ਪ੍ਰਾਚੀਨ ਮੰਦਰ ਦੀ ਇਮਾਰਤ ਦੀ ਮਜ਼ਬੂਤੀ ਲਈ 1.27 ਕਰੋੜ ਰੁਪਏ ਅਲਾਟ ਕਰਵਾਉਣ ਲਈ ਕੀਤੇ ਜਾ ਰਹੇ ਹਨ ਯਤਨ

ਨੰਗਲ, 5 ਸਤੰਬਰ (ਖ਼ਬਰ ਖਾਸ ਬਿਊਰੋ)

ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਨੰਗਲ ਵਿੱਚ ਇੱਕ ਇਤਿਹਾਸਕ ਅਸਥਾਨ ਪ੍ਰਾਚੀਨ ਸ੍ਰੀ ਲਕਸ਼ਮੀ ਨਾਰਾਇਣ ਮੰਦਰ ਨੂੰ ਸਤਲੁਜ ਦਰਿਆ ਦੇ ਤੇਜ਼ ਵਹਾਅ ਕਾਰਨ ਅੰਸ਼ਕ ਤੌਰ ‘ਤੇ ਨੁਕਸਾਨ ਪੁੱਜਣ ਉੱਤੇ ਇਸ ਨੂੰ ਬਚਾਉਣ ਲਈ ਤੁਰੰਤ ਤੇਜ਼ੀ ਨਾਲ ਕਾਰਵਾਈ ਆਰੰਭੀ। ਉਨ੍ਹਾਂ ਵੱਲੋਂ ਵਲੰਟੀਅਰਾਂ, ਸਥਾਨਕ ਨੌਜਵਾਨਾਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਮੰਦਰ ਨੂੰ ਹੋਰ ਨੁਕਸਾਨ ਤੋਂ ਬਚਾਉਣ ਲਈ ਡੰਗਾ (ਰੀਵੇਟਮੈਂਟ) ਲਗਾ ਕੇ ਮਜ਼ਬੂਤ ਕੀਤਾ ਜਾ ਰਿਹਾ ਹੈ।

ਸ. ਬੈਂਸ ਨੇ ਕਿਹਾ ਕਿ ਨਗਰ ਕੌਂਸਲ, ਨੰਗਲ ਰਾਹੀਂ ਮੰਦਰ ਦੀ ਇਮਾਰਤ ਦੀ ਸਥਾਈ ਮਜ਼ਬੂਤੀ ਲਈ 1.27 ਕਰੋੜ ਰੁਪਏ ਦੀ ਰਾਸ਼ੀ ਅਲਾਟ ਕਰਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸਿੱਖਿਆ ਮੰਤਰੀ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪ੍ਰਭਾਵਿਤ ਪਿੰਡਾਂ ਅਤੇ ਕਸਬਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਸ. ਬੈਂਸ ਨੇ ਯੂਥ ਕਲੱਬਾਂ, ਪੰਚਾਇਤਾਂ, ਸਮਾਜਿਕ ਤੇ ਧਾਰਮਿਕ ਸੰਗਠਨਾਂ ਅਤੇ ਪ੍ਰਸ਼ਾਸਨ ਦਾ ਬਚਾਅ ਅਤੇ ਰਾਹਤ ਕਾਰਜਾਂ ਵਿੱਚ ਸਰਗਰਮੀ ਨਾਲ ਭੂਮਿਕਾ ਨਿਭਾਉਣ ਅਤੇ ਮਦਦ ਕਰਨ ਲਈ ਉਹਨਾਂ ਦਾ ਧੰਨਵਾਦ ਕਰਦਿਆਂ ਕਿਹਾ, “ਅਸੀਂ ਆਪਣੇ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨੂੰ ਇਸ ਕੁਦਰਤੀ ਆਫ਼ਤ ਤੋਂ ਬਚਾਉਣ ਅਤੇ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਅਸੀਂ ਸਮੂਹਿਕ ਯਤਨਾਂ ਨਾਲ ਇਸ ਚੁਣੌਤੀ ਨੂੰ ਪਾਰ ਕਰਾਂਗੇ ਅਤੇ ਆਮ ਸਥਿਤੀ ਨੂੰ ਬਹਾਲ ਕਰਾਂਗੇ।”

ਸ. ਹਰਜੋਤ ਸਿੰਘ ਬੈਂਸ ਨੇ ਭਾਖੜਾ ਡੈਮ ਦੀ ਸਥਿਤੀ ਬਾਰੇ ਇੱਕ ਮਹੱਤਵਪੂਰਨ ਰਾਹਤ ਵਾਲੀ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਣੀ ਦਾ ਪੱਧਰ 1678.66 ਫੁੱਟ ਤੱਕ ਘੱਟ ਗਿਆ ਹੈ ਅਤੇ ਇਹ ਕੱਲ੍ਹ ਦੇ 1679.05 ਫੁੱਟ ਦੇ ਮੁਕਾਬਲੇ ਲਗਭਗ ਅੱਧਾ ਫੁੱਟ ਘੱਟ ਹੈ। ਪਾਣੀ ਦਾ ਪੱਧਰ ਘਟਣ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਿਮਾਚਲ ਪ੍ਰਦੇਸ਼ ਦੇ ਕੈਚਮੈਂਟ ਖੇਤਰਾਂ ਵਿੱਚ ਘੱਟ ਬਾਰਿਸ਼ ਅਤੇ ਅਨੁਕੂਲ ਮੌਸਮੀ ਸਥਿਤੀਆਂ ਕਾਰਨ ਪਾਣੀ ਦਾ ਪੱਧਰ ਘਟਿਆ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸ. ਬੈਂਸ ਨੇ ਅੱਜ ਪਿੰਡ ਹਰੀਵਾਲ ਵਿਖੇ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਦੇ ਕਾਰਜ ਵਿੱਚ ਹੱਥ ਵਟਾਇਆ। ਉਨ੍ਹਾਂ ਦੱਸਿਆ ਕਿ ਪਾਣੀ ਦੇ ਤੇਜ਼ ਵਹਾਅ ਕਾਰਨ ਖੋਰ ਲੱਗਣ ਨਾਲ ਸੰਵੇਦਨਸ਼ੀਲ ਖੇਤਰਾਂ ਵਿੱਚ ਨਦੀ ਦੇ ਕਿਨਾਰਿਆਂ ਨੂੰ ਮਜ਼ਬੂਤੀ ਦੇਣ ਲਈ ਜੰਬੋ ਬੈਗਾਂ ਦੀ ਵਰਤੋਂ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *