ਮੋਗਾ ਵਿਖੇ ਕਾਂਗਰਸੀ ਆਗੂ ‘ਤੇ ਹੋਈ ਗੋਲੀਬਾਰੀ, ਸਰਕਾਰ ਤੇ ਪ੍ਰਸ਼ਾਸ਼ਨ ਬੁਰੀ ਤਰਾਂ ਫੇਲ਼੍ਹ-ਸੁਖਬੀਰ ਬਾਦਲ

ਚੰਡੀਗੜ੍ਹ 23 ਦਸੰਬਰ, (ਖ਼ਬਰ ਖਾਸ ਬਿਊਰੋ)
ਮੋਗਾ ਵਿੱਚ ਕਾਂਗਰਸ ਦੇ ਇੱਕ ਆਗੂ ‘ਤੇ ਹੋਈ ਗੋਲੀਬਾਰੀ ਦੀ ਘਟਨਾ ਬਹੁਤ ਹੀ ਹੈਰਾਨੀਜਨਕ ਅਤੇ ਗੰਭੀਰ ਚਿੰਤਾ ਦਾ ਵਿਸ਼ਾ ਹੈ । ਇਹ ਮਸਲਾ ਕਿਸੇ ਵਿਸ਼ੇਸ਼ ਪਾਰਟੀ ਨਾਲ ਸੰਬੰਧਤ ਹੋਣ ਦਾ ਨਹੀਂ, ਸਗੋਂ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੇ ਪੂਰੀ ਤਰ੍ਹਾਂ ਢਹਿ-ਢੇਰੀ ਹੋ ਜਾਣ ਦਾ ਸਪੱਸ਼ਟ ਸੰਕੇਤ ਹੈ ।
ਪੰਜਾਬ ਵਿੱਚ ਰੋਜ਼ਾਨਾ ਗੋਲੀਆਂ ਚੱਲਣ, ਫਿਰੌਤੀਆਂ ਮੰਗਣ, ਗੈਂਗਵਾਰ ਅਤੇ ਟਾਰਗੇਟ ਹਮਲਿਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ । ਇਹਨਾਂ ਸਭ ਘਟਨਾਵਾਂ ਦੀ ਸਾਂਝੀ ਵਜ੍ਹਾ ਮੌਜੂਦਾ ਸਰਕਾਰ ਦੀ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਅਤੇ ਕਾਨੂੰਨ ਵਿਵਸਥਾ ਕਾਇਮ ਰੱਖਣ ਵਿੱਚ ਪੂਰੀ ਤਰ੍ਹਾਂ ਨਾਕਾਮੀ ਹੈ ।
ਜਦੋਂ ਰਾਜਨੀਤਿਕ ਆਗੂ, ਵਪਾਰੀ ਅਤੇ ਆਮ ਨਾਗਰਿਕ ਆਪਣੇ ਹੀ ਘਰਾਂ ਵਿੱਚ ਸੁਰੱਖਿਅਤ ਨਹੀਂ ਰਹੇ, ਤਾਂ ਇਹ ਸਾਫ਼ ਸੰਕੇਤ ਹੈ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕਿਆ ਹੈ । ਪੰਜਾਬ ਨੂੰ ਇਸ ਤੋਂ ਵੱਧ ਹੋਰ ਡਰ, ਅਰਾਜਕਤਾ ਅਤੇ ਅਸੁਰੱਖਿਆ ਦੇ ਮਾਹੌਲ ਵੱਲ ਧੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ।
ਇਹ ਘਟਨਾ ਇੱਕ ਵਾਰ ਫਿਰ ਮੌਜੂਦਾ ਸਰਕਾਰ ਦੀ ਨਲਾਇਕੀ ਅਤੇ ਅਯੋਗਤਾ ਨੂੰ ਬੇਨਕਾਬ ਕਰਦੀ ਹੈ । ਅੱਜ ਪੰਜਾਬ ਦਿੱਲੀ ਬੈਠੇ ਲੋਕਾਂ ਦੁਆਰਾ ਰਿਮੋਟ ਕੰਟਰੋਲ ਰਾਹੀਂ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੁਰੱਖਿਆ, ਇੱਜ਼ਤ ਅਤੇ ਜਾਨਾਂ ਦੀ ਕੋਈ ਪ੍ਰਵਾਹ ਨਹੀਂ ਹੈ ।
ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

Leave a Reply

Your email address will not be published. Required fields are marked *