ਚੰਡੀਗੜ੍ਹ, 18 ਦਸੰਬਰ (ਖ਼ਬਰ ਖਾਸ ਬਿਊਰੋ)
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਿਧਾਨ ਸਭਾ ਵਿਚ ਅੱਜ ਸੰਤਰੀ ਰੰਗ ਦੀ ਦਸਤਾਰ ਸਜ਼ਾਕੇ ਆਏ। ਹਰਿਆਣਾ ਵਿਧਾਨ ਸਭਾ ਵਿਚ ਜਿੱਥੇ ਗੁਰੂ ਤੇਗ ਬਹਾਦਰ ਸਾਹਿਬ, ਗੁਰੂ ਨਾਨਕ ਦੇਵ ਜੀ ਅਤੇ ਸਾਹਿਬਜ਼ਾਦਿਆਂ ਦੇ ਜੀਵਨ ਤੇ ਸ਼ਹਾਦਤ ਬਾਰੇ ਚਰਚਾ ਹੋਈ ਉਥੇ ਵਾਹਿਗੁਰੂ ਜੀ ਕਾ ਖਾਲਸਾ , ਵਾਹਿਗੁਰੂ ਜੀ ਕੀ ਫਤਿਹ ਦੇ ਜੈਕਾਰੇ ਗੂੰਜੇ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 350ਸਾਲਾਂ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਸਦਨ ਵਿਚ ਪੇਸ਼ ਸਰਕਾਰੀ ਮਤੇ ਤੇ ਚਰਚਾ ਕਰਦਿਆ ਕਿਹਾ ਕਿ ਗੁਰੂ ਤੇਗ ਬਹਾਦਰ ਨੇ ਅਨਿਆ ਦੇ ਖ਼ਿਲਾਫ਼ ਆਪਣਾ ਬਲੀਦਾਨ ਦਿੱਤਾ ਸੀ। ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦੀ ਘਟਨਾ ਸਾਹਮਣੇ ਆਉਣ ‘ਤੇ ਲੋਕਾਂ ਦੇ ਰੌਂਗਟੇ ਖੜੇ ਹੋ ਜਾਂਦੇ ਹਨ।
ਹਰਿਆਣਾ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਸੀ।ਮੀਟਿੰਗ ਦੇ ਵਿੱਚ ਫੈਸਲਾ ਹੋਇਆ ਸੀ ਕਿ ਸ਼ਹੀਦੀ ਸਮਾਗਮ ਮੰਨਾਉਣ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਰਹੇਗੀ ਅਤੇ ਸਰਕਾਰ ਪਿੱਛੇ ਰਹੇਗੀ। ਵੱਖ-ਵੱਖ ਥਾਵਾਂ ਤੋਂ ਨਿਕਾਲੇ ਨਗਰ ਕੀਰਤਨ ਵਿੱਚ ਸਾਰੀਆਂ ਪਾਰਟੀਆਂ ਦੇ ਵੱਡੇ ਆਗੂਆਂ ਦੀ ਸ਼ਮੂਲੀਅਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਸੀ।
ਮੁੱਖ ਮੰਤਰੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨਾਂ ਨੇ ਧਰਮ ਅਤੇ ਲੋਕਾਂ ਨੂੰ ਬਚਾਉਣ ਲਈ ਬਹੁਤ ਸਾਰੇ ਤਸ਼ਦਦ ਝੱਲੇ ਸਨ । ਹਰਿਆਣਾ ਸਰਕਾਰ ਨੇ ਨਵੀਂ ਪੀੜੀ ਨੂੰ ਗੁਰੂ ਸਾਹਿਬਾਨਾਂ ਦੀ ਕੁਰਬਾਨੀ ਤੇ ਜੀਵਨ ਬਾਰੇ ਜਾਗਰੂਕ ਕਰਨ ਲਈ ਇਹ ਸਮਾਗਮ ਰਚਾਏ ਸਨ। ਭਾਜਪਾ ਸਰਕਾਰ ਗੁਰੂਆਂ ਦੀ ਕੁਰਬਾਨੀ ਅਤੇ ਸਿੱਖਿਆ ਨੂੰ ਵਧਾਉਣ ਦਾ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਸ਼ਹੀਦੀ ਦਿਵਸ ਦੇ ਸਬੰਧ ਵਿੱਚ ਚਾਰ ਵੱਖ-ਵੱਖ ਥਾਵਾਂ ਤੋਂ ਅਲੱਗ ਅਲੱਗ ਕੀਰਤਨ ਨਿਕਾਲੇ। ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਿੱਖ ਗੁਰੂਆਂ ਪ੍ਰਤੀ ਬਹੁਤ ਸ਼ਰਧਾ ਹੈ ਅਤੇ ਉਹ ਕੁਰਕਸ਼ੇਤਰ ਦੀ ਧਰਤੀ ‘ਤੇ ਹਰਿਆਣਾ ਸਰਕਾਰ ਵੱਲੋਂ ਅਯਜਿਤ 350 ਸਮਾਗਮ ਸ਼ਾਮਿਲ ਹੋਏ ਸਨ।
ਉਹਨਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦਾ ਜੀਵਨ, ਜਬਰ ਜੁਲਮ ਦੇ ਖਿਲਾਫ ਅੜੇ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਹਨਾਂ ਕਿਹਾ ਕਿ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਸਿਰਸਾ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਦੀ ਯਾਦ ਵਿੱਚ ਚੇਅਰ ਸਥਾਪਿਤ ਕੀਤੀ ਜਾਵੇਗੀ। ਅੰਬਾਲਾ ਸਥਿਤ ਪੋਲੀਟੈਕਨਿਕਲ ਕਾਲਜ ਦਾ ਨਾਂ ਬਦਲ ਕੇ ਗੁਰੂ ਤੇਗ ਬਹਾਦਰ ਸਾਹਿਬ ਕਾਲਜ ਰੱਖ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਸਰਕਾਰ ਨੇ ਕਰਨਾਲ ਵਿਖੇ ਹਿੰਦ ਦੀ ਚਾਦਰ ਮੈਰਾਥਨ ਦਾ ਆਯੋਜਨ ਕੀਤਾ ਸੀ। ਮੁੱਖ ਮੰਤਰੀ ਨੇ ਸ਼ਹੀਦੀ ਸਮਾਗਮਾਂ ਵਿਚ ਪਾਰਟੀਬਾਜੀ ਤੋਂ ਉੱਪਰ ਉੱਠ ਕੇ ਸ਼ਾਮਿਲ ਹੋਣ ਵਾਲੇ ਸ਼ਰਧਾਲੂਆਂ ਲੋਕਾਂ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਦਸਿਆ ਕਿ ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਉਣ ਲਈ ਸਕੂਲਾਂ ਵਿਚ ਵੱਖ-ਵੱਖ ਮੁਕਾਬਲੇ ਸ਼ੁਰੂ ਕਰਵਾਉਣੇ ਆਰੰਭ ਕੀਤੇ ਹਨ। ਉਹਨਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਨ ਲਈ ਸਦਨ ਵਿੱਚ ਮਤਾ ਪਾਸ ਕਰਨ ਦੀ ਅਪੀਲ ਕੀਤੀ। ਹਰਿਆਣਾ ਵਿਧਾਨ ਸਭਾ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸਮਾਗਮਾਂ ਨੂੰ ਉਚੇਚੇ ਤੌਰ ਤੇ ਮਨਾਉਣ ਅਤੇ ਪ੍ਰਧਾਨ ਮੰਤਰੀ ਦੇ ਸ਼ਾਮਿਲ ਹੋਣ ਲਈ ਧੰਨਵਾਦ ਦਾ ਮਤਾ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ।
ਵਿਰੋਧੀ ਧਿਰ ਦਾ ਦੋਸ਼ , ਸਮਾਗਮਾਂ ਤੋ ਵਿਰੋਧੀ ਧਿਰ ਨੂੰ ਰੱਖਿਆ ਦੂਰ
ਉਧਰ ਵਿਰੋਧੀ ਧਿਰ ਨੇ ਹਰਿਆਣਾ ਸਰਕਾਰ ਵੱਲੋਂ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਵਿੱਚ ਸੂਬਾ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਨੂੰ ਮਨਾਉਣ ਸਬੰਧੀ ਪੇਸ਼ ਕੀਤੇ ਗਏ ਮਤੇ ਦੀ ਵਿਰੋਧੀ ਧਿਰ ਦੇ ਆਗੂ ਭੁਪਿੰਦਰ ਸਿੰਘ ਹੁੱਡਾ ਨੇ ਹਿਮਾਇਤ ਕੀਤੀ। ਇਸ ਦੇ ਨਾਲ ਹੀ ਭੁਪਿੰਦਰ ਸਿੰਘ ਹੁੱਡਾ ਨੇ ਕਿਹਾ ਕਿ ਸ਼ਹੀਦੀ ਸਮਾਗਮਾਂ ਸਬੰਧੀ ਹੋਈ ਸਰਵ ਪਾਰਟੀ ਮੀਟਿੰਗ ਵਿੱਚ ਸਾਰੀਆਂ ਪਾਰਟੀਆਂ ਦੇ ਆਗੂਆਂ ਨੂੰ ਸੱਦਾ ਦੇਣ ਦਾ ਫੈਸਲਾ ਕੀਤਾ ਸੀ, ਪਰ ਇਨ੍ਹਾਂ ਸਮਾਗਮਾਂ ਵਿੱਚ ਵਿਰੋਧੀ ਧਿਰਾਂ ਨੂੰ ਸੱਦਾ ਨਹੀਂ ਦਿੱਤਾ ਗਿਆ ਹੈ।
