ਮਜੀਠੀਆ ਦੀ ਜ਼ਮਾਨਤ ‘ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ

 ਚੰਡੀਗੜ੍ਹ 29 ਅਕਤੂਬਰ ( ਖ਼ਬਰ ਖਾਸ ਬਿਊਰੋ) ਸਾਬਕਾ  ਮੰਤਰੀ  ਆਗੂ ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਅੱਜ ਵੀ ਹਾਈਕੋਰਟ ਤੋਂ ਜ਼ਮਾਨਤ ਨਹੀਂ ਮਿਲ ਸਕੀ।ਹਾਈ ਕੋਰਟ ਨੇ ਮਜੀਠੀਆ ਦੀ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 6 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ।

ਮਜੀਠੀਆ  6 ਜੁਲਾਈ ਤੋਂ ਨਾਭਾ ਜੇਲ੍ਹ ਵਿੱਚ ਬੰਦ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਨੂੰ 25 ਜੂਨ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਸੀ।

ਮਜੀਠੀਆ ਨੇ ਅਪੀਲ ਵਿਚ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਗਈ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਗਿਆ ਸੀ। ਮਜੀਠੀਆ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਵਿਰੁੱਧ ਦਰਜ ਕੀਤੀ ਗਈ ਐਫਆਈਆਰ ਸਿਆਸੀ ਬਦਲਾਖੋਰੀ ਦਾ ਨਤੀਜਾ ਸੀ ਅਤੇ ਇਸਨੂੰ ਸਰਕਾਰ ਵੱਲੋਂ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਦੱਸਿਆ ਸੀ। ਮਜੀਠੀਆ ਦੇ ਅਨੁਸਾਰ, ਉਹ ਸੱਤਾਧਾਰੀ ਪਾਰਟੀ ਦੀਆਂ ਨੀਤੀਆਂ ਦਾ ਸਖ਼ਤ ਵਿਰੋਧ ਕਰ ਰਿਹਾ ਹੈ । ਜਿਸ ਕਰਕੇ ਉਸਨੂੰ ਨਿਸ਼ਾਨਾ ਬਣਾਇਆ ਗਿਆ ਸੀ। ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਤਹਿਤ 25 ਜੂਨ ਨੂੰ ਸਵੇਰੇ 4:30 ਵਜੇ ਮੋਹਾਲੀ ਵਿੱਚ ਏਆਈਆਰ ਦਾਇਰ ਕੀਤੀ ਗਈ ਸੀ।

ਹੋਰ ਪੜ੍ਹੋ 👉  ਗੈਂਗਸਟਰ ਮਾਡਿਊਲ ਦੇ ਤਿੰਨ ਕਾਰਕੁਨ ਦੋ ਅਤਿ-ਆਧੁਨਿਕ ਪਿਸਤੌਲ ਸਮੇਤ ਕਾਬੂ

ਮਜੀਠੀਆ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸਵੇਰੇ 9 ਵਜੇ ਉਨ੍ਹਾਂ ਦੇ ਨਿਵਾਸ ਸਥਾਨ ਤੋਂ ਹਿਰਾਸਤ ਵਿੱਚ ਲਿਆ ਗਿਆ ਸੀ, ਜਦੋਂ ਕਿ ਉਨ੍ਹਾਂ ਦੀ ਰਸਮੀ ਗ੍ਰਿਫ਼ਤਾਰੀ ਸਵੇਰੇ 11:20 ਵਜੇ ਦਿਖਾਈ ਗਈ ਸੀ। ਉਨ੍ਹਾਂ ਨੇ ਇਸ ਅੰਤਰ ਨੂੰ ਗੈਰ-ਕਾਨੂੰਨੀ ਹਿਰਾਸਤ ਦੱਸਿਆ ਅਤੇ ਕਿਹਾ ਕਿ ਇਹ ਸੰਵਿਧਾਨ ਦੀ ਧਾਰਾ 22(2) ਅਤੇ ਭਾਰਤੀ ਸਿਵਲ ਸੁਰੱਖਿਆ ਕੋਡ (ਪਹਿਲਾਂ ਸੀਆਰਪੀਸੀ ਦੀ ਧਾਰਾ 167) ਦੀ ਉਲੰਘਣਾ ਕਰਦਾ ਹੈ, ਜੋ ਕਿਸੇ ਵੀ ਗ੍ਰਿਫ਼ਤਾਰ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕਰਨ ਦਾ ਹੁਕਮ ਦਿੰਦਾ ਹੈ।

ਹੋਰ ਪੜ੍ਹੋ 👉  ਸੁਖਬੀਰ ਨੇ ਪੰਜਾਬ ਯੂਨੀਵਰਸਿਟੀ ਮਾਮਲੇ ਵਿਚ ਪਾਰਟੀ ਲੀਹਾਂ ਤੋਂ ਉਪਰ ਉਠ ਕੇ ਹਮਾਇਤ ਦਾ ਦਿੱਤਾ ਭਰੋਸਾ

Leave a Reply

Your email address will not be published. Required fields are marked *