸਮੀਖਿਆ ਮੀਟਿੰਗ ਵੀ ਕੀਤੀ। ਸੂਤਰ ਦੱਸਦੇ ਹਨ ਕਿ ਆਉਣ ਵਾਲੇ ਦਿਨਾਂ ਵਿਚ ਕੁੱਝ ਅਧਿਕਾਰੀਆਂ ਦੀਆਂ ਬਦਲੀਆਂ ਵੀ ਹੋ ਸਕਦੀਆਂ ਹਨ।