ਸੈਲੂਨ ਫਾਇਰਿੰਗ ਮਾਮਲਾ: ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀ  ਗ੍ਰਿਫ਼ਤਾਰ; ਤਿੰਨ ਪਿਸਤੌਲਾਂ ਬਰਾਮਦ

ਤਰਨਤਾਰਨ, 31 ਅਗਸਤ (ਖ਼ਬਰ ਖਾਸ ਬਿਊਰੋ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਵਿਰੁੱਧ ਇੱਕ ਵੱਡੀ ਸਫਲਤਾ ਵਿੱਚ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਪੱਟੀ ਤਰਨਤਾਰਨ ਦੇ ਇੱਕ ਸੈਲੂਨ ਵਿੱਚ ਹਾਲ ਹੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਹੋਣ ਦੇ ਦੋਸ਼ ਵਿੱਚ ਪ੍ਰਭ ਦਾਸੂਵਾਲ-ਗੋਪੀ ਘਣਸ਼ਾਮਪੁਰ ਗੈਂਗ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।

ਦੱਸਣਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ ਗਾਂਧੀ, ਵਾਸੀ ਖਡੂਰ ਸਾਹਿਬ, ਤਰਨਤਾਰਨ ਅਤੇ ਜਸਕਰਨ ਉਰਫ ਕਰਨ, ਵਾਸੀ ਪਿੰਡ ਫੈਲੋਕੇ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ.30 ਬੋਰ ਦੇ ਤਿੰਨ ਦੇਸੀ ਪਿਸਤੌਲ ਵੀ ਬਰਾਮਦ ਕੀਤੇ ਹਨ।

ਹੋਰ ਪੜ੍ਹੋ 👉  ਕੌਣ ਲਗਵਾਉਂਦਾ ਅਤੇ ਕੌਣ ਹਟਵਾਉਂਦਾ ਖ਼ਬਰਾਂ, ਵੜਿੰਗ ਨੇ ਖੋਲ੍ਹੇ ਭੇਤ, ਪੱਤਰਕਾਰ ਖਿੜ ਖਿੜ ਹੱਸਦੇ ਰਹੇ

ਜਾਣਕਾਰੀ ਅਨੁਸਾਰ, 24 ਅਗਸਤ, 2025 ਨੂੰ ਰਾਤ 11.30 ਵਜੇ ਦੇ ਕਰੀਬ, ਤਿੰਨ ਬਾਈਕ ਸਵਾਰ ਵਿਅਕਤੀਆਂ ਨੇ ਪੱਟੀ ਤਰਨਤਾਰਨ ਦੇ ਇੱਕ ਸੈਲੂਨ ‘ਤੇ ਗੋਲੀਆਂ ਚਲਾਈਆਂ। ਸੈਲੂਨ ਦੇ ਮਾਲਕ ਨੂੰ ਪਿਛਲੇ ਕੁਝ ਮਹੀਨਿਆਂ ਤੋਂ ਅਣਪਛਾਤੇ ਮੋਬਾਈਲ ਨੰਬਰਾਂ ਤੋਂ ਫਿਰੌਤੀ ਲਈ ਕਾਲ ਆ ਰਹੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਗੋਪੀ ਘਣਸਾਮਪੁਰੀਆ ਗੈਂਗ ਦੇ ਵਿਦੇਸ਼ੀ ਗੈਂਗਸਟਰ ਪ੍ਰਭ ਦਾਸੂਵਾਲ ਦੇ ਸੰਪਰਕ ਵਿੱਚ ਸਨ ਅਤੇ ਪੈਸੇ ਵਸੂਲਣ ਲਈ ਉਸਦੇ ਨਿਰਦੇਸ਼ਾਂ ‘ਤੇ ਗੋਲੀਬਾਰੀ ਕੀਤੀ ਸੀ। ਉਨ੍ਹਾਂ ਕਿਹਾ ਕਿ ਦੋਵੇਂ ਦੋਸ਼ੀ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਯੋਜਨਾ ਬਣਾ ਰਹੇ ਸਨ ਅਤੇ ਅਕਸਰ ਆਪਣਾ ਸਥਾਨ ਬਦਲਦੇ ਰਹਿੰਦੇ ਸਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਤਾ ਲਗਾਇਆ ਜਾ ਸਕੇ।

ਆਪ੍ਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਨ੍ਹਾਂ ਦੋਵਾਂ ਸ਼ੱਕੀ ਅਪਰਾਧੀਆਂ ਬਾਰੇ ਰਾਜ ਵਿੱਚ ਸਨਸਨੀਖੇਜ਼ ਅਪਰਾਧ ਕਰਨ ਦੀ ਸਾਜ਼ਿਸ਼ ਰਚਣ ਸਬੰਧੀ ਵਿਸ਼ੇਸ਼ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਇਸ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏਜੀਟੀਐਫ ਪੰਜਾਬ ਦੀਆਂ ਟੀਮਾਂ ਨੇ ਤਰਨਤਾਰਨ ਪੁਲਿਸ ਨਾਲ ਮਿਲ ਕੇ ਸਰਹਾਲੀ ਰੋਡ, ਕੈਰੋਂ ਤਰਨਤਾਰਨ ਤੋਂ ਦੋਵਾਂ ਮੁਲਜ਼ਮਾਂ ਨੂੰ ਸਫਲਤਾਪੂਰਵਕ ਗ੍ਰਿਫ਼ਤਾਰ ਕਰ ਲਿਆ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਤਰਨਤਾਰਨ ਦੀਪਕ ਪਾਰੀਕ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਪੁਰਾਣਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਖ਼ਿਲਾਫ਼ ਕਤਲ, ਚੋਰੀ ਅਤੇ ਅਸਲਾ ਐਕਟ ਆਦਿ ਦੇ ਕਈ ਮਾਮਲੇ ਦਰਜ ਹਨ।

ਐਸਐਸਪੀ ਨੇ ਕਿਹਾ ਕਿ ਇਸ ਸਬੰਧੀ ਕੇਸ ਥਾਣਾ ਸਿਟੀ ਪੱਟੀ ਤਰਨਤਾਰਨ ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 125, 308(4) ਅਤੇ 324(2) ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਐਫਆਈਆਰ ਨੰਬਰ 131 ਮਿਤੀ 25/08/2025 ਪਹਿਲਾਂ ਹੀ ਦਰਜ ਹੈ।

Leave a Reply

Your email address will not be published. Required fields are marked *