ਆਪ’ ਸਰਕਾਰ ਨੇ ਪੰਜਾਬ ਦਾ ਹਾਲ ਕਾਂਗਰਸ ਨਾਲੋਂ ਵੀ ਮਾੜਾ ਕੀਤਾ – ਨਾਇਬ ਸੈਣੀ

ਚੰਡੀਗੜ੍ਹ, 16 ਜਨਵਰੀ (ਖ਼ਬਰ ਖਾਸ ਬਿਊਰੋ)

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਹੈ ਕਿ ਪੰਜਾਬ ਵਿੱਚ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਦੀ ਹਾਲਤ ਕਾਂਗਰਸ ਸਰਕਾਰ ਨਾਲੋਂ ਵੀ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਾਨੂੰਨ-ਵਿਵਸਥਾ, ਵਿਕਾਸ ਅਤੇ ਲੋਕ-ਭਲਾਈ ਦੇ ਮਾਮਲਿਆਂ ਵਿੱਚ ਕਾਫ਼ੀ ਪਿੱਛੇ ਲੁੜਕ ਗਿਆ ਹੈ | ਉਹ ਅੱਜ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਸੂਬਾਈ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ, ਕੋਟਕਪੂਰਾ ਤੋਂ ਸਾਬਕਾ ਵਿਧਾਇਕ ਰਿਪੁਜੀਤ ਸਿੰਘ ਬਰਾੜ, ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਚਰਨਜੀਤ ਸਿੰਘ ਬਰਾੜ, ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਾਕਾਰ ਸਿੰਘ, ਕਿਸਾਨ ਅੰਦੋਲਨ ਟਾਈਮ ਪੰਜਾਬ ਦੇ ਕਿਸਾਨਾਂ ਨੂੰ ਫਰੀ ਡੀਜਲ ਦੇਣ ਵਾਲਾ ਕਿਸਾਨ ਨੇਤਾ ਪਿਰਤਪਾਲ ਸਿੰਘ; ਲੋਕ ਭਲਾਈ ਪਾਰਟੀ ਵੱਲੋਂ ਲੋਕ ਸਭਾ ਫਰੀਦਕੋਟ ਤੋਂ ਇਲੈਕਸ਼ਨ ਲੜ ਚੁੱਕੇ ਕੁਲਵੰਤ ਸਿੰਘ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਤ ਪ੍ਰਧਾਨ ਸਰਦਾਰ ਜਸਕਰਨ ਸਿੰਘ ਸਮੇਤ ਹੋਰ ਆਗੂਆਂ ਦੇ ਸਵਾਗਤ ਸਮਾਗਮ ਦੌਰਾਨ ਸੰਬੋਧਨ ਕਰ ਰਹੇ ਸਨ |

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨਾਂ ਵਿੱਚ ਅਸੁਰੱਖਿਆ ਦੀ ਭਾਵਨਾ ਵੱਧ ਰਹੀ ਹੈ | ਉਨ੍ਹਾਂ ਦਾਅਵਾ ਕੀਤਾ ਕਿ 2014 ਵਿੱਚ ਜੋ ਡਰ ਲੋਕਾਂ ਦੇ ਦਿਲਾਂ ਵਿੱਚ ਸੀ, ਅੱਜ ਵੀ ਹਾਲਾਤ ਕੁਝ ਵੱਖਰੇ ਨਹੀਂ ਹਨ | ਉਨ੍ਹਾਂ ਕਿਹਾ ਕਿ ਇਸ ਡਰ ਤੋਂ ਮੁਕਤੀ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਦਿਵਾ ਸਕਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ‘ਆਪ’ ਸਰਕਾਰ ਦੇ ਸ਼ਾਸਨ ਦੌਰਾਨ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਡਗਮਗਾ ਗਈ ਹੈ |

