ਸੁਖਬੀਰ ਸਿੰਘ ਬਾਦਲ ਨੇ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਕੀਤੀ ਮੰਗ

ਚੰਡੀਗੜ੍ਹ, 16 ਅਗਸਤ (ਖ਼ਬਰ ਖਾਸ ਬਿਊਰੋ)

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਖਿਲਾਫ ਕਾਰਵਾਈ ਕਰੇ ਜੋ ਪੰਜਾਬ ’ਚ ਵੱਖ-ਵੱਖ ਭਾਈਚਾਰਿਆਂ ਵਿਚਾਲੇ ਹਿੰਸਾ ਭੜਕਾਉਣ ਦਾ ਯਤਨ ਕਰ ਰਹੇ ਹਨ ਤੇ ਉਹਨਾਂ ਨੇ ਭ੍ਰਿਸ਼ਟਾਚਾਰ ਕੇਸ ਵਿਚ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਉਹ ਲਗਾਤਾਰ ਭੜਕਾਊ ਭਾਸ਼ਣ ਦੇ ਰਹੇ ਹਨ।


ਅਕਾਲੀ ਦਲ ਦੇ ਪ੍ਰਧਾਨ, ਜੋ ਹਾਲ ਹੀ ਵਿਚ ਮਨੀਸ਼ ਸਿਸੋਦੀਆ ਵੱਲੋਂ ਦਿੱਤੇ ਭਾਸ਼ਣ ਜਿਸਦੀ ਵੀਡੀਓ ਜਨਤਕ ਹੈ ਤੇ ਜਿਸ ਵਿਚ ਉਹ ਆਪ ਵਰਕਰਾਂ ਨੂੰ ਝੂਠ ਬੋਲਣ, ਝੂਠੇ ਵਾਅਦੇ ਕਰਨ, ਵੋਟਰਾਂ ਨੂੰ ਭਰਮਾਉਣ ਅਤੇ 2027 ਦੀਆਂ ਚੋਣਾਂ ਜਿੱਤਣ ਵਾਸਤੇ ਹਿੰਸਾ ਤੱਕ ਕਰਨ ਵਾਸਤੇ ਆਖ ਰਹੇ ਹਨ, ਨੇ ਕਿਹਾ ਕਿ ਇਹ ਇਸ ਗੱਲ ਦਾ ਸਬੂਤ ਹੈ ਕਿ ਆਪ ਸੂਬੇ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਇਸ ਲਈ ਚੋਣ ਕਮਿਸ਼ਨ ਨੂੰ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ


ਉਹਨਾਂ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਸਿਸੋਦੀਆ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੇ ਹੁਕਮ ਦੇਣ ਕਿਉਂਕਿ ਆਪ ਸਰਕਾਰ ਵੱਲੋਂ ਦਿੱਲੀ ਦੇ ਆਗੂ ਖਿਲਾਫ ਕੋਈ ਕਾਰਵਾਈ ਕਰਨ ਦੀ ਸੰਭਾਵਨਾ ਨਹੀਂ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੀ ਉਹਨਾਂ ਸਰੋਤਿਆਂ ਵਿਚ ਸ਼ਾਮਲ ਸਨ ਜਦੋਂ ਸਿਸੋਦੀਆ ਨੇ ਇਹ ਟਿੱਪਣੀਆਂ ਕੀਤੀਆਂ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਸਿਸੋਦੀਆ ਦੀ ਜ਼ਮਾਨਤ ਰੱਦ ਕਰਨ ਦੀ ਸਿਫਾਰਸ਼ ਕਰਨੀ ਚਾਹੀਦੀ ਹੈ ਕਿਉ਼ਂਕਿ ਉਹ ਇਸਦੀ ਦੁਰਵਰਤੋਂ ਵੋਟਰਾਂ ਨੂੰ ਰਿਸ਼ਵਤ ਦੇ ਕੇ ਭ੍ਰਿਸ਼ਟਾਚਾਰ ਕਰਨ ਵਾਸਤੇ ਕਰ ਰਹੇ ਹਨ ਜਦੋਂ ਕਿ ਪਹਿਲਾਂ ਹੀ ਉਹ ਇਸ ਦੋਸ਼ ਵਿਚ ਕੇਸ ਦਾ ਸਾਹਮਣਾ ਕਰ ਰਹੇ ਹਨ।


ਸਰਦਾਰ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਆਪ ਵੱਲੋਂ ਚੋਣਾਂ ਜਿੱਤਣ ਵਾਸਤੇ ਹਰ ਚੰਗਾ ਮਾੜਾ ਤਰੀਕਾ ਅਪਣਾਉਣ ਦੀ ਦਿੱਤੀ ਧਮਕੀ ਲਈ ਉਸਦੇ 2027 ਦੀਆਂ ਪੰਜਾਬ ਚੋਣਾਂ ਲੜਨ ’ਤੇ ਪਾਬੰਦੀ ਲਗਾਵੇ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ


ਉਹਨਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਹੀ ਇਕ ਦਹਾਕੇ ਤੋਂ ਵੱਧ ਸਮੇਂ ਤੱਕ ਸੰਤਾਪ ਹੰਢਾਹਿਆ ਹੈ ਅਤੇ ਜਦੋਂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਰਗੇ ਆਗੂਆਂ ਨੇ ਸਦੀਵੀਂ ਸ਼ਾਂਤੀ ਵਾਸਤੇ ਭਾਈਚਾਰਜਕ ਸਾਂਝ ਵਾਸਤੇ ਕਦਮ ਚੁੱਕੇ ਤਾਂ ਸ਼ਾਂਤੀ ਬਹਾਲ ਹੋਈ। ਉਹਨਾਂ ਕਿਹਾ ਕਿ ਹੁਣ ਦਿੱਲੀ ਆਧਾਰਿਤ ਆਗੂ ਸੂਬੇ ਵਿਚ ਅਰਾਜਕਤਾ ਅਤੇ ਫਿਰਕੂ ਹਿੰਸਾ ਫੈਲਾਉਣ ਲਈ ਯਤਨਸ਼ੀਲ ਹੈ ਤੇ ਆਪ ਕੇਡਰ ਨੂੰ ਅਗਲੀਆਂ ਚੋਣਾਂ ਵਿਚ ਹਿੰਸਕ ਕਦਮ ਚੁੱਕਣ ਵਾਸਤੇ ਆਖ ਰਿਹਾ ਹੈ।


ਅਕਾਲੀ ਦਲ ਦੇ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ 2014 ਵਿਚ ਪੰਜਾਬ ਵਿਚ ਆਪ ਦੀ ਆਮਦ ਤੋਂ ਬਾਅਦ ਹੋਈਆਂ ਘਿਨੌਣੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਸ਼ੁਰੂਆਤ ਨਾਲ ਸੰਬੰਧਾਂ ਦੀ ਵੀ ਜਾਂਚ ਕਰਾਵੇ। ਉਹਨਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲਾਂ ਕਦੇ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਨਹੀਂ ਹੋਈਆਂ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਦਿੱਲੀ ਦੇ ਸਾਬਕਾ ਵਿਧਾਇਕ ਨਰੇਸ਼ ਯਾਦਵ ਨੂੰ ਮਾਲੇਰਕੋਟਲਾ ਵਿਚ ਪਵਿੱਤਰ ਕੁਰਾਨ ਸ਼ਰੀਫ ਦੀ ਬੇਅਦਬੀ ਦਾ ਦੋਸ਼ੀ ਠਹਿਰਾਇਆ ਗਿਆ ਤੇ ਆਪ ਨੇ  ਉਸ ਵੇਲੇ ਦੀ ਅਕਾਲੀ ਦਲ ਦੀ ਸਰਕਾਰ ਨੂੰ ਅਸਥਿਰ ਕਰਨ ਵਾਸਤੇ ਬੇਅਦਬੀ ਦੀਆਂ ਘਟਨਾਵਾਂ ਕਰਵਾਉਣ ਦੀ ਸਾਜ਼ਿਸ਼ ਰਚੀ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ


ਉਹਨਾਂ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ’ਤੇ ਬੇਅਦਬੀ ਅਤੇ ਆਪ ਦੀ ਪੰਜਾਬ ਵਿਚ ਆਮਦ ਨਾਲ ਸੰਬੰਧਾਂ ਦੀਆਂ ਘਟਨਾਵਾਂ ਦੀ ਜਾਂਚ ਲਈ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਸਨੇ ਤਾਂ ਨਰੇਸ਼ ਯਾਦਵ ਲਈ ਵੀ ਕਲੀਨ ਚਿੱਟ ਹਾਸਲ ਕਰਨ ਦਾ ਯਤਨ ਕੀਤਾ।
ਸਰਦਾਰ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਾਮਲੇ ਦੀ ਕੇਂਦਰੀ ਏਜੰਸੀ ਤੋਂ ਨਿਰਪੱਖ ਜਾਂਚ ਦੀ ਸਿਫਾਰਸ਼ ਕਰੇ।

Leave a Reply

Your email address will not be published. Required fields are marked *