ਆਮ ਆਦਮੀ ਪਾਰਟੀ ਦੇ ਬੁਲਾਰੇ ਇਕਬਾਲ ਸਿੰਘ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ

ਚੰੜੀਗੜ 14 ਅਗਸਤ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਵਿੱਚ ਹੀ ਪਾਰਟੀ ਨੂੰ ਉਸ ਵੇਲੇ ਵੱਡੀ ਸਿਆਸੀ ਤਾਕਤ ਮਿਲੀ ਜਦੋਂ ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ  ਇਕਬਾਲ ਸਿੰਘ ਆਪਣੇ ਸਾਥੀਆਂ ਸਤਬੀਰ ਸਿੰਘ ਮੱਕੜ ਅਤੇ ਬਲਕਾਰ ਸਿੰਘ ਮਟੋਰ (ਜ਼ਿਲਾ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ) ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ। ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਸਿੰਘ ਨੇ ਸਰਦਾਰ ਇਕਬਾਲ ਸਿੰਘ ਨੂੰ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਜਿੱਥੇ ਜੀ ਆਇਆ ਕਿਹਾ ਉਥੇ ਹੀ ਭਰੋਸਾ ਦਿੱਤਾ ਕਿ, ਆਉਣ ਵਾਲੇ ਸਮੇਂ ਵਿੱਚ ਪੰਥ ਪ੍ਰਸਤ ਅਤੇ ਪੰਜਾਬ ਪ੍ਰਸਤ ਲੋਕਾਂ ਦੇ ਕਾਫਲੇ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਸਰਦਾਰ ਇਕਬਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਦੀ ਵੱਡੀ ਲੋੜ ਕਰਾਰ ਦਿੰਦਿਆਂ ਕਿਹਾ ਕਿ, ਅੱਜ ਹਰ ਵਰਗ ਆਪਣੀ ਖੇਤਰੀ ਪਾਰਟੀ ਵੱਲ ਦੇਖ ਰਿਹਾ ਹੈ। ਪੁਨਰ ਸੁਰਜੀਤ ਹੋਏ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਹੀ ਆਸ ਉਮੀਦ ਪੂਰੇ ਕੀਤੇ ਜਾਣ ਦੀ ਉਮੀਦ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *