ਚੰਦੂਮਾਜਰਾ ਦੇ ਬਿਆਨ ਬਾਰੇ ਗਿਆਨੀ ਹਰਪ੍ਰੀਤ ਸਿੰਘ ਸਥਿਤੀ ਸਪਸ਼ਟ ਕਰਨ- ਚੀਮਾ, ਗਰੇਵਾਲ

ਚੰਡੀਗੜ੍ਹ, 21 ਅਗਸਤ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਚੁਣੌਤੀ ਦਿੱਤੀ ਕਿ ਉਹ ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਵੱਖਰਾ ਧੜਾ ਬਣਾਉਣ ਦੀ ਸਾਜ਼ਿਸ਼ 2 ਦਸੰਬਰ 2025 ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਤੋਂ ਪਹਿਲਾਂ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ’ਤੇ ਰਚੇ ਜਾਣ ਦੇ ਚੰਦੂਮਾਜਰਾ ਦੇ ਇਕਬਾਲੀਆ ਬਿਆਨ ’ਤੇ ਆਪਣੀ ਸਥਿਤੀ ਸਪਸ਼ਟ ਕਰਨ।

ਦੱਸਣਯੋਗ ਹੈ ਕਿ ਚੰਦੂਮਾਜਰਾ ਨੇ ਬੀਤੇ ਕੱਲ੍ਹ ਲੌਂਗੋਵਾਲ ਵਿਚ ਦਿੱਤੇ ਭਾਸ਼ਣ ਵਿਚ ਸਪਸ਼ਟ ਦੱਸਿਆ ਸੀ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ, ਅਕਾਲੀ ਦਲ ਨੂੰ ਦੋਫਾੜ ਕਰਨ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਨਵਾਂ ਚੁੱਲ੍ਹਾ ਦਲ ਦਾ ਪ੍ਰਧਾਨ ਬਣਾਉਣ ਦੀ ਸਾਜ਼ਿਸ਼ ਨੂੰ ਮਰਹੂਮ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਅੰਤਿਮ ਛੋਹਾਂ ਦਿੱਤੀਆਂ ਗਈਆਂ। ਚੰਦੂਮਾਜਰਾ ਨੇ ਇਹ ਵੀ ਦੱਸਿਆ ਸੀ ਕਿ ਇਹ ਸਭ ਕੁਝ ਸੁਰਜੀਤ ਸਿੰਘ ਰੱਖੜਾ, ਬੀਬੀ ਜਗੀਰ ਕੌਰ ਅਤੇ ਪਰਮਿੰਦਰ ਸਿੰਘ ਢੀਂਡਸਾ ਦੀ ਹਾਜ਼ਰੀ ਵਿਚ ਹੋਇਆ ਅਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਸ ਵਾਸਤੇ ਸਰਦਾਰ ਢੀਂਡਸਾ ਨੇ ਚੰਡੀਗੜ੍ਹ ਰਿਹਾਇਸ਼ ’ਤੇ ਸੱਦਿਆ ਸੀ।

ਇਥੇ ਪਾਰਟੀ ਦੇ ਮੁੱਖ ਦਫਤਰ ਵਿਚ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਅਮਰਜੀਤ ਸਿੰਘ ਚਾਵਲਾ ਅਤੇ ਸਰਬਜੀਤ ਸਿੰਘ ਝਿੰਜਰ ਨੇ ਜਥੇਦਾਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਕਿ ਉਹ ਪ੍ਰੋ. ਚੰਦੂਮਾਜਰਾ ਦੇ ਇਸ ਇਕਬਾਲੀਆ ਬਿਆਨ ਦਾ ਨੋਟਿਸ ਲੈਣ ਜਿਸ ਵਿਚ ਉਹਨਾਂ ਨੇ ਖੁੱਲ੍ਹਾਸਾ ਕੀਤਾ ਹੈ ਕਿ ਸਰਦਾਰ ਢੀਂਡਸਾ ਨੇ ਹੀ ਗਿਆਨੀ ਹਰਪ੍ਰੀਤ ਸਿੰਘ ਦੀ ਚੋਣ ਵੱਖਰੇ ਚੁੱਲ੍ਹਾ ਦਲ ਦੀ ਅਗਵਾਈ ਕਰਨ ਵਾਸਤੇ ਕੀਤੀ ਤੇ ਹਾਲ ਹੀ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਰਸਮੀ ਤੌਰ ’ਤੇ ਇਹ ਅਹੁਦਾ ਸੰਭਾਲ ਵੀ ਲਿਆ।