ਸਾਹਿਬਜਾਦਿਆਂ ਦੀ ਯਾਦ ਵਿਚ ਯਾਦਗਾਰ ਬਣਾਉਣ ਦੀ ਮੰਗ
ਵਿਧਾਇਕ ਪਰਮਵੀਰ ਸਿੰਘ ਟੌਹਾਨਾ ਨੇ ਮੰਗ ਕੀਤੀ ਕਿ ਹਰਿਆਣਾ ਵਿੱਚ ਚਾਰ ਛੋਟੇ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਯਾਦਗਾਰ ਬਣਾਈ ਜਾਵੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਕੋਈ ਯੂਨੀਵਰਸਿਟੀ ਵੀ ਬਣਾਈ ਜਾਣੀ ਚਾਹੀਦੀ ਹੈ। ਇਹ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਕਾਂਗਰਸ ਵਿਧਾਇਕ ਬੱਤਰਾ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮਾਂ ਨੂੰ ਰਾਜਨੀਤੀ ਤੋਂ ਉਪਰ ਉੱਠ ਕੇ ਮਨਾਉਣਾ ਚਾਹੀਦਾ ਹੈ। ਵਿਧਾਇਕ ਅਰਜੁਨ ਚੌਟਾਲਾ ਨੇ ਮੰਗ ਕੀਤੀ ਕਿ ਹਰਿਆਣਾ ਵਿੱਚੋਂ ਸਾਰੇ ਗੁਰੂ ਵੱਖ-ਵੱਖ ਥਾਵਾਂ ਤੋਂ ਗੁਜਰੇ ਸਨ। ਜਿੱਥੋਂ-ਜਿੱਥੋਂ ਵੀ ਗੁਰੂ ਸਾਹਿਬਿ ਨਕਲੇ ਸਨ, ਉਨ੍ਹਾਂ ਇਲਾਕਿਆਂ ਲਈ ਵਿਸ਼ੇਸ਼ ਗ੍ਰਾਂਟ ਜਾਰੀ ਕਰਕੇ ਯਾਦਗਾਰ ਬਣਾਉਣਾ ਚਾਹੀਦਾ ਹੈ। ਵਿਧਾਇਕ ਜਰਨੈਲ ਸਿੰਘ ਨੇ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਨਗਰ ਕੀਰਤਨ ਵਾਲੀਆਂ ਥਾਵਾਂ ਤੋਂ ਨਾਲੋਂ-ਨਾਲ ਫਲੈਕਸ ਬੋਰਡ ਉਤਾਰੇ ਗਏ ਸਨ, ਜਦੋਂ ਕਿ ਸਰਕਾਰ ਨੂੰ ਇਹ ਬੋਰਡ ਲੱਗੇ ਰਹਿਣ ਦੇਣੇ ਚਾਹੀਦੇ ਸੀ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਕੂਲਾਂ ਵਿੱਚ ਸਿੱਖ ਗੁਰੂ ਸਾਹਿਬਾਨ ਬਾਰੇ ਪਡ਼੍ਹਾਇਆ ਜਾਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੀ ਪੀਡ਼੍ਹੀ ਨੂੰ ਸਿੱਖ ਇਤਿਹਾਸ ਤੋਂ ਜਾਣੂੰ ਕਰਵਾਇਆ ਜਾ ਸਕੇ। ਇਸ ਦੇ ਨਾਲ ਹੀ ਉਸ ਨੇ ਚਾਰ ਸਾਹਿਬਜ਼ਾਦਿਆਂ ਦੇ ਨਾਮ ’ਤੇ ਯੂਨੀਵਰਸਿਟੀ ਬਣਾਉਣ ਦੀ ਮੰਗ ਕੀਤੀ। ਕਾਂਗਰਸੀ ਵਿਧਾਇਕ ਗੀਤਾ ਭੁੱਕਲ ਨੇ ਕਿਹਾ ਕਿ ਹਰਿਆਣਾ ਵਿੱਚ ਪੰਜਾਬੀ ਨੂੰ ਦੂਜੀ ਭਾਸ਼ਾ ਦਾ ਦਰਜਾ ਦਿੱਤਾ ਗਿਆ ਹੈ, ਜਿਸ ਨੂੰ ਅੱਗੇ ਵਧਾਉਣ ਦੀ ਜਰੂਰਤ ਹੈ।