“ਦ ਵਾਇਰ” ਦੇ ਪੱਤਰਕਾਰਾਂ ਖਿਲਾਫ਼ ਕੇਸ ਦਰਜ਼ ਕਰਨਾ , ਪੱਤਰਕਾਰੀ ਉਤੇ ਹਮਲਾ

ਚੰਡੀਗੜ੍ਹ 21 ਅਗਸਤ (  ਖ਼ਬਰ ਖਾਸ ਬਿਊਰੋ)

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਵਿੰਦਰ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਭੂਸ਼ਨ ਸੂਦ ਅਤੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ “ਦ ਵਾਇਰ” ਦੇ ਸੰਸਥਾਪਕ ਸੰਪਾਦਕ ਸਿਧਾਰਥ ਵਰਧਰਾਜਨ ਅਤੇ ਸਲਾਹਕਾਰ ਸੰਪਾਦਕ ਕਰਨ ਥਾਪਰ ਵਿਰੁੱਧ ਅਸਾਮ ਪੁਲੀਸ ਵੱਲੋਂ ਕੁਝ ਦਿਨਾਂ ਵਿੱਚ ਹੀ ਦੂਜਾ ਕੇਸ ਦਰਜ ਕਰਨ ਦੀ ਜ਼ੋਰਦਾਰ ਨਿੰਦਾ ਕੀਤੀ ਹੈ। ਆਗੂਆਂ ਨੇ ਅਸਾਮ ਪੁਲੀਸ ਵੱਲੋਂ ਸੀਨੀਅਰ ਪੱਤਰਕਾਰਾਂ ਖ਼ਿਲਾਫ਼ “ਭਾਰਤ ਦੀ ਪ੍ਰਭੂਸੱਤਾ ਨੂੰ ਖ਼ਤਰੇ ਵਿੱਚ ਪਾਉਣ” ਦੇ ਦੋਸ਼ਾਂ ਹੇਠ ਦਰਜ ਕੀਤਾ ਕੇਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੁਝ ਸਮਾਂ ਪਹਿਲਾਂ ਹੀ ਅਸਾਮ ਪੁਲੀਸ ਵੱਲੋਂ ਵਰਧਰਾਜਨ ਅਤੇ ਹੋਰਨਾ ਵਿਰੁੱਧ “ਦ ਵਾਇਰ” ਵਿੱਚ “ਅਪ੍ਰੇਸ਼ਨ ਸਿੰਧੂਰ” ਬਾਰੇ ਸਰਕਾਰ ਦੀ ਅਲੋਚਨਾ ਕਰਦਾ ਲੇਖ ਪ੍ਰਕਾਸ਼ਿਤ ਕਰਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਕਿਸੇ ਤਰ੍ਹਾਂ ਦੀ ਜ਼ੋਰ ਜ਼ਬਰਦਸਤੀ ਕਰਨ ਤੋਂ ਰਾਹਤ ਦਿੱਤੀ ਸੀ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਪਰ ਅਸਾਮ ਪੁਲੀਸ ਨੇ ਦੋਵੇਂ ਪੱਤਰਕਾਰਾਂ ਵਿਰੁੱਧ ਇੱਕ ਹੋਰ ਕੇਸ ਦਰਜ ਕੀਤਾ ਹੈ, ਜੋ ਪ੍ਰੈੱਸ ਦੀ ਅਜ਼ਾਦੀ ਉਪਰ ਸਿੱਧਾ ਹਮਲਾ ਹੈ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਗੁਹਾਟੀ ਪੁਲੀਸ ਦੀ ਅਪਰਾਧ ਸ਼ਾਖਾ ਵੱਲੋਂ ਕੇਸ ਸਬੰਧੀ ਕੋਈ ਜਾਣਕਾਰੀ ਸਾਂਝੀ ਕਰਨ ਦੀ ਥਾਂ ਦੋਵੇਂ ਪੱਤਰਕਾਰਾਂ ਨੂੰ 22 ਅਗਸਤ ਨੂੰ ਪੁਲੀਸ ਸਾਹਮਣੇ ਪੇਸ਼ ਹੋਣ ਦਾ ਹੁਕਮ ਸੁਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਰਬਉੱਚ ਅਦਾਲਤ ਵੱਲੋਂ ਦੇਸ਼ ਧ੍ਰੋਹ ਦੀ ਧਾਰਾ ਦੀ ਸੰਵਿਧਾਨਕਤਾ ਨੂੰ ਚੁਨੌਤੀ ਦਿੰਦੀਆਂ ਪਟੀਸ਼ਨਾਂ ਬਾਰੇ ਸੁਣਵਾਈ ਦੌਰਾਨ ਇਸ ਉਪਰ ਅਸਥਾਈ ਰੋਕ ਲਗਾ ਦਿੱਤੀ ਸੀ, ਪਰ ਨਵੇਂ ਕਾਨੂੰਨ ਬੀ.ਐਨ.ਐੱਸ ਦੀ ਧਾਰਾ 152 ਆਈ.ਪੀ.ਸੀ ਦੀ ਧਾਰਾ 124ਏ ਨਾਲੋਂ ਵੀ ਵਧੇਰੇ ਖ਼ਤਰਨਾਕ ਬਣਾ ਦਿੱਤੀ ਗਈ ਹੈ। ਜਿਸ ਦੀ ਵਰਤੋਂ ਵਿਰੋਧੀ ਅਵਾਜ਼ ਨੂੰ ਬੰਦ ਕਰਨ ਲਈ ਕੀਤੀ ਜਾ ਰਹੀ ਹੈ। ਇਹ ਬਿਆਨ ਸੀਨੀਅਰ ਆਗੂ ਸੰਤੋਖ ਗਿੱਲ ਨੇ  ਜਾਰੀ ਕੀਤਾ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

Leave a Reply

Your email address will not be published. Required fields are marked *