ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਮੁਆਵਜ਼ਾ ਪੰਜ ਏਕੜ ਤੱਕ ਦੇਣ ਦੀ ਹੱਦ ਖਤਮ ਕੀਤੀ ਜਾਵੇ: ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 18 ਸਤੰਬਰ (ਖ਼ਬਰ ਖਾਸ ਬਿਊਰੋ)

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਫਸਲਾਂ ਦੇ ਖਰਾਬੇ ਲਈ ਕਿਸਾਨਾਂ ਨੂੰ ਪੰਜ ਏਕੜ ਤੱਕ ਮੁਆਵਜ਼ਾ ਦੇਣ ਦੀ ਹੱਦ ਖ਼ਤਮ ਕੀਤੀ ਜਾਵੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਨੇ ਪਹਿਲਾਂ ਐਲਾਨ ਕੀਤਾ ਸੀ ਕਿ ਉਹ ਬੱਕਰੀਆਂ ਤੇ ਮੁਰਗੀਆਂ ਦਾ ਵੀ ਮੁਆਵਜ਼ਾ ਦੇਣਗੇ ਪਰ ਹੁਣ ਉਹ ਮੁਆਵਜ਼ਾ ਵੀ ਸਿਰਫ 20,000 ਰੁਪਏ ਪ੍ਰਤੀ ਏਕੜ ਦੇ ਰਹੇ ਹਨ ਤੇ ਉਹ ਵੀ ਹਰ ਕਿਸਾਨ ਲਈ ਪੰਜ ਏਕੜ ਦੀ ਹੱਦ ਤੈਅ ਕੀਤੀ ਗਈ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਜੇਕਰ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਨਾ ਮਿਲਿਆ ਤਾਂ ਸੂਬੇ ਵਿਚ ਖੇਤੀਬਾੜੀ ਸੰਕਟ ਖੜ੍ਹਾ ਹੋ ਜਾਵੇਗਾ।ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਸੂਬੇ ਵਿਚ ਆਏ ਹੜ੍ਹਾਂ ਨਾਲ ਹੋਏ ਫਸਲੀ ਨੁਕਸਾਨ ਵਾਸਤੇ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਤੁਰੰਤ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ 👉  ਲਾਧੂਕਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ ‘ਅੰਤਰਰਾਸ਼ਟਰੀ ਦਿਵਿਆਂਗਜਨ ਦਿਵਸ’ ਯਾਦਗਾਰੀ ਢੰਗ ਨਾਲ ਮਨਾਇਆ

ਸਰਦਾਰ ਬਾਦਲ ਨੇ ਸੂਬੇ ਵਿਚ ਹੜ੍ਹਾਂ ਦੀ ਤ੍ਰਾਸਦੀ ਨੂੰ ’ਮਾਨ ਵੱਲੋਂ ਸਹੇੜੀ’ ਤ੍ਰਾਸਦੀ ਕਰਾਰ ਦਿੱਤਾ ਅਤੇ ਕਿਹਾ ਕਿ ਮੁੱਖ ਮੰਤਰੀ ਤੇ ਉਹਨਾਂ ਦੀ ਸਰਕਾਰ ਨੇ ਪੰਜਾਬੀਆਂ ਨੂੰ ਹਰ ਪੜਾਅ ’ਤੇ ਫੇਲ੍ਹ ਕੀਤਾ ਹੈ ਭਾਵੇਂ ਉਹ ਸੂਏ ਸਾਫ ਕਰਨ ਦਾ ਮਾਮਲਾ ਹੋਵੇ ਜਾਂ ਫਿਰ ਮੌਨਸੂਨਾਂ ਤੋਂ ਪਹਿਲਾਂ ਬੰਨ ਮਜ਼ਬੂਤ ਕਰਨ ਦਾ ਮਾਮਲਾ ਹੋਵੇ ਜਾਂ ਫਿਰ ਹੜ੍ਹ ਮਾਰੇ ਕਿਸਾਨਾਂ ਨੂੰ ਸਮੇਂ ਸਿਰ ਰਾਹਤ ਪ੍ਰਦਾਨ ਦੀ ਗੱਲ ਹੋਵੇ। ਉਹਨਾਂ ਕਿਹਾ ਕਿ ਹੁਣ ਵੀ ਮੁਆਵਜ਼ੇ ਵਿਚ ਬਹੁਤ ਦੇਰੀ ਕੀਤੀ ਜਾ ਰਹੀ ਹੈ।

ਸਰਦਾਰ ਬਾਦਲ ਨੇ ਇਹ ਵੀ ਮੰਗ ਕੀਤੀ ਕਿ ਪੰਜਾਬ ਸਰਕਾਰ ਇਸਦੇ ਖ਼ਜ਼ਾਨੇ ਵਿਚ ਪਏ ਸੂਬੇ ਦੇ ਕੁਦਰਤੀ ਆਫਤ ਫੰਡ ਦੇ 12,000 ਕਰੋੜ ਰੁਪਏ ਤੁਰੰਤ ਜਾਰੀ ਕਰੇ। ਉਹਨਾਂ ਕਿਹਾ ਕਿ ਇਹ ਪੈਸਾ ਜਾਰੀ ਨਾ ਕਰਨ ਦਾ ਕੋਈ ਬਹਾਨਾ ਨਹੀਂ ਹੋ ਸਕਦਾ ਬਸ਼ਰਤੇ ਕਿ ਇਸਦੀ ਦੁਰਵਰਤੋਂ ਨਾ ਕੀਤੀ ਗਈ ਹੋਵੇ ਤੇ ਪੰਜਾਬੀਆਂ ਨੂੰ ਪੀੜਤ ਨਾ ਬਣਾਇਆ ਗਿਆ ਹੋਵੇ।

ਹੋਰ ਪੜ੍ਹੋ 👉  ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਆਦਰਸ਼ ਚੋਣ ਜਾਬਤਾ ਲਾਗੂ ਕਰਨ ਜ਼ਿਲ੍ਹਾ ਤੇ ਬਲਾਕ ਪੱਧਰ ਤੇ ਨੋਡਲ ਅਫਸਰ ਕੀਤੇ ਨਿਯੁਕਤ

ਉਹਨਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ, ਖੇਤੀਬਾੜੀ ਮਜ਼ਦੂਰਾਂ ਦੇ ਹੋਏ ਨੁਕਸਾਨ, ਪਸ਼ੂਆਂ ਦੇ ਹੋਏ ਨੁਕਸਾਨ ਅਤੇ ਮਕਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਵੇ।

Leave a Reply

Your email address will not be published. Required fields are marked *