ਚੰਡੀਗੜ੍ਹ, 12 ਅਗਸਤ (ਖ਼ਬਰ ਖਾਸ ਬਿਊਰੋ)
ਸ੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਉਨ੍ਹਾਂ ’ਤੇ ਭਰੋਸਾ ਜਤਾਉਣ ਦੇ ਲਈ ਸਾਰੇ ਡੇਲੀਗੇਟ ਸਹਿਬਾਨ ਦਾ ਅਤੇ ਸਮੁੱਚੀ ਲੀਡਰਸਿੱਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਲੋਕਤਾਂਤਰਿਕ ਤਰੀਕੇ ਨਾਲ ਚੁਣੇ ਜਾਣ ਅਤੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਹੇਠ ਜਿਸ ਤਰ੍ਹਾਂ ਲੱਖਾਂ ਦੀ ਗਿਣਤੀ ਵਿਚ ਭਰਤੀ ਹੋਈ, ਉਸ ਨੇ ਸਾਬਤ ਕਰ ਦਿੱਤਾ ਸੀ ਕਿ ਪੰਜਾਬ ਦੇ ਲੋਕ ਪੰਥ ਅਤੇ ਪੰਜਬੀਆਂ ਵੱਲੋਂ ਪ੍ਰਮਾਣਿਤ ਲੀਡਰਸ਼ਿਪ ਚਾਹੁੰਦੇ ਹਨ ਨਾ ਕਿ ਥੋਪੀ ਹੋਈ ਲੀਡਰਸ਼ਿਪ।
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਲੋਕਾਂ ਦੇ ਸਹਿਯੋਗ ਦੇ ਨਾਲ ਭਵਿੱਖ ਵਿਚ ਵੀ ਪੰਜਾਬੀਆਂ ਦੇ ਹਿੱਤਾਂ ਦੀ ਲੜਾਈ ਲੜੀ ਜਾਵੇਗੀ। ਉਨ੍ਹਾਂ ਫੇਰ ਤੋਂ ਸਮੁੱਚੇ ਡੇਲੀਗੇਟਾਂ ਸਹਿਬਾਨ ਦਾ ਅਤੇ ਲੀਡਰਸਿੱਪ ਦਾ ਤਹਿ ਦਿਲ ਤੋਂ ਧੰਨਵਾਦ ਕੀਤਾ।