ਹੋਰ ਪੜ੍ਹੋ 👉  ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ-ਮੁੱਖ ਮੰਤਰੀ

ਹਰਿਆਣਾ ਸਰਕਾਰ ਦੀਆਂ ਉਪਲਬਧੀਆਂ ਬਾਰੇ ਗੱਲ ਕਰਦਿਆਂ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਵਿੱਚ ਡਬਲ ਇੰਜਨ ਸਰਕਾਰ ਤੇਜ਼ੀ ਨਾਲ ਵਿਕਾਸ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਸੂਬੇ ਦੀ ਵੱਡੀ ਅਬਾਦੀ ਨੂੰ ਸਿਹਤ ਸਹੂਲਤਾਂ ਦਾ ਲਾਭ ਮਿਲ ਰਿਹਾ ਹੈ ਅਤੇ ਇਸ ਲਈ ਹਜ਼ਾਰਾਂ ਕਰੋੜ ਰੁਪਏ ਖਰਚ ਕੀਤੇ ਗਏ ਹਨ | ਕਿਡਨੀ ਮਰੀਜ਼ਾਂ ਲਈ ਮੁਫ਼ਤ ਇਲਾਜ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ |

ਖੇਤੀਬਾੜੀ ਸਬੰਧੀ ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਸਾਰੀਆਂ ਫ਼ਸਲਾਂ ਅਤੇ ਸਬਜ਼ੀਆਂ ਤੇ ਐਮਐਸਪੀ ਦਿੱਤੀ ਜਾ ਰਹੀ ਹੈ ਅਤੇ ਪਰਾਲੀ ਨਾ ਸਾੜਨ ‘ਤੇ ਕਿਸਾਨਾਂ ਨੂੰ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾ ਰਹੀ ਹੈ |

ਹੋਰ ਪੜ੍ਹੋ 👉  ਮੀਡੀਆ ਦੀ ਚੁਣੌਤੀਆਂ ਅਤੇ ਪੱਤਰਕਾਰਾਂ ਦੀਆਂ ਮੰਗਾਂ ਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦਾ ਫ਼ੈਸਲਾ

➖ ਪੰਜਾਬ ਦੇ ਲੋਕ ਸੁਰੱਖਿਆ ਤੇ ਭਵਿੱਖ ਨੂੰ ਲੈ ਕੇ ਚਿੰਤਿਤ, ਭਾਜਪਾ ਵੱਲ ਨਿਗਾਹਾਂ – ਸੁਨੀਲ ਜਾਖੜ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅੱਜ ਪੰਜਾਬ ਦਾ ਹਰ ਵਰਗ ਸੁਰੱਖਿਆ ਅਤੇ ਭਵਿੱਖ ਨੂੰ ਲੈ ਕੇ ਚਿੰਤਿਤ ਹੈ | ਉਨ੍ਹਾਂ ਕਿਹਾ ਕਿ ਲੋਕ ਮਜ਼ਬੂਤ ਲੀਡਰਸ਼ਿਪ ਅਤੇ ਸਪੱਸ਼ਟ ਦਿਸ਼ਾ ਵਾਲੀ ਸਿਆਸਤ ਦੀ ਖੋਜ ਕਰ ਰਹੇ ਹਨ | ਜਾਖੜ ਨੇ ਦਾਅਵਾ ਕੀਤਾ ਕਿ ਜਨਤਾ ਦੀ ਨਜ਼ਰ ਵਿੱਚ ਭਾਜਪਾ ਹੀ ਇਕੋ-ਇਕ ਅਜਿਹਾ ਵਿਕਲਪ ਹੈ ਜੋ ਪੰਜਾਬ ਨੂੰ ਮੌਜੂਦਾ ਕੁਸ਼ਾਸਨ ਤੋਂ ਬਾਹਰ ਕੱਢ ਸਕਦੀ ਹੈ |