ਹੋਰ ਪੜ੍ਹੋ 👉  01 ਕਿਲੋ 446 ਗ੍ਰਾਮ ਹੈਰੋਈਨ, 19 ਬੋਤਲਾ ਸ਼ਰਾਬ ਸਮੇਤ ਤੇ ਨਸ਼ਾ ਕਰਨ ਦੇ ਆਦੀ ਕੁੱਲ 07 ਵਿਅਕਤੀ ਕੀਤੇ ਗ੍ਰਿਫ਼ਤਾਰ

ਇਸ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਵੱਡਾ ਧਰੋਹ ਕਮਾਉਣਾ ਕਰਾਰ ਦਿੰਦਿਆਂ ਇਹਨਾਂ ਆਗੂਆਂ ਨੇ ਕਿਹਾ ਕਿ ਇਹ ਸਪਸ਼ਟ ਹੋ ਗਿਆ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਪੁੱਜੇ ਸਨ ਜਿਥੇ ਨਵੀਂ ਸਿਆਸੀ ਪਾਰਟੀ ਬਣਾਉਣ ਵਾਸਤੇ ਚਰਚਾ ਕੀਤੀ ਗਈ, ਉਹ ਵੀ ਉਸ ਵੇਲੇ ਜਦੋਂ ਉਹ ਸਰਦਾਰ ਸੁਖਬੀਰ ਸਿੰਘ ਬਾਦਲ ਖਿਲਾਫ ਮਿਲੀ ਸ਼ਿਕਾਇਤ ਦਾ ਨਿਪਟਾਰਾ ਕਰਨ ਵਿਚ ਲੱਗੇ ਸਨ। ਇਹਨਾਂ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਆਖਿਆ ਕਿ ਉਹ ਇਹ ਵੀ ਸਪਸ਼ਟ ਕਰਨ ਕਿ ਕੀ ਉਹਨਾਂ ਨੇ ਆਪਣੀ ਚੰਡੀਗੜ੍ਹ ਫੇਰੀ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਨੂੰ ਸੂਚਿਤ ਕੀਤਾ ਸੀ ਅਤੇ ਉਹਨਾਂ ਨੂੰ ਵੱਖਰੇ ਚੁੱਲ੍ਹਾ ਦਲ ਦੀ ਅਗਵਾਈ ਦੀ ਮਿਲੀ ਪੇਸ਼ਕਸ਼ ਬਾਰੇ ਦੱਸਿਆ ਸੀ। ਇਹਨਾਂ ਆਗੂਆਂ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਹੁਣ ਇਹ ਵੀ ਦੱਸਣ ਕਿ ਕੀ ਉਹਨਾਂ ਨੇ ਹੀ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਦੀ ਸਾਂਝੀ ਸਾਜ਼ਿਸ਼ ਨੂੰ ਅਮਲੀ ਰੂਪ ਦਿੱਤਾ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਇਸ ਮੌਕੇ ਸੰਬੋਧਨ ਕਰਦਿਆਂ ਸਰਦਾਰ ਗਰੇਵਾਲ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਪੰਥ ਦੇ ਗੱਦਾਰ ਹਨ ਅਤੇ ਉਹਨਾਂ ਨੂੰ ਸਿੰਘ ਸਾਹਿਬ ਵਜੋਂ ਨਹੀਂ ਸੱਦਿਆ ਜਾ ਸਕਦਾ। ਉਹਨਾਂ ਕਿਹਾ ਕਿ ਨਵਾਂ ਚੁੱਲ੍ਹਾ ਦਲ ਦੇ ਆਗੂਆਂ ਨੇ ਗਿਆਨੀ ਹਰਪ੍ਰੀਤ ਸਿੰਘ ਨੂੰ ਸਰਦਾਰ ਢੀਂਡਸਾ ਦੀ ਰਿਹਾਇਸ਼ ’ਤੇ ਸੱਦ ’ਤੇ ਧਰੋਹ ਕਮਾਇਆ ਹੈ ਤੇ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਅਕਾਲੀ ਦਲ ਦੇ ਪ੍ਰਧਾਨ ਖਿਲਾਫ ਸ਼ਿਕਾਇਤ ਦੇ ਮਾਮਲੇ ਵਿਚ ਸਹਿ ਸਾਜ਼ਿਸ਼ਕਰਤਾ ਬਣ ਕੇ ਬੱਜ਼ਰ ਗੁਨਾਹ ਕੀਤਾ ਹੈ। ਸਰਦਾਰ ਗਰੇਵਾਲ ਨੇ ਕਿਹਾ ਕਿ ਅਜਿਹਾ ਕਰ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮਾਣ ਸਤਿਕਾਰ ਨੂੰ ਠੇਸ ਪਹੁੰਚਾਈ ਹੈ ਅਤੇ ਇਸਦੀ ਮਰਿਆਦਾ ਦੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਇਹ ਢੁਕਵਾਂ ਮਾਮਲਾ ਬਣਦਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਤਲਬ ਕੀਤਾ ਜਾਵੇ ਅਤੇ ਪੰਥ ਦਾ ਦੋਖ਼ੀ ਕਰਾਰ ਦਿੱਤਾ ਜਾਵੇ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਡਾ. ਦਲਜੀਤ ਸਿੰਘ ਚੀਮਾ ਨੇ ਇਸ ਸਾਰੀ ਸਾਜ਼ਿਸ਼ ਨੂੰ ਬੇਨਕਾਬ ਕਰਨ ਅਤੇ ਸਾਰਾ ਸੱਚ ਪੰਥ ਸਾਹਮਣੇ ਲਿਆਉਣ ਵਾਸਤੇ ਪ੍ਰੋ. ਚੰਦੂਮਾਜਰਾ ਦਾ ਧੰਨਵਾਦ ਕੀਤਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਕਾਲ ਪੁਰਖ਼ ਦੀ ਕ੍ਰਿਪਾ ਨਾਲ ਸੱਚਾਈ ਦੀ ਜਿੱਤ ਹੋਵੇਗੀ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਚੰਦੂਮਾਜਰਾ ਨੇ ਮਨਪ੍ਰੀਤ ਸਿੰਘ ਇਯਾਲੀ ਨੂੰ ਵੀ ਬੇਨਕਾਬ ਕੀਤਾ ਜਿਹਨਾਂ ਨੇ ਸਿਰਫ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਚੱਲਣ ਦੀ ਰੱਟ ਲਗਾਈ ਸੀ ਪਰ ਅਸਲ ਵਿਚ ਸੁਧਾਰ ਲਹਿਰ ਨਾਂ ਉਹਨਾਂ ਦੀ ਹੀ ਤਜਵੀਜ਼ ਸੀ। ਉਹਨਾਂ ਕਿਹਾ ਕਿ ਇਸ ਮਗਰੋਂ ਸਾਰਾ ਡਰਾਮਾ ਗਿਆਨੀ ਹਰਪ੍ਰੀਤ ਸਿੰਘ ਨੇ ਕੀਤਾ ਅਤੇ ਕਿਵੇਂ ਨਵਾਂ ਚੁੱਲ੍ਹਾ ਦਲ ਦੇ ਪ੍ਰਧਾਨ ਦੇ ਅਹੁਦੇ ਦੀ ਦੌੜ ਵਿਚੋਂ ਬਾਹਰ ਹੋਣ ਦਾ ਨਾਟਕ ਕੀਤਾ, ਇਹ ਸਭ ਕੁਝ ਚੰਦੂਮਾਜਰਾ ਦੇ ਇਕਬਾਲੀਆ ਬਿਆਨ ਵਿਚ ਸਪਸ਼ਟ ਕੀਤਾ ਗਿਆ ਹੈ।

Leave a Reply

Your email address will not be published. Required fields are marked *