➖ਪੰਜਾਬ ਨੂੰ ਅਮਨ, ਕਾਨੂੰਨ ਤੇ ਭਿ੍ਸ਼ਟਾਚਾਰ ਮੁਕਤ ਬਣਾਉਣ ਦੀ ਸੋਚ ਵਾਲੇ ਆਗੂ ਭਾਜਪਾ ਨਾਲ ਜੁੜ ਰਹੇ ਹਨ – ਅਸ਼ਵਨੀ ਸ਼ਰਮਾ
ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਮਨ, ਕਾਨੂੰਨ ਅਤੇ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੀ ਇੱਛਾ ਰੱਖਣ ਵਾਲੇ ਆਗੂ ਵੱਡੀ ਗਿਣਤੀ ਵਿੱਚ ਭਾਜਪਾ ਨਾਲ ਜੁੜ ਰਹੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ‘ਡਰ ਮੁਕਤ ਅਤੇ ਭਿ੍ਸ਼ਟਾਚਾਰ ਮੁਕਤ ਪੰਜਾਬ’ ਦੇ ਨਿਰਮਾਣ ਲਈ ਵਚਨਬੱਧ ਹੈ | ਪਾਰਟੀ ਦਾ ਧਿਆਨ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ, ਕਾਨੂੰਨ-ਵਿਵਸਥਾ ਦੀ ਮਜ਼ਬੂਤੀ ਅਤੇ ਆਰਥਿਕ ਵਿਕਾਸ ‘ਤੇ ਕੇਂਦਿ੍ਤ ਹੈ |

ਹੋਰ ਪੜ੍ਹੋ 👉  ਪੰਜਾਬ ਵਿੱਚ 21 ਸਰਕਾਰੀ ਕਾਲਜਾਂ ਨੂੰ ਨਵੇਂ ਪ੍ਰਿੰਸੀਪਲ ਮਿਲੇ

➖ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣ ਲਈ ਕੇਂਦਰ ਪੂਰੀ ਤਰ੍ਹਾਂ ਵਚਨਬੱਧ – ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ
ਕੇਂਦਰੀ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਪੂਰੀ ਗੰਭੀਰਤਾ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਪੰਜਾਬ ਦੇ ਦਰਦ, ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹਨ ਅਤੇ ਇਸੇ ਲਈ ਉਹ ਸੂਬੇ ਨਾਲ ਜੁੜੇ ਮਸਲਿਆਂ ‘ਤੇ ਖੁਦ ਸਮਾਂ ਕੱਢ ਕੇ ਵਿਚਾਰ ਕਰਦੇ ਹਨ | ਮੌਜੂਦਾ ਸੂਬਾ ਸਰਕਾਰ ਵਲੋਂ ਕਈ ਇਮਾਨਦਾਰ ਆਗੂਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਜਿਸ ਕਾਰਨ ਅੱਜ ਉਹ ਭਾਜਪਾ ਨਾਲ ਜੁੜ ਕੇ ਪੰਜਾਬ ਦੀ ਸੇਵਾ ਕਰਨਾ ਚਾਹੁੰਦੇ ਹਨ | ਉਨ੍ਹਾਂ ਕਿਹਾ ਕਿ ਭਾਜਪਾ ਨਾਲ ਜੁੜ ਰਹੇ ਆਗੂ ਸੋਚ-ਵਿਚਾਰ ਮਗਰੋਂ ਪੰਜਾਬ ਦੀ ਭਲਾਈ ਲਈ ਇਹ ਫ਼ੈਸਲਾ ਕਰ ਰਹੇ ਹਨ |

➖ ਪੰਜਾਬ ਭਾਜਪਾ ਦੇ ਮੀਡੀਆ ਮੁਖੀ ਵਿਨੀਤ ਜੋਸ਼ੀ ਨੇ ਸਭ ਨੇਤਾਵਾਂ ਦਾ ਪਾਰਟੀ ਚ ਸਵਾਗਤ ਕਰਦੇ ਹੋਏ ਕੇਹਾ ਕਿ ਏਹ ਜੋਇਨਿੰਗ ਨਰੇਂਦਰ ਮੋਦੀ ਦੀ ਲੋਕ ਪੱਖੀ ਨੀਤੀਆਂ ਪ੍ਰਤੀ ਪੰਜਾਬੀਆਂ ਚ ਵੱਧ ਰਹੇ ਵਿਸ਼ਵਾਸ ਦਾ ਪ੍ਰਤੀਕ ਹੈ ।

Leave a Reply

Your email address will not be published. Required fields are marked *